Friday, 25th of September 2026

ਗਿਆਨੀ ਗੁਰਜਿੰਦਰ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਨਿਯੁਕਤ

Edited By: Lajwinder Kaur | Updated at:
ਗਿਆਨੀ ਗੁਰਜਿੰਦਰ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਨਿਯੁਕਤ

ਗਿਆਨੀ ਗੁਰਜਿੰਦਰ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਨਿਯੁਕਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਕਥਾਵਾਚਕ ਅਤੇ ਗੁਰਮਤਿ ਦੇ ਪ੍ਰਚਾਰਕ ਗਿਆਨੀ ਗੁਰਜਿੰਦਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਨਿਯੁਕਤ ਕੀਤਾ ਹੈ।

ਗਿਆਨੀ ਗੁਰਜਿੰਦਰ ਸਿੰਘ ਇਸ ਤੋਂ ਪਹਿਲਾਂ ਲੰਬੇ ਸਮੇਂ ਤੱਕ ਗੁਰਦੁਆਰਾ ਸ਼ਹੀਦਾਂ, ਮਾਹਿਲਪੁਰ ਵਿਖੇ ਸੇਵਾਵਾਂ ਨਿਭਾਅ ਰਹੇ ਸਨ। ਉਹ ਗੁਰਬਾਣੀ ਅਤੇ ਸਿੱਖ ਇਤਿਹਾਸ ਦੇ ਡੂੰਘੇ ਜਾਣਕਾਰ ਹਨ। 

ਸਿੱਖ ਇਤਿਹਾਸ ਚੰਗਾ ਗਿਆਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਦੀਆਂ ਸੰਪਰਦਾਇਕ ਵਿਆਖਿਆ ਪ੍ਰਣਾਲੀਆਂ ਦੇ ਨਾਲ-ਨਾਲ ਦਸਮ ਬਾਣੀ, ਭਾਈ ਗੁਰਦਾਸ ਜੀ ਦੀਆਂ ਰਚਨਾਵਾਂ, ਗੁਰ-ਇਤਿਹਾਸ ਅਤੇ ਸਿੱਖ ਇਤਿਹਾਸ ਦੇ ਸਰੋਤਾਂ ਪੰਥ ਪ੍ਰਕਾਸ਼, ਸੂਰਜ ਪ੍ਰਕਾਸ਼, ਤਵਾਰੀਖ ਗੁਰੂ ਖਾਲਸਾ ਸਮੇਤ ਪੁਰਾਤਨ ਅਤੇ ਆਧੁਨਿਕ ਇਤਿਹਾਸਕ ਸਰੋਤਾਂ ਦੇ ਵੀ ਗਿਆਤਾ ਹਨ।  ਗਿਆਨੀ ਗੁਰਜਿੰਦਰ ਸਿੰਘ ਦੀ ਨਿਯੁਕਤੀ ਨਾਲ ਧਾਰਮਿਕ ਹਲਕਿਆਂ ਵਿਚ ਖੁਸ਼ੀ ਦਾ ਮਾਹੌਲ ਹੈ।