Sunday, 19th of July 2026

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ! ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਵਰਨ ਸਿੰਘ ਭੰਗੂ ਦਾ ਦਿਹਾਂਤ….ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

Edited By: Lajwinder Kaur | Updated at: June 04th 2026 05:17 PM
Trending News
ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ! ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਵਰਨ ਸਿੰਘ ਭੰਗੂ ਦਾ ਦਿਹਾਂਤ….ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ! ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਵਰਨ ਸਿੰਘ ਭੰਗੂ ਦਾ ਦਿਹਾਂਤ….ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਅੱਜ ਪੰਜਾਬੀ ਪੱਤਰਕਾਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣੇ-ਮਾਣੇ ਪੱਤਰਕਾਰ ਅਤੇ ਸਮਾਜ ਸੇਵਕ ਸਵਰਨ ਸਿੰਘ ਭੰਗੂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੱਤਰਕਾਰੀ ਜਗਤ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਸਵਰਨ ਸਿੰਘ ਭੰਗੂ ਕੇਵਲ ਇੱਕ ਪੱਤਰਕਾਰ ਹੀ ਨਹੀਂ, ਸਗੋਂ ਇੱਕ ਮਹਾਨ ਸਮਾਜ ਸੇਵਕ ਵੀ ਸਨ। ਉਹ ਆਪਣੇ ਲੇਖਾਂ ਅਤੇ ਖ਼ਬਰਾਂ ਰਾਹੀਂ ਹਮੇਸ਼ਾ ਸਮਾਜਿਕ ਮੁੱਦਿਆਂ 'ਤੇ ਗੱਲ ਕਰਦੇ ਸਨ। ਇਸ ਤੋਂ ਇਲਾਵਾ, ਉਹ ਨਾਟਕਾਂ ਅਤੇ ਸੈਮੀਨਾਰਾਂ ਰਾਹੀਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ, ਬੇਇਨਸਾਫ਼ੀ ਅਤੇ ਸਮਾਜਿਕ ਅਸਮਾਨਤਾ ਖ਼ਿਲਾਫ਼ ਜਾਗਰੂਕ ਕਰਦੇ ਸਨ। ਉਨ੍ਹਾਂ ਦੇ ਜਾਣ ਨਾਲ ਸਮਾਜ ਨੂੰ ਅਜਿਹਾ ਘਾਟਾ ਪਿਆ ਹੈ ਜਿਸ ਨੂੰ ਪੂਰਾ ਕਰਨਾ ਮੁਸ਼ਕਿਲ ਹੈ।

ਨਾਮੀ ਅਦਾਕਾਰਾ ਦੇ ਪਤੀ ਸਨ ਸਵਰਨ ਸਿੰਘ ਭੰਗੂ 

ਦੱਸ ਦੇਈਏ ਕਿ ਸਵਰਨ ਸਿੰਘ ਭੰਗੂ ਦੀ ਪਤਨੀ ਗੁਰਪ੍ਰੀਤ ਕੌਰ ਭੰਗੂ ਪੰਜਾਬੀ ਫ਼ਿਲਮਾਂ ਦੀ ਇੱਕ ਉੱਘੀ ਅਦਾਕਾਰਾ ਹਨ। ਇਸ ਦੁੱਖ ਦੀ ਘੜੀ ਵਿੱਚ 'ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ' ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਯੂਨੀਅਨ ਨੇ ਉਨ੍ਹਾਂ ਵੱਲੋਂ ਪੱਤਰਕਾਰੀ ਅਤੇ ਸਮਾਜਿਕ ਖੇਤਰ ਵਿੱਚ ਪਾਏ ਗਏ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਤੋਂ ਇਲਾਵਾ ਮਨੋਰੰਜਨ ਜਗਤ ਦੇ ਵਿੱਚ ਵੀ ਸੋਗ ਦੀ ਲਹਿਰ ਛਾ ਗਈ ਹੈ। ਕਲਾਕਾਰ ਅਤੇ ਫੈਨਜ਼ ਵੀ ਪੋਸਟ ਪਾ ਕੇ ਸਵਰਨ ਸਿੰਘ ਭੰਗੂ ਦੇ ਦਿਹਾਂਤ ਉੱਤੇ ਦੁੱਖ ਜਤਾ ਰਹੇ ਹਨ। ਭੰਗੂ ਸਾਹਿਬ ਨੇ ਆਪਣਾ ਸਾਰਾ ਜੀਵਨ ਬਹੁਤ ਹੀ ਸਾਦਗੀ, ਇਮਾਨਦਾਰੀ ਅਤੇ ਨਿਮਰਤਾ ਨਾਲ ਬਤੀਤ ਕੀਤਾ। ਉਹ ਹਰ ਕਿਸੇ ਨੂੰ ਪਿਆਰ ਅਤੇ ਸਤਿਕਾਰ ਦੇਣ ਵਾਲੇ ਸ਼ਖ਼ਸ ਸਨ। ਹਰ ਕੋਈ ਅੱਜ ਉਨ੍ਹਾਂ ਦੇ ਨਿਮਰ ਸੁਭਾਅ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ।

