Sunday, 9th of August 2026

ਗੁਰਦਾਸਪੁਰ ਪੁਲਿਸ ਦੀ ਵੱਡੀ ਕਾਮਯਾਬੀ: ਸੁਨਿਆਰੇ ਦੇ ਘਰ 5 ਕਰੋੜ ਦੀ ਲੁੱਟ ਦਾ ਮੁੱਖ ਦੋਸ਼ੀ ਗੈਂਗਸਟਰ ਗੋਪੀ ਗੋਲੀ ਗ੍ਰਿਫਤਾਰ

Edited By: Lajwinder Kaur | Updated at: April 27th 2026 05:55 PM
Trending News
ਗੁਰਦਾਸਪੁਰ ਪੁਲਿਸ ਦੀ ਵੱਡੀ ਕਾਮਯਾਬੀ: ਸੁਨਿਆਰੇ ਦੇ ਘਰ 5 ਕਰੋੜ ਦੀ ਲੁੱਟ ਦਾ ਮੁੱਖ ਦੋਸ਼ੀ ਗੈਂਗਸਟਰ ਗੋਪੀ ਗੋਲੀ ਗ੍ਰਿਫਤਾਰ

ਗੁਰਦਾਸਪੁਰ ਪੁਲਿਸ ਦੀ ਵੱਡੀ ਕਾਮਯਾਬੀ: ਸੁਨਿਆਰੇ ਦੇ ਘਰ 5 ਕਰੋੜ ਦੀ ਲੁੱਟ ਦਾ ਮੁੱਖ ਦੋਸ਼ੀ ਗੈਂਗਸਟਰ ਗੋਪੀ ਗੋਲੀ ਗ੍ਰਿਫਤਾਰ

ਗੁਰਦਾਸਪੁਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਮਸ਼ਹੂਰ ਸੁਨਿਆਰੇ ਵਰੁਣ ਮਹਾਜਨ ਦੇ ਘਰ ਹੋਈ ਕਰੋੜਾਂ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਵਾਰਦਾਤ ਦੇ ਮੁੱਖ ਮਾਸਟਰਮਾਈਂਡ ਅਤੇ ਖ਼ਤਰਨਾਕ ਗੈਂਗਸਟਰ ਗੋਪੀ ਗੋਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ 5 ਮਾਰਚ ਨੂੰ ਹੋਈ ਇਸ ਲੁੱਟ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।

ਜਾਣੋ ਪੂਰਾ ਮਾਮਲਾ..

ਬੀਤੀ 5 ਮਾਰਚ ਨੂੰ ਹਥਿਆਰਬੰਦ ਲੁਟੇਰਿਆਂ ਨੇ ਸੁਨਿਆਰੇ ਵਰੁਣ ਮਹਾਜਨ ਦੇ ਘਰ ਨੂੰ ਨਿਸ਼ਾਨਾ ਬਣਾਇਆ ਸੀ। ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਲਗਭਗ 5 ਕਰੋੜ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ ਅਤੇ ਵੱਡੀ ਮਾਤਰਾ ਵਿੱਚ ਨਕਦੀ ਲੁੱਟ ਲਈ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਹੁਣ ਤੱਕ ਦੀਆਂ ਗ੍ਰਿਫਤਾਰੀਆਂ ਅਤੇ ਬਰਾਮਦਗੀ

ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਹੀ ਕਾਫੀ ਸਰਗਰਮ ਸੀ। ਜਾਂਚ ਦੌਰਾਨ ਪੁਲਿਸ ਨੇ ਪਹਿਲਾਂ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ, ਜਿਨ੍ਹਾਂ ਕੋਲੋਂ 1 ਕਿੱਲੋ ਸੋਨਾ,  32 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਸੀ। ਹੁਣ ਮੁੱਖ ਦੋਸ਼ੀ ਗੋਪੀ ਗੋਲੀ ਦੀ ਗ੍ਰਿਫਤਾਰੀ ਇਸ ਕੇਸ ਵਿੱਚ ਪੰਜਵੀਂ ਅਤੇ ਸਭ ਤੋਂ ਅਹਿਮ ਗ੍ਰਿਫਤਾਰੀ ਮੰਨੀ ਜਾ ਰਹੀ ਹੈ।

SSP ਗੁਰਦਾਸਪੁਰ ਦਾ ਬਿਆਨ

ਐੱਸ.ਐੱਸ.ਪੀ. ਅਦਿੱਤਿਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੋਪੀ ਗੋਲੀ ਦੀ ਗ੍ਰਿਫਤਾਰੀ ਪੁਲਿਸ ਲਈ ਇੱਕ ਵੱਡੀ ਉਪਲਬਧੀ ਹੈ। ਉਨ੍ਹਾਂ ਦੱਸਿਆ: "ਗੋਪੀ ਗੋਲੀ ਇਸ ਪੂਰੀ ਸਾਜ਼ਿਸ਼ ਦਾ ਮੁੱਖ ਸੂਤਰਧਾਰ ਸੀ। ਅਸੀਂ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੁਣ ਉਸ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਅਤੇ ਸਾਰੇ ਪਹਿਲੂਆਂ ਉੱਤੇ ਜਾਂਚ ਕੀਤੀ ਜਾ ਰਹੀ ਹੈ। ਸਾਡਾ ਮੁੱਖ ਮਕਸਦ ਲੁੱਟਿਆ ਹੋਇਆ ਬਾਕੀ ਸੋਨਾ ਅਤੇ ਨਕਦੀ ਬਰਾਮਦ ਕਰਨਾ ਹੈ। ਜਲਦੀ ਹੀ ਇਸ ਮਾਮਲੇ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।"

ਇਲਾਕੇ ਵਿੱਚ ਪੁਲਿਸ ਦੀ ਦਹਿਸ਼ਤ ਅਤੇ ਲੋਕਾਂ ਦਾ ਭਰੋਸਾ

ਇਸ ਹਾਈ-ਪ੍ਰੋਫਾਈਲ ਮਾਮਲੇ ਦੇ ਸੁਲਝਣ ਨਾਲ ਜਿੱਥੇ ਵਪਾਰੀ ਵਰਗ ਨੇ ਸੁੱਖ ਦਾ ਸਾਹ ਲਿਆ ਹੈ, ਉੱਥੇ ਹੀ ਅਪਰਾਧਿਕ ਅਨਸਰਾਂ ਵਿੱਚ ਪੁਲਿਸ ਦਾ ਖੌਫ਼ ਵਧਿਆ ਹੈ। ਪੁਲਿਸ ਮੁਤਾਬਕ ਗੋਪੀ ਗੋਲੀ ਕੋਲੋਂ ਪੁੱਛਗਿੱਛ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਸ ਵਾਰਦਾਤ ਵਿੱਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਲ ਸਨ ਜਾਂ ਕਿਸੇ ਨੇ ਉਨ੍ਹਾਂ ਨੂੰ ਅੰਦਰੂਨੀ ਜਾਣਕਾਰੀ ਤਾਂ ਨਹੀਂ ਦਿੱਤੀ ਸੀ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਲਿਆ ਹੈ। ਇਸ ਮੁਲਜ਼ਮ ਉੱਤੇ ਪਹਿਲਾ ਹੀ 17 ਮਾਮਲੇ ਦਰਜ ਨੇ ਜਿਸ ‘ਚ ਕਤਲ, ਲੁੱਟ-ਖੋਹ ਵਰਗੇ ਕਈ ਮਾਮਲੇ ਦਰਜ ਹਨ।

Punjabi Shorts

Latest News