Thursday, 15th of October 2026

ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 27 ਅਕਤੂਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ

ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਦੇ ਸ਼ੁਭ ਅਵਸਰ 'ਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 27 ਅਕਤੂਬਰ (ਦਿਨ ਮੰਗਲਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Edited By: Lajwinder Kaur | Updated at:
ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 27 ਅਕਤੂਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ‘ਚ ਆ ਗਈ ਇੱਕ ਹੋਰ ਛੁੱਟੀ! 27 ਅਕਤੂਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ

ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਦੇ ਸ਼ੁਭ ਅਵਸਰ 'ਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 27 ਅਕਤੂਬਰ (ਦਿਨ ਮੰਗਲਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ (ਪੀ.ਪੀ.-3 ਸ਼ਾਖਾ) ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਨੋਟੀਫਿਕੇਸ਼ਨ ਦੇ ਮੁੱਖ ਵੇਰਵੇ:

ਸਰਕਾਰੀ ਅਦਾਰੇ ਰਹਿਣਗੇ ਬੰਦ: ਜਾਰੀ ਅਧਿਸੂਚਨਾ (ਨੰਬਰ: 06/01/2026-2PP3/544) ਅਨੁਸਾਰ 27 ਅਕਤੂਬਰ 2026 ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸਮੂਹ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ (ਸਕੂਲ ਅਤੇ ਕਾਲਜ) ਪੂਰੀ ਤਰ੍ਹਾਂ ਬੰਦ ਰਹਿਣਗੇ।

'ਨੈਗੋਸ਼ੀਏਬਲ ਇੰਸਟ੍ਰੂਮੈਂਟਸ ਐਕਟ' ਅਧੀਨ ਛੁੱਟੀ: ਇਹ ਛੁੱਟੀ Negotiable Instruments Act, 1881 ਦੀ ਧਾਰਾ 25 ਅਧੀਨ ਵੀ ਘੋਸ਼ਿਤ ਕੀਤੀ ਗਈ ਹੈ।

ਪ੍ਰਸ਼ਾਸਨਿਕ ਕਾਰਵਾਈ:

ਮੁੱਖ ਸਕੱਤਰ ਕੇ.ਏ.ਪੀ. ਸਿਨਹਾ (ਪੰਜਾਬ ਸਰਕਾਰ) ਦੇ ਹੁਕਮਾਂ ਤਹਿਤ ਜਾਰੀ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਿਪਟੀ ਕਮਿਸ਼ਨਰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਬੰਧਤ ਉੱਚ ਅਧਿਕਾਰੀਆਂ ਨੂੰ ਜ਼ਰੂਰੀ ਕਾਰਵਾਈ ਹਿੱਤ ਭੇਜ ਦਿੱਤੀਆਂ ਗਈਆਂ ਹਨ।

ਸਰਕਾਰ ਦੇ ਇਸ ਫ਼ੈਸਲੇ ਨਾਲ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਲੀਆਂ ਸੰਗਤਾਂ ਨੂੰ ਸਹੂਲਤ ਮਿਲੇਗੀ। ਇਹ ਛੁੱਟੀ ਸਿਰਫ਼ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਸਬੰਧਤ ਸਰਕਾਰੀ ਅਦਾਰਿਆਂ ਲਈ ਐਲਾਨੀ ਗਈ ਹੈ।