Monday, 6th of July 2026

Satluj: ਫਿਲਮ 'ਸਤਲੁਜ' 'ਤੇ ਬੈਨ ਮਗਰੋਂ ਦਿਲਜੀਤ ਦੋਸਾਂਝ ਦੀ ਆਈ ਪ੍ਰਤੀਕਿਰਿਆ, ਲਾਈਵ ਹੋ ਬੋਲੇ-"ਅੱਜ ਘਰ-ਘਰ ਜਸਵੰਤ ਸਿੰਘ ਖਾਲੜਾ ਦੀ ਗੱਲ ਹੋ ਰਹੀ’

Edited By: Lajwinder Kaur | Updated at: July 06th 2026 11:36 AM
Trending News
Satluj: ਫਿਲਮ 'ਸਤਲੁਜ' 'ਤੇ ਬੈਨ ਮਗਰੋਂ ਦਿਲਜੀਤ ਦੋਸਾਂਝ ਦੀ ਆਈ ਪ੍ਰਤੀਕਿਰਿਆ, ਲਾਈਵ ਹੋ ਬੋਲੇ-"ਅੱਜ ਘਰ-ਘਰ ਜਸਵੰਤ ਸਿੰਘ ਖਾਲੜਾ ਦੀ ਗੱਲ ਹੋ ਰਹੀ’

Satluj: ਫਿਲਮ 'ਸਤਲੁਜ' 'ਤੇ ਬੈਨ ਮਗਰੋਂ ਦਿਲਜੀਤ ਦੋਸਾਂਝ ਦੀ ਆਈ ਪ੍ਰਤੀਕਿਰਿਆ, ਲਾਈਵ ਹੋ ਬੋਲੇ-"ਅੱਜ ਘਰ-ਘਰ ਜਸਵੰਤ ਸਿੰਘ ਖਾਲੜਾ ਦੀ ਗੱਲ ਹੋ ਰਹੀ’

ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95', ਜਿਸ ਨੂੰ 'ਸਤਲੁਜ' ਨਾਮ ਨਾਲ ਤਿੰਨ ਦਿਨ ਪਹਿਲਾਂ OTT ਪਲੇਟਫਾਰਮ ZEE5 'ਤੇ ਰਿਲੀਜ਼ ਕੀਤਾ ਗਿਆ ਸੀ, ਨੂੰ ਦੋ ਦਿਨਾਂ ਬਾਅਦ ਹੀ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਆਪਣੀ ਪ੍ਰਤੀਕਿਰਿਆ ਦਿੱਤੀ।

ਦਿਲਜੀਤ ਨੇ ਕਿਹਾ- "ਇੱਕ ਇਨਸਾਨੀਅਤ ਹੁੰਦੀ ਹੈ, ਉਹ ਇਨਸਾਨੀਅਤ ਮਰ ਗਈ ਹੈ। ਕਮਾਲ ਹੈ।" ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਦੁੱਖ ਨਹੀਂ ਹੈ ਕਿ ਫਿਲਮ ਇੰਟਰਨੈੱਟ ਤੋਂ ਹਟਾ ਦਿੱਤੀ ਗਈ ਹੈ, ਕਿਉਂਕਿ ਫਿਲਮ ਲੋਕਾਂ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਮੁਤਾਬਕ, ਹੁਣ ਇਸ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਿਆ ਨਹੀਂ ਜਾ ਸਕਦਾ। 

