Trending:
ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਮਪੁਰਾ ਫੂਲ ਰੇਲਵੇ ਸਟੇਸ਼ਨ 'ਤੇ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਜਾਣਕਾਰੀ ਅਨੁਸਾਰ, ਇਹ ਮਾਲ ਗੱਡੀ ਬਠਿੰਡਾ ਤੋਂ ਬਰਨਾਲਾ ਵੱਲ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ।
ਮਾਰੂਤੀ ਸੁਜ਼ੂਕੀ ਦੀਆਂ ਕਾਰਾਂ ਲੱਦੀਆਂ ਹੋਈਆਂ ਸਨ
ਦੱਸਿਆ ਜਾ ਰਿਹਾ ਹੈ ਕਿ ਮਾਲ ਗੱਡੀ ਵਿੱਚ ਮਾਰੂਤੀ ਸੁਜ਼ੂਕੀ ਦੀਆਂ ਕਾਰਾਂ ਲੱਦੀਆਂ ਹੋਈਆਂ ਸਨ। ਹਾਦਸੇ ਤੋਂ ਬਾਅਦ ਰੇਲਵੇ ਵਿਭਾਗ ਵਿੱਚ ਹਲਚਲ ਮਚ ਗਈ। ਹਾਲਾਂਕਿ, ਹਾਦਸਾ ਕਿਵੇਂ ਵਾਪਰਿਆ, ਇਸ ਬਾਰੇ ਅਜੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਨੁਕਸਾਨ ਦੇ ਅੰਕੜੇ ਆਉਣੇ ਅਜੇ ਬਾਕੀ ਨੇ
ਹਾਦਸੇ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। ਫਿਲਹਾਲ ਜਾਨੀ ਨੁਕਸਾਨ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ। ਰੇਲਵੇ ਵਿਭਾਗ ਵੱਲੋਂ ਮੌਕੇ 'ਤੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਰੇਲ ਆਵਾਜਾਈ ਨੂੰ ਬਹਾਲ ਕਰਨ ਲਈ ਅਗਲੇਰੀ ਕਾਰਵਾਈ ਕੀਤੇ ਜਾਣ ਦੀ ਉਮੀਦ ਹੈ।