Saturday, 14th of November 2026

ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਸਰਵਿਸ ਰਿਵਾਲਵਰ ਦੀ ਗੋ/ਲੀ ਲੱਗਣ ਨਾਲ ASI ਦੀ ਮੌ**ਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਮੁੱਢਲੀ ਜਾਣਕਾਰੀ ਮੁਤਾਬਕ, ASI ਦੀ ਮੌਤ ਉਨ੍ਹਾਂ ਦੇ ਆਪਣੇ ਹੀ ਸਰਵਿਸ ਰਿਵਾਲਵਰ ਵਿੱਚੋਂ ਗੋਲੀ ਚੱਲਣ ਕਾਰਨ ਹੋਈ ਦੱਸੀ ਜਾ ਰਹੀ ਹੈ।

Edited By: Lajwinder Kaur | Updated at:

ਇਹ ਘਟਨਾ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਸਥਿਤ 'ਮੈਡ ਕਾਰਡ' (Med Card) ਹਸਪਤਾਲ ਦੇ ਨਜ਼ਦੀਕ ਵਾਪਰੀ, ਜਿੱਥੇ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਗੱਡੀ ਦੇ ਅੰਦਰ ਪਈ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਕਰ ਰਹੀ ਜਾਂਚ

ਫਿਲਹਾਲ ਪੁਲਿਸ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਮ੍ਰਿਤਕ ASI ਕਿਸ ਥਾਣੇ ਜਾਂ ਯੂਨਿਟ ਵਿੱਚ ਤਾਇਨਾਤ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਹਰ ਪੱਖ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੈ ਜਾਂ ਫਿਰ ਅਚਾਨਕ ਗੋਲੀ ਚੱਲਣ ਕਾਰਨ ਇਹ ਹਾਦਸਾ ਵਾਪਰਿਆ ਹੈ।