Wednesday, 26th of August 2026

3 ਦਿਨ ਬੰਦ ਰਹਿਣਗੇ ਸਕੂਲ: 27 ਤੋਂ 29 ਅਗਸਤ ਤੱਕ ਛੁੱਟੀ, DC ਅੰਮ੍ਰਿਤਸਰ ਵੱਲੋਂ ਹੁਕਮ ਜਾਰੀ...

ਸਕੂਲੀ ਬੱਚਿਆਂ ਦੇ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਿਸ ਕਰਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਹੁਕਮ ਜਾਰੀ ਕਰਦਿਆਂ 27 ਤੋਂ 29 ਅਗਸਤ 2026 ਤੱਕ ਇਨ੍ਹਾਂ ਸਕੂਲਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।

Edited By: Lajwinder Kaur | Updated at: August 26th 2026 10:33 AM
Trending News
3 ਦਿਨ ਬੰਦ ਰਹਿਣਗੇ ਸਕੂਲ: 27 ਤੋਂ 29 ਅਗਸਤ ਤੱਕ ਛੁੱਟੀ, DC ਅੰਮ੍ਰਿਤਸਰ ਵੱਲੋਂ ਹੁਕਮ ਜਾਰੀ...

3 ਦਿਨ ਬੰਦ ਰਹਿਣਗੇ ਸਕੂਲ: 27 ਤੋਂ 29 ਅਗਸਤ ਤੱਕ ਛੁੱਟੀ, DC ਅੰਮ੍ਰਿਤਸਰ ਵੱਲੋਂ ਹੁਕਮ ਜਾਰੀ...

ਲਓ ਜੀ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਹੁਕਮ ਜਾਰੀ ਕਰਦਿਆਂ 27 ਤੋਂ 29 ਅਗਸਤ 2026 ਤੱਕ ਇਨ੍ਹਾਂ ਸਕੂਲਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਲੋਕਾਂ ਦੀ ਸਹੂਲਤ, ਆਵਾਜਾਈ ਪ੍ਰਬੰਧ ਅਤੇ ਮੇਲੇ ਦੌਰਾਨ ਸੁਚਾਰੂ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਸਕੂਲਾਂ ਵਿੱਚ ਇਹ ਛੁੱਟੀ ਐਲਾਨੀ ਗਈ ਹੈ।

ਕਿਹੜੇ ਸਕੂਲ ਰਹਿਣਗੇ ਬੰਦ

ਇਨ੍ਹਾਂ 18 ਸਕੂਲਾਂ ਵਿੱਚ ਛੁੱਟੀ ਰਹੇਗੀ। ਇਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀਟੀਬੀ ਸਕੂਲ ਬਾਬਾ ਬਕਾਲਾ, ਨਿਊ ਸੈਂਚੁਰੀ ਪਬਲਿਕ ਸਕੂਲ ਛਾਪਿਆਂਵਾਲੀ ਅਤੇ ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਸ਼ਾਮਲ ਹਨ।

ਇਸ ਤੋਂ ਇਲਾਵਾ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਵਿੱਚ ਵੀ 27 ਤੋਂ 29 ਅਗਸਤ ਤੱਕ ਛੁੱਟੀ ਰਹੇਗੀ।

ਸ਼ਰਧਾਲੂਆਂ ਦੀ ਭੀੜ ਨੂੰ ਦੇਖਦਿਆਂ ਲਿਆ ਗਿਆ ਫੈਸਲਾ

ਜ਼ਿਲ੍ਹਾ ਪ੍ਰਸ਼ਾਸਨ ਨੇ ਸਬੰਧਤ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਮੁਤਾਬਕ, ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਇਲਾਕੇ ਵਿੱਚ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਤਿੰਨ ਦਿਨਾਂ ਦੀ ਛੁੱਟੀ ਤੋਂ ਬਾਅਦ ਸਕੂਲਾਂ ਵਿੱਚ ਨਿਯਮਤ ਕਲਾਸਾਂ ਮੁੜ ਸ਼ੁਰੂ ਹੋਣਗੀਆਂ।

Punjabi Shorts

Latest News