Tuesday, 21st of July 2026

ਗੋਲੀਆਂ ਦੇ ਨਾਲ ਦਹਿਲਿਆ ਮਹਿਲ ਕਲਾਂ ਟੋਲ ਪਲਾਜ਼ਾ! ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਪਿਸਟਲਾਂ ਸਮੇਤ ਨਾਮੀ ਗੈਂਗਸਟਰ ਗ੍ਰਿਫ਼ਤਾਰ

ਬਰਨਾਲਾ ਦੇ ਮਹਿਲ ਕਲਾਂ ਟੋਲ ਪਲਾਜ਼ਾ 'ਤੇ ਨਾਕਾਬੰਦੀ ਦੌਰਾਨ ਕਾਰ ਸਵਾਰ ਗੈਂਗਸਟਰਾਂ ਨੇ ਪੁਲਿਸ 'ਤੇ ਗੋਲੀਆਂ ਚਲਾਈਆਂ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁੱਖ ਮੁਲਜ਼ਮ ਦੀ ਪਛਾਣ ਲੋੜੀਂਦੇ ਗੈਂਗਸਟਰ ਅਰਸਦੀਪ ਸਿੰਘ ਉਰਫ਼ ਅਰਸੀ ਵਜੋਂ ਹੋਈ ਹੈ। ਦੋਵਾਂ ਕੋਲੋਂ ਦੋ ਪਿਸਤੌਲ ਅਤੇ ਵਰਨਾ ਕਾਰ ਬਰਾਮਦ ਹੋਈ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Edited By: Lajwinder Kaur | Updated at: July 21st 2026 11:46 AM
Trending News
ਗੋਲੀਆਂ ਦੇ ਨਾਲ ਦਹਿਲਿਆ ਮਹਿਲ ਕਲਾਂ ਟੋਲ ਪਲਾਜ਼ਾ! ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਪਿਸਟਲਾਂ ਸਮੇਤ ਨਾਮੀ ਗੈਂਗਸਟਰ ਗ੍ਰਿਫ਼ਤਾਰ

ਗੋਲੀਆਂ ਦੇ ਨਾਲ ਦਹਿਲਿਆ ਮਹਿਲ ਕਲਾਂ ਟੋਲ ਪਲਾਜ਼ਾ! ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਪਿਸਟਲਾਂ ਸਮੇਤ ਨਾਮੀ ਗੈਂਗਸਟਰ ਗ੍ਰਿਫ਼ਤਾਰ

ਬਰਨਾਲਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿਥੇ ਜ਼ਿਲ੍ਹੇ ਦੇ ਮਹਿਲ ਕਲਾਂ ਟੋਲ ਪਲਾਜ਼ਾ 'ਤੇ ਕਾਰ ਸਵਾਰ ਗੈਂਗਸਟਰਾਂ ਵੱਲੋਂ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਦੋਵਾਂ ਗੈਂਗਸਟਰਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਦੋ ਪਿਸਟਲ ਅਤੇ ਉਨ੍ਹਾਂ ਦੀ ਕਾਰ ਬਰਾਮਦ ਕੀਤੀ ਗਈ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:30 ਵਜੇ ਮਹਿਲ ਕਲਾਂ ਪੁਲਿਸ, ਸੀਆਈਏ ਸਟਾਫ਼ ਅਤੇ ਕਾਊਂਟਰ ਇੰਟੈਲੀਜੈਂਸੀ ਦੀਆਂ ਟੀਮਾਂ ਵੱਲੋਂ ਬਰਨਾਲਾ-ਲੁਧਿਆਣਾ ਨੈਸ਼ਨਲ ਹਾਈਵੇ 'ਤੇ ਮਹਿਲ ਕਲਾਂ ਟੋਲ ਪਲਾਜ਼ਾ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਮਹਿਲ ਕਲਾਂ ਵੱਲੋਂ ਆ ਰਹੀ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਤਾਂ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਮੁਲਾਜ਼ਮਾਂ 'ਤੇ ਫ਼ਾਇਰਿੰਗ ਕਰ ਦਿੱਤੀ।

ਪੁਲਿਸ ਤੋਂ ਬਚਣ ਦੀ ਭੱਜਦੌੜ ਵਿੱਚ ਗੈਂਗਸਟਰਾਂ ਦੀ ਕਾਰ ਬੇਕਾਬੂ ਹੋ ਕੇ ਖੱਡੇ ਵਿੱਚ ਜਾ ਵੜੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਮੌਕੇ 'ਤੇ ਹੀ ਦਬੋਚ ਲਿਆ।

ਨਾਮੀ ਗੈਂਗਸਟਰ ਹੈ ਮੁੱਖ ਮੁਲਜ਼ਮ

ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁੱਖ ਮੁਲਜ਼ਮ ਦੀ ਪਛਾਣ ਬਰਨਾਲਾ ਦੇ ਪਿੰਡ ਬਖਤਗੜ੍ਹ ਦੇ ਰਹਿਣ ਵਾਲੇ ਨਾਮੀ ਗੈਂਗਸਟਰ ਅਰਸਦੀਪ ਸਿੰਘ ਉਰਫ਼ ਅਰਸੀ ਵਜੋਂ ਹੋਈ ਹੈ, ਜੋ ਕਿ ਬਰਨਾਲਾ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਲੰਮੇ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ। ਉਸ ਦੇ ਨਾਲ ਫੜੇ ਗਏ ਸਾਥੀ ਦੀ ਪਛਾਣ ਗੁਰਸਰਨ ਸਿੰਘ ਵਾਸੀ ਪਿੰਡ ਰੋਤਾ (ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ) ਵਜੋਂ ਹੋਈ ਹੈ।

ਹਥਿਆਰ ਬਰਾਮਦ ਅਤੇ ਅੱਗੇ ਦੀ ਜਾਂਚ ਜਾਰੀ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੈਂਗਸਟਰਾਂ ਵੱਲੋਂ ਪੁਲਿਸ 'ਤੇ ਦੋ ਰਾਉਂਡ ਫ਼ਾਇਰ ਕੀਤੇ ਗਏ ਸਨ। ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਇੱਕ 30 ਐੱਮ.ਐੱਮ. ਅਤੇ ਇੱਕ 32 ਬੋਰ ਦਾ ਪਿਸਟਲ ਬਰਾਮਦ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫ਼ੋਰੈਂਸਿਕ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ।

Punjabi Shorts

Latest News