MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਜਨਤਾ ਦੇ ਰੂਬਰੂ, ਪ੍ਰੋ: ਮਨਜੀਤ ਸਿੰਘ ਨੇ ਕਿਹਾ- ਨੌਜਵਾਨਾਂ ਨੂੰ ਸਿੱਖ ਇਤਿਹਾਸ ਨਾਲ ਜੋੜੇਗੀ
ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU), ਅੰਮ੍ਰਿਤਸਰ ਵਿਖੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦਾ ਲੋਕ ਅਰਪਣ ਕੀਤਾ ਗਿਆ। ਵੀਰਵਾਰ 5 ਨਵੰਬਰ ਨੂੰ ਹੋਏ ਇਸ ਸਮਾਗਮ ਦੌਰਾਨ ਸਿੱਖ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਪ੍ਰੋ. ਮਨਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪੁਸਤਕ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਬਾਰੇ ਜਾਣਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਸਿੱਖ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
कच्छ की पावन धरती पर स्थित श्री लखपत साहिब, प्रथम पातशाह श्री गुरु नानक देव जी की दो उदासियों की ऐतिहासिक स्मृतियों को संजोए हुए है। आज श्री अमृतसर साहिब स्थित गुरु नानक देव विश्वविद्यालय में सिंह साहिब ज्ञानी रघबीर सिंह जी, सिंह साहिब प्रो. मनजीत सिंह जी तथा सिख संत समाज की सम्मानित शख्सियतों ने इस पावन स्थल के इतिहास को समर्पित पुस्तक ‘गुरुद्वारा श्री लखपत साहिब: सेवा और संभाल’ का लोकार्पण किया।
वर्ष 2001 में आए भूकंप के बाद गुरुद्वारा श्री लखपत साहिब के मूल स्वरूप को संरक्षित करने में गुजरात के तत्कालीन मुख्यमंत्री और आज के प्रधानमंत्री श्री @narendramodi जी ने महत्वपूर्ण भूमिका निभाई। श्री लखपत साहिब के संरक्षण से लेकर श्री करतारपुर साहिब के दर्शनों के लिए गलियारा खोलने तक, इन प्रयासों में सिख संगत की भावनाओं और गुरु साहिबान की विरासत के प्रति उनका सम्मान स्पष्ट रूप से दिखाई देता है। 1/3
— Satnam Singh Sandhu (@satnamsandhuchd) November 5, 2026
ਪੁਸਤਕ ਵਿੱਚ ਦਰਜ ਹੈ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦਾ ਇਤਿਹਾਸ
ਇਸ ਪੁਸਤਕ ਰਾਹੀਂ ਗੁਜਰਾਤ ਦੇ ਕੱਛ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਲਖਪਤ ਸਾਹਿਬ ਦੇ ਇਤਿਹਾਸ, ਧਾਰਮਿਕ ਮਹੱਤਵ ਅਤੇ ਇਸ ਦੀ ਸੰਭਾਲ ਲਈ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਹ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਨਾਲ ਸਬੰਧਤ ਹੈ।