ਪੰਜਾਬੀ ਕਲਾਕਾਰਾਂ ਵੱਲੋਂ ਪ੍ਰਗਟਾਇਆ ਗਿਆ ਦੁੱਖ

ਪੰਜਾਬੀ ਗਾਇਕ ਅਤੇ ਐਕਟਰ ਰਵਨੀਤ ਸਿੰਘ ਨੇ ਜਾਣੇ-ਮਾਣੇ ਪੱਤਰਕਾਰ ਅਤੇ ਸਮਾਜ ਸੇਵਕ ਸਵਰਨ ਸਿੰਘ ਭੰਗੂ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ ‘’RIP ਸਵਰਨ ਭੰਗੂ ਸਰ’’

ਪੰਜਾਬੀ ਜਗਤ ਦੇ ਦਿੱਗਜ ਕਲਾਕਾਰ ਮਲਕੀਤ ਰੌਣੀ ਨੇ ਵੀ ਪੋਸਟ ਪਾ ਕੇ ਦੁੱਖ ਜਤਾਇਆ ਤੇ ਨਾਲ ਹੀ ਉਨ੍ਹਾਂ ਨੇ ਅੰਤਿਮ ਦਰਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- 'ਸਾਨੂੰ ਬੜੇ ਦੁੱਖ ਨਾਲ ਸੂਚਿਤ ਕਰਨਾ ਪੈ ਰਿਹਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਨਿਸ਼ਕਾਮ ਸੇਵਾ ਨਿਭਾਉਣ ਵਾਲੀ ਅਗਾਂਹਵਧੂ ਅਤੇ ਪ੍ਰਤੀਬੱਧ ਸ਼ਖ਼ਸੀਅਤ, ਸ੍ਰੀ ਚਮਕੌਰ ਸਾਹਿਬ ਦੇ ਸਰਦਾਰ ਸਵਰਨ ਸਿੰਘ ਭੰਗੂ ਹੁਣ ਸਾਡੇ ਦਰਮਿਆਨ ਨਹੀਂ ਰਹੇ। ਉਨ੍ਹਾਂ ਦੀ ਇੱਛਾ ਅਨੁਸਾਰ, ਮਾਨਵੀ ਕਾਰਜਾਂ ਲਈ ਉਨ੍ਹਾਂ ਦੇ ਸਰੀਰ-ਦਾਨ ਦੀਆਂ ਰਸਮਾਂ ਮਿਤੀ 06-06-2026 (ਦਿਨ ਸ਼ਨੀਵਾਰ) ਨੂੰ ਕੀਤੀਆਂ ਜਾਣਗੀਆਂ। ਉਨ੍ਹਾਂ ਦੇ ਅੰਤਿਮ ਦਰਸ਼ਨ ਸਵੇਰੇ 8 ਵਜੇ ਤੋਂ 10 ਵਜੇ ਤੱਕ ਕੰਗ ਯਾਦਗਾਰੀ ਸਿੱਖਿਆ ਸੰਸਥਾ, ਬੱਸੀ ਗੁੱਜਰਾਂ, ਸ੍ਰੀ ਚਮਕੌਰ ਸਾਹਿਬ ਵਿਖੇ ਅਤੇ ਸਵੇਰੇ 11 ਵਜੇ ਤੋਂ 11:30 ਵਜੇ ਤੱਕ ਆਦਰਸ਼ ਭਵਨ, ਸ੍ਰੀ ਚਮਕੌਰ ਸਾਹਿਬ ਵਿਖੇ ਹੋਣਗੇ।

Punjabi Shorts

Latest News