Friday, 16th of October 2026

ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ

Edited By: Lajwinder Kaur | Updated at:
ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਗਰਮੀਆਂ ਦੀਆਂ ਛੁੱਟੀਆਂ ਕਾਰਨ 1 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਚਲਦਿਆਂ ਲਗਾਤਾਰ ਸਕੂਲਾਂ ਵਿੱਚ ਛੁੱਟੀਆਂ ਦੀ ਮੰਗ ਕੀਤੀ ਜਾ ਰਹੀ ਸੀ।

ਹੀਟਵੇਵ ਕਾਰਨ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ

ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸਰਕਾਰ ਨੇ 25 ਮਈ ਤੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੱਡਾ ਬਦਲਾਅ ਕੀਤਾ ਹੈ। ਹੁਣ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਸੇਵਾ ਕੇਂਦਰਾਂ ਅਤੇ ਸਕੂਲਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਹ ਫੈਸਲਾ ਲੋਕਾਂ ਅਤੇ ਮੁਲਾਜ਼ਮਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਲਿਆ ਗਿਆ ਹੈ, ਜੋ ਕਿ 25 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।