ਪੁਸਤਕ ਦੇ ਲੇਖਕ ਸਤਨਾਮ ਸਿੰਘ ਸੰਧੂ ਅਨੁਸਾਰ, ਇਸ ਗੁਰਦੁਆਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕਈ ਦੁਰਲੱਭ ਨਿਸ਼ਾਨੀਆਂ ਸੰਭਾਲ ਕੇ ਰੱਖੀਆਂ ਗਈਆਂ ਹਨ। ਇਨ੍ਹਾਂ ਵਿੱਚ ਗੁਰੂ ਸਾਹਿਬ ਦੀਆਂ ਚਰਨ ਪਾਦੂਕਾਵਾਂ ਵੀ ਸ਼ਾਮਲ ਹਨ। ਇਹ ਪੁਸਤਕ ਪੰਜਾਬੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤੀ ਗਈ ਹੈ।
2001 ਦੇ ਭੂਚਾਲ ਵਿੱਚ ਗੁਰਦੁਆਰਾ ਸਾਹਿਬ ਨੂੰ ਪਹੁੰਚਿਆ ਸੀ ਨੁਕਸਾਨ
ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦੀ ਸੰਭਾਲ ਅਤੇ ਮੁੜ ਨਿਰਮਾਣ ਦੇ ਇਤਿਹਾਸ ਬਾਰੇ ਵੀ ਚਰਚਾ ਕੀਤੀ ਗਈ। ਸਾਲ 2001 ਵਿੱਚ ਗੁਜਰਾਤ ਵਿੱਚ ਆਏ ਭਿਆਨਕ ਭੂਚਾਲ ਕਾਰਨ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ। ਇਸ ਤੋਂ ਬਾਅਦ ਰਵਾਇਤੀ ਨਿਰਮਾਣ ਸਮੱਗਰੀ ਅਤੇ ਮਾਹਿਰ ਕਾਰੀਗਰਾਂ ਦੀ ਮਦਦ ਨਾਲ ਗੁਰਦੁਆਰਾ ਸਾਹਿਬ ਦਾ ਮੂਲ ਸਰੂਪ ਕਾਇਮ ਰੱਖਦਿਆਂ ਮੁੜ ਨਿਰਮਾਣ ਕੀਤਾ ਗਿਆ।
ਗੁਰਦੁਆਰਾ ਸਾਹਿਬ ਦੀ ਸੰਭਾਲ ਦੇ ਇਸ ਕਾਰਜ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵੀ ਮਾਨਤਾ ਮਿਲੀ। ਯੂਨੈਸਕੋ ਵੱਲੋਂ ਸਾਲ 2004 ਵਿੱਚ ਗੁਰਦੁਆਰਾ ਲਖਪਤ ਸਾਹਿਬ ਨੂੰ ਏਸ਼ੀਆ-ਪੈਸੀਫਿਕ ਹੈਰੀਟੇਜ ਐਵਾਰਡ ਤਹਿਤ 'ਐਵਾਰਡ ਆਫ ਡਿਸਟਿੰਕਸ਼ਨ' ਨਾਲ ਸਨਮਾਨਿਤ ਕੀਤਾ ਗਿਆ ਸੀ।
ਕਈ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ
ਇਸ ਲੋਕ ਅਰਪਣ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ, ਗੁਰਦੁਆਰਾ ਸ੍ਰੀ ਲਖਪਤ ਸਾਹਿਬ ਗੁਜਰਾਤ ਦੇ ਪ੍ਰਧਾਨ ਜੁਗ ਰਾਜ ਸਿੰਘ, SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਭਾਈ ਮੋਹਕਮ ਸਿੰਘ, ਡਾ. ਹਰਪਾਲ ਸਿੰਘ ਪੰਨੂ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਅਮਰ ਸਿੰਘ ਸਮੇਤ ਕਈ ਸ਼ਖ਼ਸੀਅਤਾਂ ਮੌਜੂਦ ਰਹੀਆਂ।
ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸਿੱਖ ਵਿਰਾਸਤ ਨੂੰ ਉਸ ਦੇ ਮੂਲ ਸਰੂਪ ਵਿੱਚ ਸੰਭਾਲਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਤਿਹਾਸਕ ਅਸਥਾਨਾਂ ਦੀ ਸੇਵਾ ਅਤੇ ਸੰਭਾਲ ਕਰਦੇ ਸਮੇਂ ਉਨ੍ਹਾਂ ਦੇ ਮੂਲ ਸਰੂਪ ਨਾਲ ਕਿਸੇ ਤਰ੍ਹਾਂ ਦੀ ਤਬਦੀਲੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਪੁਸਤਕ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੀ ਅਨਮੋਲ ਵਿਰਾਸਤ ਦੀ ਸੰਭਾਲ ਲਈ ਪ੍ਰੇਰਨਾਦਾਇਕ ਉਪਰਾਲਾ ਦੱਸਿਆ।
ਉਨ੍ਹਾਂ ਇਹ ਵੀ ਕਿਹਾ ਕਿ ਪੁਸਤਕ ਨੂੰ ਭਾਰਤ ਦੀਆਂ ਹੋਰ ਪ੍ਰਮੁੱਖ ਭਾਸ਼ਾਵਾਂ ਵਿੱਚ ਵੀ ਪ੍ਰਕਾਸ਼ਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਦੇਸ਼ ਭਰ ਦੇ ਨੌਜਵਾਨ ਸਿੱਖ ਇਤਿਹਾਸ ਅਤੇ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦੀ ਮਹੱਤਤਾ ਬਾਰੇ ਜਾਣ ਸਕਣ।