Sunday, 11th of October 2026

ਬਠਿੰਡਾ ਤੋਂ ਹੈਰਾਨ ਕਰਨ ਵਾਲੀ ਘਟਨਾ! ਚੱਲਦੀ ਸਕੂਲ ਬੱਸ ਨੂੰ ਲੱਗੀ ਅੱਗ, ਚਾਰੇ ਪਾਸੇ ਧੂੰਆਂ-ਧੂੰਆਂ; ਸ਼ੀਸ਼ੇ ਤੋੜ ਬੱਚਿਆਂ ਨੂੰ ਬਚਾਇਆ

ਬਠਿੰਡਾ ਦੇ ਬੀਬੀ ਵਾਲਾ ਰੋਡ ’ਤੇ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਹਾਦਸੇ ਸਮੇਂ ਬੱਸ ਵਿੱਚ 43 ਬੱਚੇ ਸਵਾਰ ਸਨ। ਡਰਾਈਵਰ ਅਤੇ ਰਾਹਗੀਰਾਂ ਨੇ ਹਿੰਮਤ ਦਿਖਾਉਂਦਿਆਂ ਬੱਸ ਦੇ ਸ਼ੀਸ਼ੇ ਤੋੜ ਕੇ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਖ਼ੁਸ਼ਕਿਸਮਤੀ ਨਾਲ ਕੋਈ ਵੀ ਬੱਚਾ ਜ਼ਖ਼ਮੀ ਨਹੀਂ ਹੋਇਆ। ਮੁੱਢਲੀ ਜਾਂਚ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਜਤਾਇਆ ਗਿਆ ਹੈ।

Edited By: Lajwinder Kaur | Updated at:
ਬਠਿੰਡਾ ਤੋਂ ਹੈਰਾਨ ਕਰਨ ਵਾਲੀ ਘਟਨਾ! ਚੱਲਦੀ ਸਕੂਲ ਬੱਸ ਨੂੰ ਲੱਗੀ ਅੱਗ, ਚਾਰੇ ਪਾਸੇ ਧੂੰਆਂ-ਧੂੰਆਂ; ਸ਼ੀਸ਼ੇ ਤੋੜ ਬੱਚਿਆਂ ਨੂੰ ਬਚਾਇਆ

ਬਠਿੰਡਾ ਤੋਂ ਹੈਰਾਨ ਕਰਨ ਵਾਲੀ ਘਟਨਾ! ਚੱਲਦੀ ਸਕੂਲ ਬੱਸ ਨੂੰ ਲੱਗੀ ਅੱਗ, ਚਾਰੇ ਪਾਸੇ ਧੂੰਆਂ-ਧੂੰਆਂ; ਸ਼ੀਸ਼ੇ ਤੋੜ ਬੱਚਿਆਂ ਨੂੰ ਬਚਾਇਆ

ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਬੀਬੀ ਵਾਲਾ ਰੋਡ 'ਤੇ ਉਸ ਸਮੇਂ ਵੱਡਾ ਹਾਦਸਾ ਟਲ ਗਿਆ ਜਦੋਂ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਸਕੂਲ ਦੀ ਛੁੱਟੀ ਹੋਣ ਤੋਂ ਬਾਅਦ ਬੱਸ ਵਿੱਚ 43 ਬੱਚੇ ਸਵਾਰ ਹੋ ਕੇ ਆਪਣੇ ਘਰਾਂ ਵੱਲ ਜਾ ਰਹੇ ਸਨ।

ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਚਾਇਆ

ਜਾਣਕਾਰੀ ਮੁਤਾਬਕ ਜਿਵੇਂ ਹੀ ਬੱਸ ਬੀਬੀ ਵਾਲਾ ਰੋਡ 'ਤੇ ਪਹੁੰਚੀ ਤਾਂ ਅਚਾਨਕ ਉਸ ਵਿੱਚੋਂ ਧੂੰਆਂ ਨਿਕਲਣ ਲੱਗਾ ਅਤੇ ਅੱਗ ਭੜਕ ਉੱਠੀ। ਇਸ ਘਟਨਾ ਕਾਰਨ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ਦੀ ਨਜ਼ਾਕਤ ਨੂੰ ਸਮਝਦਿਆਂ ਡਰਾਈਵਰ ਨੇ ਤੁਰੰਤ ਹਿੰਮਤ ਦਿਖਾਈ ਅਤੇ ਉੱਥੋਂ ਲੰਘ ਰਹੇ ਰਾਹਗੀਰਾਂ ਦੀ ਮਦਦ ਲਈ। ਡਰਾਈਵਰ ਅਤੇ ਲੋਕਾਂ ਨੇ ਮਿਲ ਕੇ ਬੱਸ ਦੇ ਸ਼ੀਸ਼ੇ ਤੋੜੇ ਅਤੇ ਸਾਰੇ 43 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਖ਼ੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਵੀ ਬੱਚਾ ਜ਼ਖ਼ਮੀ ਨਹੀਂ ਹੋਇਆ।

ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ

ਮੁੱਢਲੀ ਜਾਂਚ ਦੌਰਾਨ ਡਰਾਈਵਰ ਨੇ ਦੱਸਿਆ ਕਿ ਬੱਸ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਫ਼ਿਲਹਾਲ, ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਬੱਸ ਦੀ ਤਕਨੀਕੀ ਹਾਲਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।