Wednesday, 23rd of September 2026

ਭਾਜਪਾ ਨੇ ਜਾਰੀ ਕੀਤੀ ਪ੍ਰਦੇਸ਼ ਇੰਚਾਰਜਾਂ ਦੀ ਨਵੀਂ ਲਿਸਟ: ਸਤੀਸ਼ ਪੂਨੀਆ ਸਿਰਫ਼ ਪੰਜਾਬ ‘ਤੇ ਕਰਨਗੇ ਫੋਕਸ, ਹਰਿਆਣਾ ਦੀ ਜ਼ਿੰਮੇਵਾਰੀ ਸਮ੍ਰਿਤੀ ਇਰਾਨੀ ਨੂੰ ਸੌਂਪੀ

ਭਾਜਪਾ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਆਪਣੇ ਪ੍ਰਦੇਸ਼ ਇੰਚਾਰਜਾਂ ਦੀ ਨਵੀਂ ਲਿਸਟ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿੱਚ ਪੰਜਾਬ ਦੀ ਜ਼ਿੰਮੇਵਾਰੀ ਸਤੀਸ਼ ਪੂਨੀਆ ਨੂੰ ਸੌਂਪੀ ਗਈ ਹੈ। ਜਿਸ ਦੇ ਚੱਲਦੇ ਸੀਨੀਅਰ ਨੇਤਾ ਸਮ੍ਰਿਤੀ ਇਰਾਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹ ਹਰਿਆਣੇ ਇੰਚਾਰਜ ਵੱਜੋਂ ਚਾਰਜ ਸੰਭਣਗੇ ਇਸ ਤੋਂ ਇਲਾਵਾ ਉਹ ਛੱਤੀਸਗੜ੍ਹ ਵਿੱਚ ਵੀ ਪ੍ਰਭਾਰੀ ਵਜੋਂ ਜ਼ਿੰਮੇਵਾਰੀ ਸੰਭਾਲਣਗੇ

Edited By: Lajwinder Kaur | Updated at:
ਭਾਜਪਾ ਨੇ ਜਾਰੀ ਕੀਤੀ ਪ੍ਰਦੇਸ਼ ਇੰਚਾਰਜਾਂ ਦੀ ਨਵੀਂ ਲਿਸਟ: ਸਤੀਸ਼ ਪੂਨੀਆ ਸਿਰਫ਼ ਪੰਜਾਬ ‘ਤੇ ਕਰਨਗੇ ਫੋਕਸ, ਹਰਿਆਣਾ ਦੀ ਜ਼ਿੰਮੇਵਾਰੀ ਸਮ੍ਰਿਤੀ ਇਰਾਨੀ ਨੂੰ ਸੌਂਪੀ

ਭਾਜਪਾ ਨੇ ਜਾਰੀ ਕੀਤੀ ਪ੍ਰਦੇਸ਼ ਇੰਚਾਰਜਾਂ ਦੀ ਨਵੀਂ ਲਿਸਟ: ਸਤੀਸ਼ ਪੂਨੀਆ ਸਿਰਫ਼ ਪੰਜਾਬ ‘ਤੇ ਕਰਨਗੇ ਫੋਕਸ, ਹਰਿਆਣਾ ਦੀ ਜ਼ਿੰਮੇਵਾਰੀ ਸਮ੍ਰਿਤੀ ਇਰਾਨੀ ਨੂੰ ਸੌਂਪੀ

ਭਾਜਪਾ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਆਪਣੇ ਪ੍ਰਦੇਸ਼ ਇੰਚਾਰਜਾਂ ਦੀ ਨਵੀਂ ਲਿਸਟ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿੱਚ ਪੰਜਾਬ ਦੀ ਜ਼ਿੰਮੇਵਾਰੀ ਸਤੀਸ਼ ਪੂਨੀਆ ਨੂੰ ਸੌਂਪੀ ਗਈ ਹੈ। ਹਾਲਾਂਕਿ, ਉਹ ਪਹਿਲਾਂ ਤੋਂ ਹੀ ਪੰਜਾਬ ਦੇ ਇੰਚਾਰਜ ਸਨ, ਪਰ ਨਵੀਂ ਗੱਲ ਇਹ ਹੈ ਕਿ ਉਨ੍ਹਾਂ ਕੋਲੋਂ ਹਰਿਆਣਾ ਦਾ ਇੰਚਾਰਜ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ। ਹੁਣ ਉਹ ਸਿਰਫ਼ ਅਤੇ ਸਿਰਫ਼ ਪੰਜਾਬ 'ਤੇ ਹੀ ਫੋਕਸ ਕਰਨਗੇ।

ਸਮ੍ਰਿਤੀ ਇਰਾਨੀ ਨੂੰ ਮਿਲੀ ਹਰਿਆਣੇ ਦੀ ਜ਼ਿੰਮੇਵਾਰੀ

ਉਨ੍ਹਾਂ ਦੀ ਜਗ੍ਹਾ 'ਤੇ ਹੁਣ ਸੀਨੀਅਰ ਨੇਤਾ ਸਮ੍ਰਿਤੀ ਇਰਾਨੀ ਹਰਿਆਣਾ ਦਾ ਇੰਚਾਰਜ ਸੰਭਾਲਣਗੇ। ਇਸ ਤੋਂ ਇਲਾਵਾ, ਪਾਰਟੀ ਨੇ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕੋਈ ਵੀ ਬਦਲਾਅ ਨਹੀਂ ਕੀਤਾ ਹੈ। ਚੰਡੀਗੜ੍ਹ ਵਿੱਚ ਮਹਿੰਦਰਾ ਪਾਂਡੇ ਹੀ ਇੰਚਾਰਜ ਬਣੇ ਰਹਿਣਗੇ, ਜਦਕਿ ਹਿਮਾਚਲ ਪ੍ਰਦੇਸ਼ ਦੀ ਜ਼ਿੰਮੇਵਾਰੀ ਸ਼੍ਰੀਕਾਂਤ ਸ਼ਰਮਾ ਕੋਲ ਹੀ ਰਹੇਗੀ।

