Wednesday, 30th of September 2026

ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਹਿਮ ਖ਼ਬਰ! 17 ਅਗਸਤ ਨੂੰ ਸਕੂਲਾਂ ਤੇ ਕਾਲਜਾਂ 'ਚ ਛੁੱਟੀ ਦਾ ਐਲਾਨ...

ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜੀ ਹਾਂ ਬੱਚਿਆਂ ਸਣੇ ਅਧਿਆਪਕਾਂ ਲਈ ਚੰਗੀ ਖਬਰ ਹੈ ਐਤਵਾਰ ਦੀ ਛੁੱਟੀ ਤੋਂ ਬਾਅਦ ਸੋਮਵਾਰ ਵੀ ਛੁੱਟੀ ਰਹੇਗੀ।

Edited By: Lajwinder Kaur | Updated at:
ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਹਿਮ ਖ਼ਬਰ! 17 ਅਗਸਤ ਨੂੰ ਸਕੂਲਾਂ ਤੇ ਕਾਲਜਾਂ 'ਚ ਛੁੱਟੀ ਦਾ ਐਲਾਨ...

ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਹਿਮ ਖ਼ਬਰ! 17 ਅਗਸਤ ਨੂੰ ਸਕੂਲਾਂ ਤੇ ਕਾਲਜਾਂ 'ਚ ਛੁੱਟੀ ਦਾ ਐਲਾਨ...

ਦੇਸ਼ ਭਰ ਵਿੱਚ ਆਜ਼ਾਦੀ ਦਿਹਾੜੇ ਦੀਆਂ ਰੌਣਕਾਂ ਦੇ ਵਿਚਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। 15 ਅਗਸਤ ਦੇ ਸਮਾਰੋਹਾਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਨੂੰ ਧਿਆਨ ਵਿੱਚ ਰੱਖਦਿਆਂ 17 ਅਗਸਤ (ਸੋਮਵਾਰ) ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਆਜ਼ਾਦੀ ਦਿਹਾੜੇ ਦੇ ਸਮਾਰੋਹਾਂ ਤੋਂ ਬਾਅਦ 17 ਅਗਸਤ ਨੂੰ ਛੁੱਟੀ ਦਾ ਐਲਾਨ

ਮੋਹਾਲੀ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਪੁਸ਼ਟੀ ਕੀਤੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਅਗਸਤ ਨੂੰ ਮੋਹਾਲੀ ਦੇ ਸਮੁੱਚੇ ਸਰਕਾਰੀ, ਐਫੀਲੀਏਟਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਰਹੇਗੀ। ਇਸੇ ਤਰ੍ਹਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸੋਮਵਾਰ ਦੀ ਛੁੱਟੀ ਐਲਾਨੀ ਹੈ।

ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ 17 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਆਜ਼ਾਦੀ ਦਿਹਾੜੇ ਦੇ ਸਮਾਰੋਹਾਂ ਅਤੇ ਲਗਾਤਾਰ ਚੱਲ ਰਹੀਆਂ ਸਰਗਰਮੀਆਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਸਟਾਫ਼ ਦੀ ਸਹੂਲਤ ਲਈ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੌਰਾਨ ਜਲੰਧਰ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰੇ ਬੰਦ ਰਹਿਣਗੇ ਅਤੇ 18 ਅਗਸਤ ਨੂੰ ਮੁੜ ਪਹਿਲਾਂ ਵਾਂਗ ਸੁਚਾਰੂ ਢੰਗ ਨਾਲ ਪੜ੍ਹਾਈ ਸ਼ੁਰੂ ਹੋਵੇਗੀ।

ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀ ਰਾਜ ਪੱਧਰੀ ਸਮਾਰੋਹ ਦੌਰਾਨ ਐਲਾਨ ਕੀਤਾ ਕਿ 15 ਅਗਸਤ ਦੇ ਪ੍ਰੋਗਰਾਮਾਂ ਤੋਂ ਬਾਅਦ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 17 ਅਗਸਤ ਨੂੰ ਛੁੱਟੀ ਰਹੇਗੀ, ਤਾਂ ਜੋ ਵਿਦਿਆਰਥੀਆਂ ਅਤੇ ਸਟਾਫ਼ ਨੂੰ ਆਰਾਮ ਦਾ ਮੌਕਾ ਮਿਲ ਸਕੇ।

ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।