Friday, 5th of June 2026

ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ 'ਤੇ ਪੁਲਿਸ, 447 ਪੁਲਿਸ ਮੁਲਾਜ਼ਮ ਤਾਇਨਾਤ

By: GTC News Desk | Edited By: Lajwinder Kaur | Updated at: June 05th 2026 05:14 PM
Trending News
ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ 'ਤੇ ਪੁਲਿਸ, 447 ਪੁਲਿਸ ਮੁਲਾਜ਼ਮ ਤਾਇਨਾਤ

ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ 'ਤੇ ਪੁਲਿਸ, 447 ਪੁਲਿਸ ਮੁਲਾਜ਼ਮ ਤਾਇਨਾਤ

ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੰਗਤ ਦੀ ਸੁਵਿਧਾ ਅਤੇ ਸ਼ਾਂਤੀਪੂਰਨ ਸਮਾਗਮ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਦੇ ਸਮਾਗਮਾਂ ਨੂੰ ਧਿਆਨ ਵਿੱਚ ਰੱਖਦਿਆਂ ਐਸਜੀਪੀਸੀ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਮਰਿਆਦਾ ਦੀ ਉਲੰਘਣਾ ਨਾ ਹੋਵੇ ਅਤੇ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੰਗਤ ਸ਼ਾਂਤੀਪੂਰਨ ਮਾਹੌਲ ਵਿੱਚ ਸਮਾਗਮਾਂ ਵਿੱਚ ਸ਼ਮੂਲੀਅਤ ਕਰ ਸਕੇ। 

ਸੁਰੱਖਿਆ ਲਈ ਵਿਸ਼ੇਸ਼ ਰਣਨੀਤੀ

ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਨੇ ਕਈ ਅਹਿਮ ਕਦਮ ਚੁੱਕੇ ਹਨ:

  • ਸ਼ਹਿਰ ਵਿੱਚ 66 ਵਿਸ਼ੇਸ਼ ਨਾਕੇ ਲਗਾਏ ਗਏ ਹਨ।
  • ਸੁਰੱਖਿਆ ਲਈ ਕੁੱਲ 447 ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
  • ਐਸਜੀਪੀਸੀ (SGPC) ਨਾਲ ਤਾਲਮੇਲ ਕਰਕੇ ਸੁਰੱਖਿਆ ਰਣਨੀਤੀ ਤਿਆਰ ਕੀਤੀ ਗਈ ਹੈ ਤਾਂ ਜੋ ਮਰਿਆਦਾ ਦੀ ਪਾਲਣਾ ਹੋ ਸਕੇ।
  • ਪੀਐਸਐਫ (PSF), ਆਈਟੀਬੀਪੀ (ITBP) ਅਤੇ ਆਰਪੀਐਫ (RPF) ਸਮੇਤ ਕੇਂਦਰੀ ਸੁਰੱਖਿਆ ਬਲਾਂ ਦੀਆਂ ਪੰਜ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਨਿਗਰਾਨੀ ਅਤੇ ਗਸ਼ਤ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਅਤੇ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ, ਸੰਵੇਦਨਸ਼ੀਲ ਇਲਾਕਿਆਂ ਵਿੱਚ ਮਾਊਂਟਡ ਪੁਲਿਸ ਰਾਹੀਂ ਗਸ਼ਤ ਕੀਤੀ ਜਾ ਰਹੀ ਹੈ ਅਤੇ ਐਮਰਜੈਂਸੀ ਸਥਿਤੀਆਂ ਲਈ ਫਲਾਇੰਗ ਸਕੁਐਡ ਅਤੇ ਸਟਰਾਈਕਿੰਗ ਰਿਜ਼ਰਵ ਟੀਮਾਂ ਵੀ ਤਿਆਰ ਰੱਖੀਆਂ ਗਈਆਂ ਹਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਮੂਹ ਸੰਗਤ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਵਿੱਚ ਪੁਲਿਸ ਦਾ ਪੂਰਨ ਸਹਿਯੋਗ ਦੇਣ।

Latest News