Friday, 2nd of October 2026

Amritsar: ਵੱਡੀ ਸਿਆਸੀ ਹਲਚਲ, ਅੰਮ੍ਰਿਤਸਰ 'ਚ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੂੰ ਜ਼ੋਰਦਾਰ ਝਟਕਾ; ਦਰਜਨਾਂ ਦਿੱਗਜ ਆਗੂ ‘ਆਪ’ ‘ਚ ਸ਼ਾਮਲ

Edited By: Lajwinder Kaur | Updated at:
Amritsar: ਵੱਡੀ ਸਿਆਸੀ ਹਲਚਲ, ਅੰਮ੍ਰਿਤਸਰ 'ਚ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੂੰ ਜ਼ੋਰਦਾਰ ਝਟਕਾ; ਦਰਜਨਾਂ ਦਿੱਗਜ ਆਗੂ ‘ਆਪ’ ‘ਚ ਸ਼ਾਮਲ

Amritsar: ਵੱਡੀ ਸਿਆਸੀ ਹਲਚਲ, ਅੰਮ੍ਰਿਤਸਰ 'ਚ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੂੰ ਜ਼ੋਰਦਾਰ ਝਟਕਾ; ਦਰਜਨਾਂ ਦਿੱਗਜ ਆਗੂ ‘ਆਪ’ ‘ਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚ ਬੀਤੇ ਦਿਨੀਂ ਯਾਨੀਕਿ 30 ਮਾਰਚ ਨੂੰ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਜ਼ੋਰਦਾਰ ਝਟਕਾ ਦਿੰਦੇ ਹੋਏ ਕਈ ਸੀਨੀਅਰ ਆਗੂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ (OSD) ਰਾਜਬੀਰ ਸਿੰਘ ਘੁੰਮਣ ਦੀਆਂ ਕੋਸ਼ਿਸ਼ਾਂ ਸਦਕਾ ਪਾਰਟੀ ਨੂੰ ਮਾਝਾ ਖੇਤਰ ਵਿੱਚ ਵੱਡੀ ਮਜ਼ਬੂਤੀ ਮਿਲੀ ਹੈ।

ਦਿੱਗਜ ਚਿਹਰਿਆਂ ਨੇ ਫੜਿਆ ‘ਝਾੜੂ’

ਇਸ ਮੌਕੇ ਪੰਜਾਬ ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਦੇ ਮੀਤ ਪ੍ਰਧਾਨ ਸਾਹਿਬ ਸਿੰਘ ਛੱਜਲਵੱਡੀ ਅਤੇ ਅੰਮ੍ਰਿਤਸਰ ਦਿਹਾਤੀ ਤੋਂ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਦੇ ਨਾਲ ਹੀ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਦੇ ਕਰੀਬ ਤਿੰਨ ਦਰਜਨ ਸਰਪੰਚ, ਪੰਚ ਅਤੇ ਹੋਰ ਸੀਨੀਅਰ ਆਗੂ ਵੀ ਰਸਮੀ ਤੌਰ 'ਤੇ ‘ਆਪ’ ਵਿੱਚ ਸ਼ਾਮਲ ਹੋਏ।

ਮੁੱਖ ਮੰਤਰੀ ਦੀਆਂ ਨੀਤੀਆਂ 'ਤੇ ਜਤਾਇਆ ਭਰੋਸਾ

ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਜੀ ਆਇਆ ਆਖਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਸ਼ਾਮਲ ਹੋਣ ਵਾਲੇ ਆਗੂਆਂ ਨੇ ਇੱਕਸੁਰ ਵਿੱਚ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਵੱਡਾ ਫੈਸਲਾ ਲਿਆ ਹੈ।

ਵਿਸ਼ੇਸ਼ ਸ਼ਖਸੀਅਤਾਂ ਦੀ ਮੌਜੂਦਗੀ

ਇਸ ਸਮਾਗਮ ਦੌਰਾਨ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਆਹੂਵਾਲੀਆ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਦੂਜੀਆਂ ਪਾਰਟੀਆਂ ਤੋਂ ਮੋਹ ਭੰਗ ਹੋ ਰਿਹਾ ਹੈ ਅਤੇ ‘ਆਪ’ ਦੀ ਲੋਕਪ੍ਰਿਯਤਾ ਲਗਾਤਾਰ ਵਧ ਰਹੀ ਹੈ।

ਇਸ ਵੱਡੀ ਸ਼ਮੂਲੀਅਤ ਨਾਲ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋ ਗਿਆ ਹੈ, ਜੋ ਆਉਣ ਵਾਲੀਆਂ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲਈ ਵੱਡੀ ਚੁਣੌਤੀ ਸਾਬਤ ਹੋ ਸਕਦਾ ਹੈ।