ਭਾਜਪਾ ਨੇ ਅੱਜ (ਬੁੱਧਵਾਰ ਨੂੰ) ਦੇਸ਼ ਭਰ ਦੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਆਪਣੇ ਨਵੇਂ ਪ੍ਰਦੇਸ਼ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿੱਚ ਉਹ ਸੂਬੇ ਵੀ ਸ਼ਾਮਲ ਹਨ ਜਿੱਥੇ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉੱਤਰ ਪ੍ਰਦੇਸ਼ ਵਿੱਚ ਵਿਨੋਦ ਤਾਵੜੇ ਨੂੰ ਪ੍ਰਭਾਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਜਗਦੀਸ਼ ਪਟੇਲ, ਮੇਧਾ ਕੁਲਕਰਣੀ, ਡਾ. ਪ੍ਰਦੀਪ ਵਰਮਾ ਅਤੇ ਅਨੰਤ ਓਝਾ ਨੂੰ ਸਹਿ-ਪ੍ਰਭਾਰੀ ਬਣਾਇਆ ਗਿਆ ਹੈ।

ਪੰਜਾਬ ਵਿੱਚ ਡਾ. ਸਤੀਸ਼ ਪੂਨੀਆ ਨੂੰ ਵੱਡੀ ਜ਼ਿੰਮੇਵਾਰੀ

ਉੱਥੇ ਹੀ, ਪੰਜਾਬ ਵਿੱਚ ਡਾ. ਸਤੀਸ਼ ਪੂਨੀਆ ਨੂੰ ਮੁੱਖ ਪ੍ਰਭਾਰੀ ਅਤੇ ਅਲਕਾ ਗੁਰਜਰ ਨੂੰ ਸਹਿ-ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਜਸਥਾਨ ਵਿੱਚ ਸੰਜੇ ਭਾਟੀਆ ਨੂੰ ਪ੍ਰਭਾਰੀ ਅਤੇ ਕਵਿਤਾ ਪਾਟੀਦਾਰ ਤੇ ਕੁਲਜੀਤ ਚਾਹਲ ਨੂੰ ਸਹਿ-ਪ੍ਰਭਾਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਬੈਜਯੰਤ ਜੈ ਪਾਂਡਾ ਬਣੇ ਮਹਾਰਾਸ਼ਟਰ ਦੇ ਪ੍ਰਭਾਰੀ:

ਇਸ ਤੋਂ ਇਲਾਵਾ, ਮਹਾਰਾਸ਼ਟਰ ਵਿੱਚ 1 ਇੰਚਾਰਜ ਅਤੇ 3 ਸਹਿ-ਇੰਚਾਰਜ ਬਣਾਏ ਗਏ ਹਨ।

ਮਹਾਰਾਸ਼ਟਰ ਵਿੱਚ ਇੰਚਾਰਜ ਅਹੁਦੇ ਦੀ ਜ਼ਿੰਮੇਵਾਰੀ ਬੈਜਯੰਤ ਜੈ ਪਾਂਡਾ ਨੂੰ ਦਿੱਤੀ ਗਈ ਹੈ।

ਇਸ ਦੇ ਨਾਲ ਹੀ, ਅਮਿਤ ਮਾਲੀਆ, ਸਦਾਨੰਦ ਸ਼ੇਤ ਤਨਾਵਾਡੇ ਅਤੇ ਕਮਲਜੀਤ ਸਹਿਰਾਵਤ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ, ਬਿਹਾਰ ਅਤੇ ਕਰਨਾਟਕ ਵਿੱਚ ਹਰੀਸ਼ ਦਿਵੇਦੀ ਨੂੰ ਪ੍ਰਭਾਰੀ ਬਣਾਇਆ ਗਿਆ ਹੈ।

ਉੱਥੇ ਹੀ, ਸੰਗੀਤਾ ਯਾਦਵ ਅਤੇ ਰੋਹਨ ਗੁਪਤਾ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਛੱਤੀਸਗੜ੍ਹ ਵਿੱਚ ਸਮ੍ਰਿਤੀ ਇਰਾਨੀ ਪ੍ਰਭਾਰੀ ਵਜੋਂ ਜ਼ਿੰਮੇਵਾਰੀ ਸੰਭਾਲਣਗੇ ਅਤੇ ਉਨ੍ਹਾਂ ਦੇ ਨਾਲ ਸਿਧਾਰਥ ਸ਼ੰਭੂ ਨੂੰ ਸਹਿ-ਪ੍ਰਭਾਰੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਮ੍ਰਿਤੀ ਇਰਾਨੀ ਹਰਿਆਣਾ ਦੇ ਪ੍ਰਭਾਰੀ ਵਜੋਂ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।