Sunday, 22nd of November 2026

PSEB ਦੇ ਵਿਦਿਆਰਥੀਆਂ ਦੇ ਲਈ ਅਹਿਮ ਖਬਰ! 8ਵੀਂ, 10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਨਵਰੀ ਤੋਂ ਸ਼ੁਰੂ ਹੋਣਗੇ ਪ੍ਰੈਕਟੀਕਲ; ਜਾਣੋ ਲਿਖਤੀ ਪੇਪਰਾਂ ਦੀਆਂ ਤਰੀਕਾਂ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅਕਾਦਮਿਕ ਸੈਸ਼ਨ 2026-27 ਲਈ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ।

Edited By: Lajwinder Kaur | Updated at:
PSEB ਦੇ ਵਿਦਿਆਰਥੀਆਂ ਦੇ ਲਈ ਅਹਿਮ ਖਬਰ! 8ਵੀਂ, 10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਨਵਰੀ ਤੋਂ ਸ਼ੁਰੂ ਹੋਣਗੇ ਪ੍ਰੈਕਟੀਕਲ; ਜਾਣੋ ਲਿਖਤੀ ਪੇਪਰਾਂ ਦੀਆਂ ਤਰੀਕਾਂ

PSEB ਦੇ ਵਿਦਿਆਰਥੀਆਂ ਦੇ ਲਈ ਅਹਿਮ ਖਬਰ! 8ਵੀਂ, 10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਨਵਰੀ ਤੋਂ ਸ਼ੁਰੂ ਹੋਣਗੇ ਪ੍ਰੈਕਟੀਕਲ; ਜਾਣੋ ਲਿਖਤੀ ਪੇਪਰਾਂ ਦੀਆਂ ਤਰੀਕਾਂ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅਕਾਦਮਿਕ ਸੈਸ਼ਨ 2026-27 ਲਈ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੁਤਾਬਕ ਤਿੰਨਾਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ 20 ਜਨਵਰੀ 2027 ਤੱਕ ਕਰਵਾਈਆਂ ਜਾਣਗੀਆਂ, ਜਦਕਿ ਲਿਖਤੀ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਮਹੀਨੇ ਵਿੱਚ ਹੋਣਗੀਆਂ।

ਦੱਸ ਦੇਈਏ ਕਿ ਸਾਲ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਬੋਰਡ ਵੱਲੋਂ ਪ੍ਰੀਖਿਆਵਾਂ ਦਾ ਸਮਾਂ ਤੈਅ ਕੀਤਾ ਗਿਆ ਹੈ, ਤਾਂ ਜੋ ਚੋਣਾਂ ਦੌਰਾਨ ਪ੍ਰਸ਼ਾਸਨਿਕ ਡਿਊਟੀਆਂ ਕਾਰਨ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਪ੍ਰਭਾਵਿਤ ਨਾ ਹੋਣ ਅਤੇ ਪ੍ਰੀਖਿਆਵਾਂ ਸੁਚਾਰੂ ਢੰਗ ਨਾਲ ਕਰਵਾਈਆਂ ਜਾ ਸਕਣ।

ਜਾਣੋ ਕਿਸ ਜਮਾਤ ਦੀਆਂ ਪ੍ਰੀਖਿਆਵਾਂ ਕਦੋਂ ਹੋਣਗੀਆਂ

ਬੋਰਡ ਵੱਲੋਂ ਜਾਰੀ ਸ਼ਡਿਊਲ ਅਨੁਸਾਰ 8ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 5 ਮਾਰਚ ਤੋਂ 18 ਮਾਰਚ 2027 ਤੱਕ ਹੋਣਗੀਆਂ। ਇਸੇ ਤਰ੍ਹਾਂ 10ਵੀਂ ਜਮਾਤ ਦੇ ਲਿਖਤੀ ਪੇਪਰ 19 ਮਾਰਚ ਤੋਂ 20 ਅਪ੍ਰੈਲ ਤੱਕ ਅਤੇ 12ਵੀਂ ਜਮਾਤ ਦੇ ਪੇਪਰ 5 ਮਾਰਚ ਤੋਂ 23 ਅਪ੍ਰੈਲ 2027 ਤੱਕ ਕਰਵਾਏ ਜਾਣਗੇ।

ਜਮਾਤ           ਪ੍ਰੈਕਟੀਕਲ ਪ੍ਰੀਖਿਆਵਾਂ ਲਿਖਤੀ ਪ੍ਰੀਖਿਆਵਾਂ

8ਵੀਂ                      8 ਤੋਂ 20 ਜਨਵਰੀ         5 ਤੋਂ 18 ਮਾਰਚ

10ਵੀਂ            8 ਤੋਂ 20 ਜਨਵਰੀ           19 ਮਾਰਚ ਤੋਂ 20 ਅਪ੍ਰੈਲ

12ਵੀਂ            8 ਤੋਂ 20 ਜਨਵਰੀ              5 ਮਾਰਚ ਤੋਂ 23 ਅਪ੍ਰੈਲ

ਓਪਨ ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ ਹੋਣਗੀਆਂ ਸ਼ਾਮਲ

ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੇ ਸ਼ਡਿਊਲ ਵਿੱਚ ਓਪਨ ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਬੋਰਡ ਵੱਲੋਂ ਵਿਸ਼ਿਆਂ ਅਨੁਸਾਰ ਵਿਸਤ੍ਰਿਤ ਡੇਟਸ਼ੀਟ ਬਾਅਦ ਵਿੱਚ ਵੱਖਰੇ ਤੌਰ 'ਤੇ ਜਾਰੀ ਕੀਤੀ ਜਾਵੇਗੀ। ਵਿਦਿਆਰਥੀ ਇਹ ਡੇਟਸ਼ੀਟ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਦੇਖ ਸਕਣਗੇ।

ਬੋਰਡ ਚੇਅਰਮੈਨ ਨੇ ਵਿਦਿਆਰਥੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਬਾਕੀ ਰਹਿੰਦੇ ਸਮੇਂ ਦੀ ਸਹੀ ਵਰਤੋਂ ਕਰਦਿਆਂ ਪੂਰੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਅਤੇ ਆਪਣਾ ਆਤਮ-ਵਿਸ਼ਵਾਸ ਬਣਾਈ ਰੱਖਣ।

ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆਵਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।