ਫਿਲਮ 'ਸਤਲੁਜ' (ਪੰਜਾਬ 95) ਨੂੰ OTT ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦਿਲਜੀਤ ਨੇ ਕਿਹਾ ਕਿ ਅੱਜ ਘਰ-ਘਰ ਵਿੱਚ ਜਸਵੰਤ ਸਿੰਘ ਖਾਲੜਾ ਦੀ ਚਰਚਾ ਹੋ ਰਹੀ ਹੈ, ਜੋ ਕਿ ਇੱਕ ਵੱਡੀ ਸਫਲਤਾ ਹੈ। ਉਨ੍ਹਾਂ ਕਿਹਾ, "ਜੋ ਚੀਜ਼ ਇੱਕ ਵਾਰ ਇੰਟਰਨੈੱਟ 'ਤੇ ਆ ਗਈ, ਉਹ ਕਦੇ ਖਤਮ ਨਹੀਂ ਹੁੰਦੀ। ਮੈਨੂੰ ਪਹਿਲਾਂ ਹੀ ਪਤਾ ਸੀ ਕਿ ਇਸ ਫਿਲਮ ਨੂੰ ਹਟਾਇਆ ਜਾ ਸਕਦਾ ਹੈ, ਇਸੇ ਲਈ ਮੈਨੂੰ ਇਸ ਗੱਲ ਦਾ ਕੋਈ ਦੁੱਖ ਨਹੀਂ ਹੈ, ਸਗੋਂ ਇਸ ਗੱਲ ਦੀ ਤਸੱਲੀ ਹੈ ਕਿ ਫਿਲਮ ਲੋਕਾਂ ਤੱਕ ਪਹੁੰਚ ਚੁੱਕੀ ਹੈ।"

ਪਤਾ ਸੀ ਫਿਲਮ ਨੂੰ ਹਟਾਇਆ ਜਾਏਗਾ-ਦਿਲਜੀਤ

ਉਨ੍ਹਾਂ ਕਿਹਾ- ਮੈਨੂੰ ਪਹਿਲਾਂ ਹੀ ਪਤਾ ਸੀ ਕਿ ਅਜਿਹਾ ਹੋਣਾ ਹੈ। ਮੈਂ ਸੋਚਿਆ ਸੀ ਕਿ ਜੇਕਰ ਫਿਲਮ ਦੋ-ਤਿੰਨ ਦਿਨ ਵੀ ਚੱਲ ਜਾਵੇ ਤਾਂ ਸਾਡਾ ਕੰਮ ਹੋ ਜਾਵੇਗਾ। ਇੰਟਰਨੈੱਟ 'ਤੇ ਇੱਕ ਵਾਰ ਕੋਈ ਚੀਜ਼ ਆ ਜਾਵੇ, ਤਾਂ ਉਸ ਨੂੰ ਪੂਰੀ ਤਰ੍ਹਾਂ ਹਟਾਉਣਾ ਆਸਾਨ ਨਹੀਂ ਹੁੰਦਾ। ਇਨ੍ਹਾਂ ਦੇ ਸਲਾਹਕਾਰ ਠੀਕ ਨਹੀਂ ਹਨ।

ਦਿਲਜੀਤ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਜਿਨ੍ਹਾਂ ਦੀ ਆਵਾਜ਼ ਨੂੰ 1995 ਵਿੱਚ ਦਬਾਇਆ ਗਿਆ ਸੀ, ਅੱਜ 2026 ਵਿੱਚ ਵੀ ਉਸੇ ਤਰ੍ਹਾਂ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਫਿਲਮ ਦੇ ਨਿਰਦੇਸ਼ਕ ਹਨੀ ਤ੍ਰੇਹਨ ਦੀ ਮਿਹਨਤ ਨੂੰ ਸਲਾਮ ਕਰਦਿਆਂ ਕਿਹਾ ਕਿ ਸ਼ੂਟਿੰਗ ਦੌਰਾਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪਰ ਖੁਸ਼ੀ ਇਸ ਗੱਲ ਦੀ ਹੈ ਕਿ ਜੋ ਗੱਲ ਉਹ ਦੁਨੀਆ ਤੱਕ ਪਹੁੰਚਾਉਣੀ ਚਾਹੁੰਦੇ ਸਨ, ਉਹ ਬਿਨਾਂ ਕਿਸੇ ਕੱਟ ਦੇ ਲੋਕਾਂ ਤੱਕ ਪਹੁੰਚ ਗਈ ਹੈ। ਅਖੀਰ ਵਿੱਚ ਉਨ੍ਹਾਂ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਇਹ ਲੋਕਾਂ ਦੀ ਫਿਲਮ ਹੈ, ਜਿੱਥੇ ਵੀ ਇਹ ਉਪਲਬਧ ਹੈ, ਇਸਨੂੰ ਜ਼ਰੂਰ ਦੇਖੋ।

