Friday, 2nd of October 2026

ਪੰਜਾਬ ‘ਚ 'AAP' ਹੋਈ ਹੋਰ ਮਜ਼ਬੂਤ! ਵਿਧਾਇਕ ਬਲਕਾਰ ਸਿੱਧੂ ਦੀ ਅਗਵਾਈ ਹੇਠ 54 ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

Edited By: Lajwinder Kaur | Updated at:
ਪੰਜਾਬ ‘ਚ 'AAP' ਹੋਈ ਹੋਰ ਮਜ਼ਬੂਤ! ਵਿਧਾਇਕ ਬਲਕਾਰ ਸਿੱਧੂ ਦੀ ਅਗਵਾਈ ਹੇਠ 54 ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਪੰਜਾਬ ‘ਚ 'AAP' ਹੋਈ ਹੋਰ ਮਜ਼ਬੂਤ! ਵਿਧਾਇਕ ਬਲਕਾਰ ਸਿੱਧੂ ਦੀ ਅਗਵਾਈ ਹੇਠ 54 ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਲੋਕਲ ਬਾਡੀ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋਈ ਪਈ ਹੈ, ਜਿਸ ਕਰਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਕਈ ਆਗੂ ਵੀ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਰਾਮਪੁਰਾ ਫੂਲ ਤੋਂ ਵੱਡੀ ਗਣਿਤੀ ਦੇ ਵਿੱਚ ਲੋਕਾਂ ਨੇ ਆਪ ਪਾਰਟੀ ਦਾ ਪੱਲਾ ਫੜਿਆ ਹੈ। ਦੱਸ ਦਈਏ ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ ਵਿੱਚ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ 54 ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਵਿੱਚ 'ਆਪ' ਵਿੱਚ ਸ਼ਾਮਲ ਹੋ ਗਏ।

ਵਿਧਾਇਕ ਬਲਕਾਰ ਸਿੱਧੂ ਦੇ ਮੁੱਖ ਬਿਆਨ:

ਵਿਕਾਸ ਕਾਰਜਾਂ ਤੋਂ ਪ੍ਰਭਾਵਿਤ: ਵਿਧਾਇਕ ਸਿੱਧੂ ਨੇ ਪਾਰਟੀ ‘ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਫੈਸਲਿਆਂ ਤੋਂ ਖੁਸ਼ ਹੋ ਕੇ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।

13 ਵਾਰਡਾਂ 'ਚ ਜਿੱਤ ਦਾ ਦਾਅਵਾ

ਉਨ੍ਹਾਂ ਭਰੋਸਾ ਜਤਾਇਆ ਕਿ ਮਹਿਰਾਜ ਨਗਰ ਪੰਚਾਇਤ ਚੋਣਾਂ ਵਿੱਚ ਪਾਰਟੀ ਸਾਰੇ 13 ਵਾਰਡਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰੇਗੀ।

ਕਰੋੜਾਂ ਦੇ ਪ੍ਰੋਜੈਕਟ: ਉਨ੍ਹਾਂ ਕਿਹਾ ਕਿ ਮਹਿਰਾਜ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਉਂਦੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਰੋਧੀਆਂ 'ਤੇ ਨਿਸ਼ਾਨਾ: ਵਿਧਾਇਕ ਨੇ ਰਵਾਇਤੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਨਤਾ ਨੇ ਹੁਣ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ਇਮਾਨਦਾਰ ਰਾਜਨੀਤੀ ਨੂੰ ਚੁਣ ਲਿਆ ਹੈ।

ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ 'ਆਪ' ਆਗੂ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।