Sunday, 18th of October 2026

ਸਿਆਸੀ ਹਲਚਲ ਤੇਜ਼: SOI ਨੂੰ ਛੱਡ 200 ਤੋਂ ਵੱਧ ਨੌਜਵਾਨ ‘ਆਪ’ ‘ਚ ਸ਼ਾਮਿਲ, ਅਮਰਜੀਤ ਮਹਿਤਾ ਨੇ ਕੀਤਾ ਸਵਾਗਤ

ਚੋਣਾਂ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਪੂਰੀ ਗਰਮਜੋਸ਼ੀ ਦੇ ਨਾਲ ਕੰਮ ਕਰ ਰਹੀਆਂ ਹਨ। ਜਿਸ ਕਰਕੇ ਪੰਜਾਬ ਦਾ ਸਿਆਸੀ ਪਾਰਾ ਲਗਾਤਾਰ ਭਖਦਾ ਹੋਇਆ ਨਜ਼ਰ ਆ ਰਿਹਾ ਹੈ। ਅਜਿਹੇ ਦੇ ਵਿੱਚ ਹਰ ਪਾਰਟੀ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੀ ਲੜੀ ਦੇ ਤਹਿਤ ਆਪ ਨੂੰ ਵੱਡੀ ਮਜ਼ਬੂਤੀ ਬਠਿੰਡਾ ਤੋਂ ਮਿਲੀ ਹੈ ਜਿੱਥੇ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਨੇ ਪਾਰਟੀ ਦੀਆਂ ਨੀਤਿਆਂ ਨੂੰ ਪਸੰਦ ਕਰਦੇ ਹੋਏ ਆਪ ਦਾ ਪੱਲਾ ਫੜ ਲਿਆ।

Edited By: Lajwinder Kaur | Updated at:
ਸਿਆਸੀ ਹਲਚਲ ਤੇਜ਼: SOI ਨੂੰ ਛੱਡ 200 ਤੋਂ ਵੱਧ ਨੌਜਵਾਨ ‘ਆਪ’ ‘ਚ ਸ਼ਾਮਿਲ, ਅਮਰਜੀਤ ਮਹਿਤਾ ਨੇ ਕੀਤਾ ਸਵਾਗਤ

ਸਿਆਸੀ ਹਲਚਲ ਤੇਜ਼: SOI ਨੂੰ ਛੱਡ 200 ਤੋਂ ਵੱਧ ਨੌਜਵਾਨ ‘ਆਪ’ ‘ਚ ਸ਼ਾਮਿਲ, ਅਮਰਜੀਤ ਮਹਿਤਾ ਨੇ ਕੀਤਾ ਸਵਾਗਤ

ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਪੰਜਾਬ ਦਾ ਸਿਆਸੀ ਪਾਰਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਠਿੰਡਾ ਵਿੱਚ ਉਸ ਸਮੇਂ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ (AAP) ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਅਤੇ ਐਸ.ਓ.ਆਈ. (SOI) ਨੂੰ ਅਲਵਿਦਾ ਕਹਿੰਦਿਆਂ 200 ਤੋਂ ਵੱਧ ਨੌਜਵਾਨਾਂ ਨੇ ‘ਆਪ’ ਦਾ ਪੱਲਾ ਫੜ ਲਿਆ।

ਸੁਬਹਾ ਤੋਂ ਸ਼ਾਮ ਤੱਕ ਜਾਰੀ ਰਿਹਾ ਸ਼ਮੂਲੀਅਤ ਦਾ ਦੌਰ

ਮੀਡੀਆ ਨਾਲ ਗੱਲਬਾਤ ਕਰਦਿਆਂ ਪੀ.ਸੀ.ਏ. (PCA) ਪ੍ਰਧਾਨ ਅਮਰਜੀਤ ਮਹਿਤਾ ਨੇ ਦੱਸਿਆ ਕਿ ਸਵੇਰ ਤੋਂ ਲੈ ਕੇ ਸ਼ਾਮ ਤੱਕ 200 ਤੋਂ ਵੱਧ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਜਤਾਉਂਦਿਆਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਆਖਿਆ ਕਿ ਪਾਰਟੀ ਵਿੱਚ ਨੌਜਵਾਨਾਂ ਦੇ ਸ਼ਾਮਿਲ ਹੋਣ ਦਾ ਇਹ ਸਿਲਸਿਲਾ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗਾ, ਜਿਸ ਨਾਲ ਜ਼ਮੀਨੀ ਪੱਧਰ ਉੱਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਲੋਕ ਹਿੱਤਾਂ ਤੋਂ ਪ੍ਰਭਾਵਿਤ ਹੋ ਕੇ ਜੁੜੇ ਨੌਜਵਾਨ: ਸਾਗਰ

ਦੂਜੇ ਪਾਸੇ, ਐਸ.ਓ.ਆਈ. (SOI) ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਨੌਜਵਾਨ ਸਾਗਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਗਤੀਵਿਧੀਆਂ ਅਤੇ ਨੀਤੀਆਂ ਤੋਂ ਕਾਫੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਉਸ ਪਾਰਟੀ ਨਾਲ ਜੁੜ ਗਏ ਹਨ ਜੋ ਅਸਲ ਅਰਥਾਂ ਵਿੱਚ ਆਮ ਲੋਕਾਂ ਦੇ ਹੱਕਾਂ ਲਈ ਕੰਮ ਕਰ ਰਹੀ ਹੈ।

ਇਸ ਨਵੀਂ ਸਿਆਸੀ ਘਟਨਾਕ੍ਰਮ ਨਾਲ ਇਲਾਕੇ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਦਾ ਇਹ ਵੱਡਾ ਕਾਫ਼ਲਾ ‘ਆਪ’ ਲਈ ਵੱਡਾ ਸਹਾਰਾ ਬਣਦਾ ਨਜ਼ਰ ਆ ਰਿਹਾ ਹੈ।

ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।