ZEE5 ਨੇ ਫਿਲਮ ਨੂੰ ਵਾਪਿਸ ਲਿਆਉਣ ਨੂੰ ਲੈ ਕੇ ਆਖੀ ਆਹ ਗੱਲ

ਜੇ ਪਾਸੇ, ZEE5 ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਅਗਲੇ ਹੁਕਮਾਂ ਤੱਕ 'ਸਤਲੁਜ' ਪਲੇਟਫਾਰਮ 'ਤੇ ਉਪਲਬਧ ਨਹੀਂ ਰਹੇਗੀ। ਕੰਪਨੀ ਨੇ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਤਹਿਤ ਸਾਰੇ ਉਚਿਤ ਵਿਕਲਪਾਂ ਦੀ ਭਾਲ ਕਰ ਰਹੀ ਹੈ, ਤਾਂ ਜੋ ਫਿਲਮ ਨੂੰ ਜਲਦੀ ਤੋਂ ਜਲਦੀ ਦੁਬਾਰਾ ਦਰਸ਼ਕਾਂ ਲਈ ਉਪਲਬਧ ਕਰਵਾਇਆ ਜਾ ਸਕੇ।

ਜਾਣੋ ਕੌਣ ਸਨ ਜਸਵੰਤ ਸਿੰਘ ਖਾਲੜਾ

ਜਸਵੰਤ ਸਿੰਘ ਖਾਲੜਾ ਨੇ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ 'ਤੇ ਲੱਗੇ ਕਥਿਤ ਗੁੰਮਸ਼ੁਦਗੀ ਅਤੇ ਕਤਲ ਦੇ ਮਾਮਲਿਆਂ ਨੂੰ ਉਜਾਗਰ ਕਰਨ ਦਾ ਕੰਮ ਕੀਤਾ ਸੀ। ਇਸ ਲਈ ਉਨ੍ਹਾਂ ਨੇ ਅੰਮ੍ਰਿਤਸਰ ਦੇ ਕਈ ਸ਼ਮਸ਼ਾਨਘਾਟਾਂ ਦਾ ਦੌਰਾ ਕੀਤਾ। ਉਨ੍ਹਾਂ ਦਾ ਦਾਅਵਾ ਸੀ ਕਿ ਉੱਥੇ 6,000 ਤੋਂ ਵੱਧ ਲਾਸ਼ਾਂ ਦਾ ਗੁਪਤ ਰੂਪ ਵਿੱਚ ਸੰਸਕਾਰ ਕੀਤਾ ਗਿਆ ਸੀ। ਉਨ੍ਹਾਂ ਨੇ ਇਹ ਜਾਣਕਾਰੀ ਕੌਮਾਂਤਰੀ ਮੰਚਾਂ 'ਤੇ ਵੀ ਰੱਖੀ, ਜਿਸ ਤੋਂ ਬਾਅਦ ਭਾਰਤ ਦੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ ਨੂੰ ਲੈ ਕੇ ਸਵਾਲ ਉੱਠੇ ਸਨ।

ਪਰਿਵਾਰ ਅਨੁਸਾਰ, ਸਿੱਖਾਂ ਦੇ ਹੱਕਾਂ ਲਈ ਆਵਾਜ਼ ਉਠਾਉਣ ਕਾਰਨ ਜਸਵੰਤ ਸਿੰਘ ਖਾਲੜਾ ਨੂੰ ਇਸਦੀ ਵੱਡੀ ਕੀਮਤ ਚੁਕਾਉਣੀ ਪਈ। ਇਲਜ਼ਾਮ ਹੈ ਕਿ 6 ਸਤੰਬਰ 1995 ਨੂੰ ਪੁਲਿਸ ਉਨ੍ਹਾਂ ਨੂੰ ਉਨ੍ਹਾਂ ਦੇ ਘਰੋਂ ਚੁੱਕ ਕੇ ਲੈ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਤਸ਼ੱਦਦ ਦਿੱਤਾ ਗਿਆ ਅਤੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।

ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਐਫ.ਆਈ.ਆਰ. ਦਰਜ ਨਹੀਂ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ, ਜਿਸ 'ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਜਾਂਚ ਸੀ.ਬੀ.ਆਈ. (CBI) ਨੂੰ ਸੌਂਪਣ ਦਾ ਆਦੇਸ਼ ਦਿੱਤਾ।

Punjabi Shorts

Latest News