Friday, 9th of October 2026

ਸਿਆਸੀ ਉਥਲ-ਪੁਥਲ: ਅੰਮ੍ਰਿਤਸਰ ਤੋਂ ਆਪ ਨੂੰ ਵੱਡਾ ਝਟਕਾ, ਨਾਮੀ ਆਗੂ ਕਾਂਗਰਸ ‘ਚ ਹੋਏ ਸ਼ਾਮਲ

ਪੰਜਾਬ ਵਿੱਚ ਚੱਲ ਰਹੀ ਸਿਆਸੀ ਉਥਲ-ਪੁਥਲ ਦੌਰਾਨ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਅੰਮ੍ਰਿਤਸਰ ਤੋਂ ‘ਆਪ’ ਦੇ ਬੁਲਾਰੇ ਅਤੇ ਸਮਾਜ ਸੇਵੀ ਅੰਕੁਰ ਗੁਪਤਾ ਨੇ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ।

Edited By: Lajwinder Kaur | Updated at:
ਸਿਆਸੀ ਉਥਲ-ਪੁਥਲ: ਅੰਮ੍ਰਿਤਸਰ ਤੋਂ ਆਪ ਨੂੰ ਵੱਡਾ ਝਟਕਾ, ਨਾਮੀ ਆਗੂ ਕਾਂਗਰਸ ‘ਚ ਹੋਏ ਸ਼ਾਮਲ

ਸਿਆਸੀ ਉਥਲ-ਪੁਥਲ: ਅੰਮ੍ਰਿਤਸਰ ਤੋਂ ਆਪ ਨੂੰ ਵੱਡਾ ਝਟਕਾ, ਨਾਮੀ ਆਗੂ ਕਾਂਗਰਸ ‘ਚ ਹੋਏ ਸ਼ਾਮਲ

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਸੂਬੇ ਵਿੱਚ ਲਗਾਤਾਰ ਪਾਰਟੀਆਂ ਬਦਲਣ ਅਤੇ ਆਗੂਆਂ ਦੇ ਪਾਸੇ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੂੰ ਅੰਮ੍ਰਿਤਸਰ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ ਉੱਘੇ ਬੁਲਾਰੇ ਅਤੇ ਸਮਾਜ ਸੇਵੀ ਅੰਕੁਰ ਗੁਪਤਾ ਨੇ ‘ਆਪ’ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ।

ਰਾਜਾ ਵੜਿੰਗ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਇਸ ਸਿਆਸੀ ਘਟਨਾਕ੍ਰਮ ਦੀ ਜਾਣਕਾਰੀ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ਲਿਖਦਿਆਂ ਕਿਹਾ ਕਿ ‘ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਅੰਮ੍ਰਿਤਸਰ ਸ਼ਹਿਰੀ ਤੋਂ ‘ਆਪ’ ਦੇ ਬੁਲਾਰੇ ਅਤੇ ਪ੍ਰਮੁੱਖ ਸਮਾਜ ਸੇਵੀ ਅੰਕੁਰ ਗੁਪਤਾ ਜੀ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਰਿਵਾਰ ਵਿੱਚ ਪ੍ਰਵੇਸ਼ ਕੀਤਾ।’

ਕਾਂਗਰਸ ਲੀਡਰਸ਼ਿਪ ਨੇ ਭਰਰੋਸਾ ਜਤਾਇਆ ਹੈ ਕਿ ਅੰਕੁਰ ਗੁਪਤਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਪਾਰਟੀ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਮੰਤਰੀ ਸ਼੍ਰੀ ਅਨਿਲ ਜੋਸ਼ੀ, ਜ਼ਿਲ੍ਹਾ ਪ੍ਰਧਾਨ ਸੌਰਵ ਮਿੱਠੂ ਮਦਾਨ ਅਤੇ ਅਰਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ।