Wednesday, 9th of September 2026

ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 12 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲਾਗੂ ਹੋਵੇਗੀ। ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Edited By: Lajwinder Kaur | Updated at: September 09th 2026 03:30 PM
Trending News
ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 12 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...

ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 12 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਨੋਟੀਫਿਕੇਸ਼ਨ ਦੀਆਂ ਮੁੱਖ ਗੱਲਾਂ

ਛੁੱਟੀ ਦਾ ਦਿਨ: ਸਰਕਾਰੀ ਹੁਕਮਾਂ ਅਨੁਸਾਰ ਆਉਣ ਵਾਲੇ ਸ਼ਨੀਵਾਰ, 12 ਸਤੰਬਰ ਨੂੰ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਛੁੱਟੀ ਰਹੇਗੀ।

ਕਿੱਥੇ ਰਹੇਗੀ ਛੁੱਟੀ: ਇਹ ਛੁੱਟੀ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲਾਗੂ ਹੋਵੇਗੀ। 

ਕਾਨੂੰਨੀ ਤਹਿਤ ਹੁਕਮ: ਇਹ ਛੁੱਟੀ 'ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881' ਦੀ ਧਾਰਾ 25 ਤਹਿਤ ਘੋਸ਼ਿਤ ਕੀਤੀ ਗਈ ਹੈ। ਇਸ ਹੁਕਮ 'ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਸਤਖ਼ਤ ਹਨ।

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਚਿਤ ਕੀਤਾ

ਸਰਕਾਰ ਵੱਲੋਂ ਜਾਰੀ ਇਸ ਫ਼ੈਸਲੇ ਦੀ ਕਾਪੀ ਸੂਬੇ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਡਿਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਸਮੂਹ ਡਿਪਟੀ ਕਮਿਸ਼ਨਰਾਂ ਅਤੇ ਉਪ-ਮੰਡਲ ਮੈਜਿਸਟ੍ਰੇਟਾਂ ਨੂੰ ਭੇਜ ਦਿੱਤੀ ਗਈ ਹੈ, ਤਾਂ ਜੋ ਇਸ ਹੁਕਮ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

Punjabi Shorts

Latest News