Monday, 15th of June 2026

ਟੋਲ ਪਲਾਜ਼ਾ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ, 8 ਟੋਲ ਕੀਤੇ ਫ੍ਰੀ

Edited By: Lajwinder Kaur | Updated at: May 01st 2026 11:24 AM
Trending News
ਟੋਲ ਪਲਾਜ਼ਾ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ, 8 ਟੋਲ ਕੀਤੇ ਫ੍ਰੀ

ਟੋਲ ਪਲਾਜ਼ਾ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ, 8 ਟੋਲ ਕੀਤੇ ਫ੍ਰੀ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਬੰਧਕਾਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਬਠਿੰਡਾ ਅਧੀਨ ਆਉਂਦੇ 8 ਟੋਲ ਪਲਾਜ਼ਾ ਪੂਰੀ ਤਰ੍ਹਾਂ ਫ੍ਰੀ ਕਰ ਦਿੱਤੇ ਗਏ ਹਨ। 

ਦੱਸ ਦਈਏ ਲਈ ਟੋਲ ਪਲਾਜ਼ਾ ਯੂਨੀਅਨ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਯੂਨੀਅਨ ਨੇ ਕਿਹਾ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ 21 ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਮੁਫਤ ਕਰ ਦਿੱਤਾ ਜਾਏਗਾ। ਅੱਜ ਦੁਪਹਿਰ 3 ਵਜੇ ਮਗਰੋਂ ਟੋਲ ਮੁਫਤ ਹੋਣਗੇ।

ਕਿਉਂ ਹੋ ਰਿਹਾ ਹੈ ਪ੍ਰਦਰਸ਼ਨ?

  • ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਟੋਲ ਪ੍ਰਬੰਧਕਾਂ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਰਮਚਾਰੀਆਂ ਤੋਂ ਰੋਜ਼ਾਨਾ 12 ਤੋਂ 14 ਘੰਟੇ ਤੱਕ ਜ਼ਬਰਦਸਤੀ ਕੰਮ ਲਿਆ ਜਾ ਰਿਹਾ ਹੈ। ਤਨਖਾਹਾਂ ਵੀ ਘੱਟ ਹਨ।
  • ਇੱਕ ਵਿਅਕਤੀ ਤੋਂ ਤਿੰਨ-ਤਿੰਨ ਬੰਦਿਆਂ ਦਾ ਕੰਮ ਕਰਵਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
  • ਮਿਹਨਤ ਦੇ ਬਾਵਜੂਦ ਕਰਮਚਾਰੀਆਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ।

ਯੂਨੀਅਨ ਦੀ ਚੇਤਾਵਨੀ

ਯੂਨੀਅਨ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪ੍ਰਬੰਧਕ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਕੇ ਲਿਖਤੀ ਭਰੋਸਾ ਨਹੀਂ ਦਿੰਦੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਸਰਕਾਰ ਜਾਂ ਪ੍ਰਬੰਧਕਾਂ ਨੇ ਇਸ ਮਸਲੇ ਦਾ ਕੋਈ ਹੱਲ ਨਾ ਕੱਢਿਆ, ਤਾਂ ਸੰਘਰਸ਼ ਨੂੰ ਤੇਜ਼ ਕਰਦਿਆਂ ਪੂਰੇ ਪੰਜਾਬ ਦੇ ਟੋਲ ਪਲਾਜ਼ਾ ਫ੍ਰੀ ਕਰ ਦਿੱਤੇ ਜਾਣਗੇ।

ਫਿਲਹਾਲ ਟੋਲ ਫ੍ਰੀ ਹੋਣ ਕਾਰਨ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ, ਪਰ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ।

Latest News