Thursday, 25th of June 2026

ਪੰਜਾਬ ਬੋਰਡ ਦੇ ਵਿਦਿਆਰਥੀਆਂ ਦੇ ਲਈ ਅੱਜ ਵੱਡਾ ਦਿਨ; ਆਏਗਾ ਦਸਵੀਂ ਦਾ ਨਤੀਜਾ, 2.84 ਲੱਖ ਬੱਚਿਆਂ ਦੀ ਕਿਸਮਤ ਦਾ ਹੋਵੇਗਾ ਫੈਸਲਾ

Edited By: Lajwinder Kaur | Updated at: May 11th 2026 10:35 AM
Trending News
ਪੰਜਾਬ ਬੋਰਡ ਦੇ ਵਿਦਿਆਰਥੀਆਂ ਦੇ ਲਈ ਅੱਜ ਵੱਡਾ ਦਿਨ; ਆਏਗਾ ਦਸਵੀਂ ਦਾ ਨਤੀਜਾ, 2.84 ਲੱਖ ਬੱਚਿਆਂ ਦੀ ਕਿਸਮਤ ਦਾ ਹੋਵੇਗਾ ਫੈਸਲਾ

ਪੰਜਾਬ ਬੋਰਡ ਦੇ ਵਿਦਿਆਰਥੀਆਂ ਦੇ ਲਈ ਅੱਜ ਵੱਡਾ ਦਿਨ; ਆਏਗਾ ਦਸਵੀਂ ਦਾ ਨਤੀਜਾ, 2.84 ਲੱਖ ਬੱਚਿਆਂ ਦੀ ਕਿਸਮਤ ਦਾ ਹੋਵੇਗਾ ਫੈਸਲਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਅੱਜ ਘੋਸ਼ਿਤ ਕੀਤਾ ਜਾਵੇਗਾ। ਦੁਪਹਿਰ 12:30 ਵਜੇ ਬੋਰਡ ਦੇ ਚੇਅਰਮੈਨ ਨਤੀਜੇ ਦਾ ਐਲਾਨ ਕਰਨਗੇ। ਇਸ ਤੋਂ ਬਾਅਦ ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਅਪਲੋਡ ਕਰ ਦਿੱਤਾ ਜਾਵੇਗਾ, ਜਿੱਥੇ ਵਿਦਿਆਰਥੀ ਆਪਣਾ ਰੋਲ ਨੰਬਰ ਭਰ ਕੇ ਆਪਣਾ ਰਿਜ਼ਲਟ ਦੇਖ ਸਕਣਗੇ। ਇਸ ਐਲਾਨ ਤੋਂ ਬਾਅਦ ਬੱਚਿਆਂ ਦੀਆਂ ਨਜ਼ਰਾਂ ਘੜੀ ਦੀਆਂ ਸੂਈਆਂ ਉੱਤੇ ਟਿਕੀਆਂ ਹੋਈਆਂ ਹਨ। ਆਓ ਜਾਣਦੇ ਹਾਂ ਤੁਸੀਂ ਕਿਵੇਂ ਦੇਖ ਸਕਦੇ ਹੋਏ ਆਪਣਾ ਰਿਜ਼ਲਟ…

ਹੈਲਪਲਾਈਨ ਰਾਹੀਂ ਵੀ ਲੈ ਸਕਦੇ ਹੋ ਮਦਦ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਵੈੱਬਸਾਈਟ 'ਤੇ ਨਤੀਜਾ ਦੇਖਣ ਦਾ ਪ੍ਰਬੰਧ ਕੀਤਾ ਗਿਆ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਆਪਣਾ ਰੋਲ ਨੰਬਰ ਅਤੇ ਨਾਮ ਭਰ ਕੇ ਨਤੀਜਾ ਚੈੱਕ ਕਰ ਸਕਦੇ ਹਨ। ਜੇਕਰ ਕਿਸੇ ਵਿਦਿਆਰਥੀ ਨੂੰ ਨਤੀਜਾ ਦੇਖਣ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਬੋਰਡ ਵੱਲੋਂ ਜਾਰੀ ਹੈਲਪਲਾਈਨ ਨੰਬਰ 9549161161 'ਤੇ ਕਾਲ ਕਰਕੇ ਆਪਣਾ ਨਤੀਜਾ ਜਾਂ ਇਸ ਨਾਲ ਸਬੰਧਤ ਕੋਈ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਨਤੀਜਾ ਦੇਖਣ ਦਾ ਤਰੀਕਾ

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਜਾਓ। ਉੱਥੇ ਹੋਮ ਪੇਜ 'ਤੇ ਨਤੀਜਿਆਂ (Results) ਲਈ ਇੱਕ ਲਿੰਕ ਦਿੱਤਾ ਗਿਆ ਹੈ। ਉਸ ਨੂੰ ਖੋਲ੍ਹਣ ਤੋਂ ਬਾਅਦ 10ਵੀਂ ਜਮਾਤ ਦੇ ਨਤੀਜੇ ਦੀ ਚੋਣ ਕਰੋ। ਉਸ 'ਤੇ ਕਲਿੱਕ ਕਰਨ ਤੋਂ ਬਾਅਦ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰੋ। ਇਸ ਤੋਂ ਬਾਅਦ ਤੁਹਾਡਾ ਨਤੀਜਾ ਸਕ੍ਰੀਨ 'ਤੇ ਖੁੱਲ੍ਹ ਜਾਵੇਗਾ। ਤੁਸੀਂ ਇਸ ਨੂੰ ਸੇਵ ਕਰ ਸਕਦੇ ਹੋ ਜਾਂ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਵੀ ਕੱਢ ਸਕਦੇ ਹੋ।

ਢਾਈ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਇੰਤਜ਼ਾਰ

ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ 2.84 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ। 10ਵੀਂ ਦੀਆਂ ਪ੍ਰੀਖਿਆਵਾਂ 1 ਮਾਰਚ ਤੋਂ 1 ਅਪ੍ਰੈਲ ਤੱਕ ਕਰਵਾਈਆਂ ਗਈਆਂ ਸਨ। ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਉਦੋਂ ਤੋਂ ਹੀ ਆਪਣੇ ਨਤੀਜਿਆਂ ਦਾ ਬੇਸਬਰੀ ਨਾਲ ਇੰਤਜ਼ਾਰ ਹੈ ਅਤੇ ਅੱਜ ਉਨ੍ਹਾਂ ਦਾ ਇਹ ਇੰਤਜ਼ਾਰ ਖ਼ਤਮ ਹੋ ਜਾਵੇਗਾ।

Latest News