Tuesday, 7th of July 2026

ਬਠਿੰਡਾ ‘ਚ ‘ਆਪ' ਨੂੰ ਵੱਡਾ ਹੁੰਗਾਰਾ; 50 ਤੋਂ ਵੱਧ ਪਰਿਵਾਰ ਪਾਰਟੀ 'ਚ ਸ਼ਾਮਲ, ਵਿਕਾਸ ਤੋਂ ਪ੍ਰਭਾਵਿਤ ਹੋ ਕੇ AAP ਨਾਲ ਜੁੜੇ

Edited By: Lajwinder Kaur | Updated at: July 07th 2026 11:26 AM
Trending News
ਬਠਿੰਡਾ ‘ਚ ‘ਆਪ' ਨੂੰ ਵੱਡਾ ਹੁੰਗਾਰਾ; 50 ਤੋਂ ਵੱਧ ਪਰਿਵਾਰ ਪਾਰਟੀ 'ਚ ਸ਼ਾਮਲ, ਵਿਕਾਸ ਤੋਂ ਪ੍ਰਭਾਵਿਤ ਹੋ ਕੇ AAP ਨਾਲ ਜੁੜੇ

ਬਠਿੰਡਾ ‘ਚ ‘ਆਪ' ਨੂੰ ਵੱਡਾ ਹੁੰਗਾਰਾ; 50 ਤੋਂ ਵੱਧ ਪਰਿਵਾਰ ਪਾਰਟੀ 'ਚ ਸ਼ਾਮਲ, ਵਿਕਾਸ ਤੋਂ ਪ੍ਰਭਾਵਿਤ ਹੋ ਕੇ AAP ਨਾਲ ਜੁੜੇ

ਬਠਿੰਡਾ ਦੇ ਵਾਰਡ ਨੰਬਰ 25 ਅਧੀਨ ਆਉਂਦੀ ਅਮਰਪੂਰਾ ਬਸਤੀ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਕਾਫਲਾ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਇਲਾਕੇ ਦੇ 50 ਤੋਂ ਵੱਧ ਪਰਿਵਾਰਾਂ ਨੇ 'ਆਪ' ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਪਾਰਟੀ 'ਚ ਕੀਤਾ ਗਿਆ ਨਿੱਘਾ ਸਵਾਗਤ

ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਸਨਮਾਨ ਵਜੋਂ ਸਿਰੋਪੇ ਪਾਏ।

ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ: ਮਹਿਤਾ

ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਵਿਕਾਸ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ: ਨਵੇਂ ਮੈਂਬਰ

ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੇ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।

ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਅਹੁਦੇਦਾਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਜੋਸ਼ ਨਾਲ ਸਵਾਗਤ ਕੀਤਾ।

Punjabi Shorts

Latest News