Tuesday, 17th of November 2026

ਅੰਮ੍ਰਿਤਸਰ ਪੱਛਮੀ 'ਚ ਕਾਂਗਰਸ ਨੂੰ ਝਟਕਾ, 50 ਤੋਂ 80 ਪਰਿਵਾਰਾਂ ਨੇ ਛੱਡੀ ਪਾਰਟੀ, AAP 'ਚ ਹੋਏ ਸ਼ਾਮਲ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਅੰਮ੍ਰਿਤਸਰ ਦੇ ਹਲਕਾ ਪੱਛਮੀ ਵਿੱਚ ਕਾਂਗਰਸ ਪਾਰਟੀ ਨੂੰ ਝਟਕਾ ਲੱਗਿਆ ਹੈ। ਇੱਥੇ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ 50 ਤੋਂ 80 ਪਰਿਵਾਰਾਂ ਨੇ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ ਹੈ।

Edited By: Lajwinder Kaur | Updated at:

ਜਾਣਕਾਰੀ ਅਨੁਸਾਰ, ਇਹ ਪਰਿਵਾਰ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ।

ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਹਲਕਾ ਪੱਛਮੀ ਵਿੱਚ ਵਿਧਾਇਕ ਡਾ. ਜਸਬੀਰ ਸਿੰਘ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।

ਜ਼ਿਕਰਯੋਗ ਹੈ ਕਿ ਇਹ ਸਾਰੇ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ। ਹਾਲਾਂਕਿ, ਹੁਣ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਇਸ ਸ਼ਮੂਲੀਅਤ ਨਾਲ ਹਲਕਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਵਿਧਾਇਕ ਡਾ. ਜਸਬੀਰ ਸਿੰਘ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦੀ ਗੱਲ ਕਹੀ।