Friday, 26th of June 2026

ਜ਼ੋਰਦਾਰ ਧਮਾਕੇ ਦੇ ਨਾਲ ਦਹਿਲਿਆ ਪੰਜਾਬ ਦਾ ਆਹ ਸ਼ਹਿਰ, ਦੂਰ-ਦੂਰ ਤੱਕ ਸੁਣਾਈ ਦਿੱਤੀ ਆਵਾਜ਼; ਇਲਾਕੇ ‘ਚ ਫੈਲੀ ਦਹਿਸ਼ਤ

Edited By: Lajwinder Kaur | Updated at: May 12th 2026 05:28 PM
Trending News
ਜ਼ੋਰਦਾਰ ਧਮਾਕੇ ਦੇ ਨਾਲ ਦਹਿਲਿਆ ਪੰਜਾਬ ਦਾ ਆਹ ਸ਼ਹਿਰ, ਦੂਰ-ਦੂਰ ਤੱਕ ਸੁਣਾਈ ਦਿੱਤੀ ਆਵਾਜ਼; ਇਲਾਕੇ ‘ਚ ਫੈਲੀ ਦਹਿਸ਼ਤ

ਜ਼ੋਰਦਾਰ ਧਮਾਕੇ ਦੇ ਨਾਲ ਦਹਿਲਿਆ ਪੰਜਾਬ ਦਾ ਆਹ ਸ਼ਹਿਰ, ਦੂਰ-ਦੂਰ ਤੱਕ ਸੁਣਾਈ ਦਿੱਤੀ ਆਵਾਜ਼; ਇਲਾਕੇ ‘ਚ ਫੈਲੀ ਦਹਿਸ਼ਤ

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਫਤਿਹਗੜ੍ਹ ਛੰਨਾ ਰੋਡ 'ਤੇ ਸਥਿਤ ਆਈਓਐਲ (IOL) ਫੈਕਟਰੀ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ ਅਤੇ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਧਮਾਕੇ ਕਰਕੇ ਉੱਡੀਆਂ ਲੋਹੇ ਦੀਆਂ ਚਾਦਰਾਂ

ਚਸ਼ਮਦੀਦਾਂ ਦੇ ਅਨੁਸਾਰ, ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਫੈਕਟਰੀ ਦੀਆਂ ਲੋਹੇ ਦੀਆਂ ਚਾਦਰਾਂ ਅਤੇ ਹੋਰ ਸਾਮਾਨ ਕਾਫੀ ਉਚਾਈ ਤੱਕ ਉਛਲ ਕੇ ਦੂਰ ਜਾ ਡਿੱਗਿਆ। ਘਟਨਾ ਤੋਂ ਤੁਰੰਤ ਬਾਅਦ ਫੈਕਟਰੀ ਦੇ ਆਲੇ-ਦੁਆਲੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ।

ਹਾਦਸੇ ‘ਚ ਜਾਨੀ ਨੁਕਸਾਨ ਤੋਂ ਬਚਾਅ

ਫੈਕਟਰੀ ਦੇ ਅੰਦਰੂਨੀ ਸੂਤਰਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ, ਫੈਕਟਰੀ ਨੂੰ ਭਾਰੀ ਆਰਥਿਕ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਧਮਾਕੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਫੈਕਟਰੀ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਵੱਲੋਂ ਘਟਨਾ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਪ੍ਰਸ਼ਾਸਨਿਕ ਅਧਿਕਾਰੀ ਵੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਵਿੱਚ ਜੁਟੇ ਹੋਏ ਹਨ।

ਕੁੱਝ ਦਿਨ ਪਹਿਲਾਂ ਇਸ ਫੈਕਟਰੀ ਚ ਹੋਇਆ ਸੀ ਜ਼ੋਰਦਾਰ ਧਮਾਕਾ 

ਦੱਸ ਦਈਏ ਲੁਧਿਆਣਾ ਦੇ ਦੋਰਾਹਾ ਇਲਾਕੇ ਵਿੱਚ 25 ਅਪ੍ਰੈਲ ਨੂੰ ਇੱਕ ਸਕ੍ਰੈਪ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ਸਣੇ ਅੱਗ ਲੱਗ ਗਈ ਸੀ। ਇਸ ਘਟਨਾ ਵਿੱਚ ਇੱਕ ਮੁਟਿਆਰ ਜਿਸ ਦਾ ਨਾਂਅ ਅੰਜਲੀ ਸੀ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ। ਅੰਜਲੀ ਪਿਛਲੇ 15 ਦਿਨਾਂ ਤੋਂ ਇੱਕ ਨਿੱਜੀ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਸੀ। ਪਰ ਅੱਜ ਉਸ ਦੀ ਮੌਤ ਹੋ ਗਈ। ਉਹ ਲੁਧਿਆਣਾ ਦੀ ਘੋੜਾ ਕਲੋਨੀ ਮਿਲਰਗੰਜ ਦੀ ਰਹਿਣ ਵਾਲੀ ਸੀ।

Punjabi Shorts

Latest News