Thursday, 2nd of July 2026

ਅੰਮ੍ਰਿਤਸਰ 'ਚ ਕੱਪੜੇ ਦੀ ਦੁਕਾਨ ਦੀ ਆੜ 'ਚ ਤਸਕਰੀ;7 ਪਿਸਟਲ ਤੇ ਹੈਰੋਇਨ ਸਣੇ ਕਾਬੂ, ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Edited By: Lajwinder Kaur | Updated at: May 18th 2026 05:10 PM
Trending News
ਅੰਮ੍ਰਿਤਸਰ 'ਚ ਕੱਪੜੇ ਦੀ ਦੁਕਾਨ ਦੀ ਆੜ 'ਚ ਤਸਕਰੀ;7 ਪਿਸਟਲ ਤੇ ਹੈਰੋਇਨ ਸਣੇ ਕਾਬੂ, ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

ਅੰਮ੍ਰਿਤਸਰ 'ਚ ਕੱਪੜੇ ਦੀ ਦੁਕਾਨ ਦੀ ਆੜ 'ਚ ਤਸਕਰੀ;7 ਪਿਸਟਲ ਤੇ ਹੈਰੋਇਨ ਸਣੇ ਕਾਬੂ, ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਬਹੁਤ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਅੰਤਰਰਾਸ਼ਟਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 2.1 ਕਿਲੋ ਹੈਰੋਇਨ ਅਤੇ 7 ਆਧੁਨਿਕ ਪਿਸਟਲ ਬਰਾਮਦ ਕੀਤੇ ਹਨ।

ਪਹਿਲਾਂ ਵੀ ਦਰਜ ਨੇ ਮਾਮਲੇ

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ ਵਜੋਂ ਹੋਈ ਹੈ। ਭੋਲੂ ਪਹਿਲਾਂ ਵੀ ਨਸ਼ਾ ਤਸਕਰੀ (NDPS Act) ਅਤੇ ਹੋਰ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਸ ਉੱਤੇ ਵੱਖ-ਵੱਖ ਸ਼ਹਿਰਾਂ ਉੱਤੇ ਕਈ ਪਰਚੇ ਦਰਜ ਹਨ।

ਵਿਦੇਸ਼ਾਂ ਤੋਂ ਚੱਲ ਰਿਹਾ ਸੀ ਨੈੱਟਵਰਕ

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਗੈਂਗ ਦੇ ਤਾਰ ਸਿੱਧੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ। ਮੁਲਜ਼ਮ ਭੋਲੂ ਵਿਦੇਸ਼ਾਂ ਵਿੱਚ ਬੈਠੇ ਆਕਾਵਾਂ ਨਾਲ ਸੰਪਰਕ ਵਿੱਚ ਸੀ ਅਤੇ ਫੜੇ ਜਾਣ ਦੇ ਡਰੋਂ ਉਹ 'ਵਰਚੁਅਲ ਨੰਬਰਾਂ' (Virtual Numbers) ਰਾਹੀਂ ਗੱਲਬਾਤ ਕਰਦੇ ਸਨ। ਇਹ ਨੈੱਟਵਰਕ ਪੰਜਾਬ ਵਿੱਚ ਵੱਡੇ ਪੱਧਰ 'ਤੇ ਨਸ਼ੇ ਅਤੇ ਹਥਿਆਰਾਂ ਦੀ ਖੇਪ ਮੰਗਵਾਉਣ ਅਤੇ ਅੱਗੇ ਸਪਲਾਈ ਕਰਨ ਵਿੱਚ ਸਰਗਰਮ ਸੀ।

ਗੈਂਗਸਟਰਾਂ ਨੂੰ ਸਪਲਾਈ ਹੋਣੇ ਸਨ ਹਥਿਆਰ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਸਾਰੇ 7 ਪਿਸਟਲ ਬੇਹੱਦ ਆਧੁਨਿਕ ਅਤੇ ਵਿਦੇਸ਼ੀ ਮੂਲ ਦੇ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਪੰਜਾਬ ਦੇ ਕਿਸੇ ਵੱਡੇ ਗੈਂਗਸਟਰ ਗਰੁੱਪ ਨੂੰ ਸਪਲਾਈ ਕੀਤੇ ਜਾਣੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਥਾਣਾ ਸੀ-ਡਿਵੀਜ਼ਨ ਵਿਖੇ ਐਨਡੀਪੀਐਸ (NDPS) ਅਤੇ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ: ਪੁਲਿਸ ਮੁਤਾਬਕ ਇਹ ਸਿਰਫ਼ ਸ਼ੁਰੂਆਤੀ ਕਾਮਯਾਬੀ ਹੈ। ਜਾਂਚ ਏਜੰਸੀਆਂ ਹੁਣ ਇਸ ਗੱਲ ਦਾ ਪਤਾ ਲਗਾ ਰਹੀਆਂ ਹਨ ਕਿ ਇਹ ਨੈੱਟਵਰਕ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ ਅਤੇ ਹੁਣ ਤੱਕ ਪੰਜਾਬ ਵਿੱਚ ਕਿੱਥੇ-ਕਿੱਥੇ ਸਪਲਾਈ ਦਿੱਤੀ ਜਾ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਸਬੰਧਤ ਕੁਝ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੀ ਬਰਾਮਦਗੀ ਹੋਣ ਦੀ ਪੂਰੀ ਸੰਭਾਵਨਾ ਹੈ।

Punjabi Shorts

Latest News