Tuesday, 3rd of November 2026

ਅੱਜ ਹੋਵੇਗਾ ਦਿਵਿਤ ਔਲਖ ਦਾ ਅੰਤਿਮ ਸਸਕਾਰ, ਪੰਜਾਬੀ ਫਿਲਮ ਤੇ ਸੰਗੀਤ ਜਗਤ 'ਚ ਸੋਗ ਦੀ ਲਹਿਰ; ਕਲਾਕਾਰਾਂ ਨੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਪੰਜਾਬੀ ਫਿਲਮ ਅਤੇ ਸੰਗੀਤ ਜਗਤ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਦਿਵਿਤ ਔਲਖ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।

Edited By: Lajwinder Kaur | Updated at:
ਅੱਜ ਹੋਵੇਗਾ ਦਿਵਿਤ ਔਲਖ ਦਾ ਅੰਤਿਮ ਸਸਕਾਰ, ਪੰਜਾਬੀ ਫਿਲਮ ਤੇ ਸੰਗੀਤ ਜਗਤ 'ਚ ਸੋਗ ਦੀ ਲਹਿਰ; ਕਲਾਕਾਰਾਂ ਨੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਅੱਜ ਹੋਵੇਗਾ ਦਿਵਿਤ ਔਲਖ ਦਾ ਅੰਤਿਮ ਸਸਕਾਰ, ਪੰਜਾਬੀ ਫਿਲਮ ਤੇ ਸੰਗੀਤ ਜਗਤ 'ਚ ਸੋਗ ਦੀ ਲਹਿਰ; ਕਲਾਕਾਰਾਂ ਨੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਪੰਜਾਬੀ ਫਿਲਮ ਅਤੇ ਸੰਗੀਤ ਜਗਤ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਦਿਵਿਤ ਔਲਖ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ। ਮਹਿਜ਼ 18 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਦਿਵਿਤ ਦੇ ਦਿਹਾਂਤ ਨਾਲ ਪੂਰੀ ਪੰਜਾਬੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦਿਹਾਂਤ 'ਤੇ ਕਈ ਨਾਮਵਰ ਕਲਾਕਾਰਾਂ, ਗਾਇਕਾਂ ਅਤੇ ਫਿਲਮੀ ਹਸਤੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਪਰਿਵਾਰਕ ਜਾਣਕਾਰੀ ਅਨੁਸਾਰ, ਦਿਵਿਤ ਔਲਖ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿਖੇ ਬਾਅਦ ਦੁਪਹਿਰ ਕੀਤਾ ਜਾਵੇਗਾ। ਇਸ ਮੌਕੇ ਪੰਜਾਬੀ ਸੰਗੀਤ, ਗਾਇਕੀ, ਸਿਨੇਮਾ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਕਈ ਨਾਮਵਰ ਸ਼ਖ਼ਸੀਅਤਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਘਰ ਲਿਆਂਦੀ ਗਈ, ਜਿੱਥੇ ਪਰਿਵਾਰ ਅਤੇ ਨਜ਼ਦੀਕੀਆਂ ਨੇ ਦੁੱਖ ਸਾਂਝਾ ਕੀਤਾ।

ਦਿਨੇਸ਼ ਔਲਖ ਦੇ ਪੁੱਤਰ ਸਨ ਦਿਵਿਤ ਔਲਖ

ਦੱਸ ਦੇਈਏ ਕਿ ਦਿਵਿਤ ਔਲਖ ਮਸ਼ਹੂਰ ਸੰਗੀਤਕ ਕੰਪਨੀ ਸਪੀਡ ਰਿਕਾਰਡਸ ਦੇ ਪ੍ਰਬੰਧਕ ਦਿਨੇਸ਼ ਔਲਖ ਦੇ ਪੁੱਤਰ ਸਨ। ਉਹ ਆਪਣੇ ਪਿਤਾ ਨਾਲ ਸੰਗੀਤ ਅਤੇ ਫਿਲਮਾਂ ਦੇ ਵੱਖ-ਵੱਖ ਪ੍ਰੋਜੈਕਟਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੇ ਸਨ। ਉਹ ਐਲਬਮਾਂ ਅਤੇ ਫਿਲਮਾਂ ਦੇ ਪ੍ਰੋਜੈਕਟਾਂ ਨੂੰ ਬਿਹਤਰ ਬਣਾਉਣ ਲਈ ਕਾਫ਼ੀ ਮਿਹਨਤ ਅਤੇ ਲਗਨ ਨਾਲ ਆਪਣਾ ਯੋਗਦਾਨ ਪਾ ਰਹੇ ਸਨ। ਇੰਨੀ ਛੋਟੀ ਉਮਰ ਵਿੱਚ ਉਨ੍ਹਾਂ ਦਾ ਇਸ ਦੁਨੀਆ ਤੋਂ ਚਲੇ ਜਾਣਾ ਪਰਿਵਾਰ ਅਤੇ ਉਨ੍ਹਾਂ ਨੂੰ ਜਾਣਨ ਵਾਲਿਆਂ ਲਈ ਵੱਡਾ ਸਦਮਾ ਹੈ।

GTC ਨੈੱਟਵਰਕ ਦੇ MD ਅਤੇ ਪ੍ਰੈਜ਼ੀਡੈਂਟ ਰਬਿੰਦਰ ਨਾਰਾਇਣ ਨੇ ਵੀ ਸਾਂਝਾ ਕੀਤਾ ਦੁੱਖ

ਦਿਵਿਤ ਔਲਖ ਦੇ ਦਿਹਾਂਤ 'ਤੇ GTC ਨੈੱਟਵਰਕ ਦੇ MD ਅਤੇ ਪ੍ਰੈਜ਼ੀਡੈਂਟ ਰਬਿੰਦਰ ਨਾਰਾਇਣ ਵੱਲੋਂ ਵੀ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਦਿਵਿਤ ਨੂੰ ਸ਼ਰਧਾਂਜਲੀ ਭੇਟ ਕੀਤੀ।

ਅੰਤਿਮ ਸਸਕਾਰ ਨੂੰ ਲੈ ਕੇ ਪੁਲਿਸ ਵੱਲੋਂ ਵਿਸ਼ੇਸ਼ ਪ੍ਰਬੰਧ

ਦਿਵਿਤ ਔਲਖ ਦੇ ਅੰਤਿਮ ਸਸਕਾਰ ਵਿੱਚ ਵੱਡੀ ਗਿਣਤੀ ਵਿੱਚ ਕਲਾਕਾਰਾਂ ਅਤੇ ਹੋਰ ਸ਼ਖ਼ਸੀਅਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਜਲੰਧਰ ਪੁਲਿਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸਮਾਗਮ ਦੌਰਾਨ ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। 

ਦਿਵਿਤ ਔਲਖ ਦੇ ਦਿਹਾਂਤ ਨਾਲ ਪੰਜਾਬੀ ਸੰਗੀਤ ਅਤੇ ਫਿਲਮ ਜਗਤ ਵਿੱਚ ਇੱਕ ਵੱਡਾ ਸੋਗ ਛਾ ਗਿਆ ਹੈ। ਕਲਾਕਾਰਾਂ ਵੱਲੋਂ ਲਗਾਤਾਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।