Sunday, 27th of September 2026

ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਅੰਮ੍ਰਿਤਸਰ, 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਪਰਿਵਾਰ ਨੂੰ ਬਣਾਇਆ ਨਿਸ਼ਾਨਾ, ਇਲਾਕੇ 'ਚ ਦਹਿਸ਼ਤ

Edited By: Lajwinder Kaur | Updated at:
ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਅੰਮ੍ਰਿਤਸਰ, 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਪਰਿਵਾਰ ਨੂੰ ਬਣਾਇਆ ਨਿਸ਼ਾਨਾ, ਇਲਾਕੇ 'ਚ ਦਹਿਸ਼ਤ

ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਅੰਮ੍ਰਿਤਸਰ, 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਪਰਿਵਾਰ ਨੂੰ ਬਣਾਇਆ ਨਿਸ਼ਾਨਾ, ਇਲਾਕੇ 'ਚ ਦਹਿਸ਼ਤ

Amritsar News: ਅੰਮ੍ਰਿਤਸਰ ਦੇ ਪੰਡੋਰੀ ਵੜੈਚ ਇਲਾਕੇ ਵਿੱਚ ਗੋਲੀਆਂ ਚੱਲਣ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਇਸ ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

30 ਲੱਖ ਰੁਪਏ ਦੀ ਮੰਗੀ ਸੀ ਫਿਰੌਤੀ

ਪੀੜਤ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਤੋਂ ਪਿਛਲੇ ਕੁਝ ਸਮੇਂ ਤੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਪੀੜਤ ਸ਼ਮਸ਼ੇਰ ਸਿੰਘ ਅਨੁਸਾਰ, ਅਣਪਛਾਤੇ ਲੋਕ ਵੱਖ-ਵੱਖ ਨਾਵਾਂ ਨਾਲ ਫੋਨ ਕਰਕੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਪੈਸੇ ਨਾ ਦੇਣ ਦੀ ਸੂਰਤ ਵਿੱਚ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਗੱਲ ਕਹੀ ਗਈ ਸੀ।

ਪਰਿਵਾਰ ਡਰ ਦੇ ਸਾਏ ਹੇਠ

ਪੀੜਤ ਪਰਿਵਾਰ ਨੇ ਦੱਸਿਆ ਕਿ ਜਦੋਂ ਉਹ ਘਰ ਵਿੱਚ ਮੌਜੂਦ ਸਨ, ਤਾਂ ਅਚਾਨਕ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦੇਣ ਲੱਗ ਪਈਆਂ। ਪਰਿਵਾਰ ਦਾ ਮੰਨਣਾ ਹੈ ਕਿ ਇਹ ਗੋਲੀਬਾਰੀ ਉਨ੍ਹਾਂ ਨੂੰ ਡਰਾਉਣ ਅਤੇ ਫਿਰੌਤੀ ਵਸੂਲਣ ਲਈ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਇੰਨਾ ਡਰਿਆ ਹੋਇਆ ਹੈ ਕਿ ਬੱਚਿਆਂ ਨੂੰ ਸਕੂਲ ਭੇਜਣ ਤੋਂ ਵੀ ਕਤਰਾ ਰਿਹਾ ਹੈ।

ਪੁਲਿਸ ਕਾਰਵਾਈ ਦੀ ਮੰਗ

ਪਰਿਵਾਰ ਅਨੁਸਾਰ ਇਸ ਸਬੰਧੀ ਪਹਿਲਾਂ ਵੀ ਪੁਲਿਸ ਅਤੇ ਚੌਂਕੀ ਇੰਚਾਰਜ ਨੂੰ ਸੂਚਿਤ ਕੀਤਾ ਗਿਆ ਸੀ। ਹੁਣ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।