Thursday, 16th of July 2026

ਫਿਰੋਜ਼ਪੁਰ 'ਚ ਵੱਡੀ ਵਾਰਦਾਤ; ਗੋਲੀਆਂ ਦੇ ਨਾਲ ਭੁੰਨਿਆ ਕਰਿਆਨਾ ਸਟੋਰ ਦਾ ਮਾਲਕ, ਇਲਾਕੇ ‘ਚ ਦਹਿਸ਼ਤ

Edited By: Lajwinder Kaur | Updated at: June 01st 2026 04:05 PM
Trending News
ਫਿਰੋਜ਼ਪੁਰ 'ਚ ਵੱਡੀ ਵਾਰਦਾਤ; ਗੋਲੀਆਂ ਦੇ ਨਾਲ ਭੁੰਨਿਆ ਕਰਿਆਨਾ ਸਟੋਰ ਦਾ ਮਾਲਕ, ਇਲਾਕੇ ‘ਚ ਦਹਿਸ਼ਤ

ਫਿਰੋਜ਼ਪੁਰ 'ਚ ਵੱਡੀ ਵਾਰਦਾਤ; ਗੋਲੀਆਂ ਦੇ ਨਾਲ ਭੁੰਨਿਆ ਕਰਿਆਨਾ ਸਟੋਰ ਦਾ ਮਾਲਕ, ਇਲਾਕੇ ‘ਚ ਦਹਿਸ਼ਤ

ਫਿਰੋਜ਼ਪੁਰ ਜ਼ਿਲ੍ਹੇ ਦੇ ਮਖੂ ਬਾਜ਼ਾਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਚਿੱਟੇ ਦਿਨ ਹੀ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ, ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਫੈਲ ਗਈ।

ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈ, ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ, ਬਾਜ਼ਾਰ ਵਿੱਚ ਸਥਿਤ 'ਗਾਬਾ ਕਰਿਆਨਾ ਸਟੋਰ' ਦੇ ਮਾਲਕ ਕਾਲਾ ਗਾਬਾ ਆਪਣੀ ਦੁਕਾਨ 'ਤੇ ਮੌਜੂਦ ਸਨ। ਇਸੇ ਦੌਰਾਨ ਦੋ ਅਣਪਛਾਤੇ ਵਿਅਕਤੀ ਉੱਥੇ ਆਏ ਅਤੇ ਉਨ੍ਹਾਂ ਨੇ ਕਾਲਾ ਗਾਬਾ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਕਰ ਰਹੀ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਪੁਲਿਸ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਫੜਨ ਲਈ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਸਾਬਕਾ ਕਾਂਗਰਸੀ ਵਿਧਾਇਕ ਨੇ ਪ੍ਰਸ਼ਾਸਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਦੇ ਮਨਾਂ ਵਿੱਚ ਹੁਣ ਪੁਲਿਸ ਦਾ ਕੋਈ ਡਰ ਨਹੀਂ ਰਿਹਾ ਅਤੇ ਆਏ ਦਿਨ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ।

ਪੁਲਿਸ ਦਾ ਕਹਿਣਾ ਹੈ ਕਿ ਉਹ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਵੇਗੀ। ਪਰ ਸੂਬੇ ਦੇ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਪੁਲਿਸ ਪ੍ਰਸ਼ਾਸਨ ਦੇ ਪ੍ਰਬੰਧਾਂ ਨੂੰ ਸਵਾਲਾਂ ਦੇ ਘੇਰੇ ਦੇ ਵਿੱਚ ਖੜਾ ਕਰ ਦਿੰਦੀਆਂ ਹਨ। ਅਜਿਹੇ ਮਾਮਲਿਆਂ ਕਰਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Punjabi Shorts

Latest News