Saturday, 24th of October 2026

ਹਰਿਆਣਾ ਦੀਆਂ ਔਰਤਾਂ ਲਈ ਖੁਸ਼ਖਬਰੀ: ਲਾਡੋ ਲਕਸ਼ਮੀ ਯੋਜਨਾ 'ਤੇ ਮੁੱਖ ਮੰਤਰੀ ਨੇ ਲਿਆ ਅਹਿਮ ਫੈਸਲਾ

Edited By: Lajwinder Kaur | Updated at:
ਹਰਿਆਣਾ ਦੀਆਂ ਔਰਤਾਂ ਲਈ ਖੁਸ਼ਖਬਰੀ: ਲਾਡੋ ਲਕਸ਼ਮੀ ਯੋਜਨਾ 'ਤੇ ਮੁੱਖ ਮੰਤਰੀ ਨੇ ਲਿਆ ਅਹਿਮ ਫੈਸਲਾ

ਹਰਿਆਣਾ ਦੀਆਂ ਔਰਤਾਂ ਲਈ ਖੁਸ਼ਖਬਰੀ: ਲਾਡੋ ਲਕਸ਼ਮੀ ਯੋਜਨਾ 'ਤੇ ਮੁੱਖ ਮੰਤਰੀ ਨੇ ਲਿਆ ਅਹਿਮ ਫੈਸਲਾ

Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਵਿਧਾਨ ਸਭਾ ਵਿੱਚ ਬਤੌਰ ਵਿੱਤ ਮੰਤਰੀ ਸੂਬੇ ਦਾ ਸਾਲਾਨਾ ਬਜਟ ਪੇਸ਼ ਕੀਤਾ। ਸੀਐੱਮ ਸੈਣੀ ਨੇ ਸੋਮਵਾਰ ਨੂੰ ਵਿਧਾਨ ਸਭਾ ਵਿੱਚ ₹2,23,658.17 ਕਰੋੜ ਦਾ ਬਜਟ ਪੇਸ਼ ਕੀਤਾ। ਇਹ ਬਜਟ ਪਿਛਲੇ ਸਾਲ ਦੇ ਮੁਕਾਬਲੇ 10.28 ਫੀਸਦੀ ਵੱਧ ਹੈ, ਜੋ ਸੂਬੇ ਦੇ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਦੌਰਾਨ ਉਨ੍ਹਾਂ ਨੇ ਮਹਿਲਾਵਾਂ ਦੇ ਲਈ ਅਹਿਮ ਐਲਾਨ ਕੀਤਾ ਹੈ। 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਜਟ ਦੌਰਾਨ 'ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ' (Deen Dayal Lado Lakshmi Yojana)  ਨੂੰ ਲੈ ਕੇ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ ਲਿਆ ਹੈ। 

ਲਾਡੋ ਲਕਸ਼ਮੀ ਯੋਜਨਾ ਦੇ ਦਾਇਰੇ ਵਿੱਚ ਵਾਧਾ

ਮੁੱਖ ਮੰਤਰੀ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਇਸ ਯੋਜਨਾ ਦਾ ਦਾਇਰਾ ਵਧਾਉਣ ਦਾ ਐਲਾਨ ਕੀਤਾ ਹੈ। ਇਸ ਯੋਜਨਾ ਨਾਲ ਸਬੰਧਤ ਮੁੱਖ ਬਿੰਦੂ ਇਸ ਪ੍ਰਕਾਰ ਹਨ:

ਆਮਦਨ ਸੀਮਾ ਵਿੱਚ ਬਦਲਾਅ: 25 ਸਤੰਬਰ 2026 ਤੋਂ ਇਸ ਯੋਜਨਾ ਦੇ ਤਹਿਤ ਲਾਭ ਲੈਣ ਵਾਲੇ ਪਰਿਵਾਰਾਂ ਦੀ ਸਾਲਾਨਾ ਆਮਦਨ ਸੀਮਾ ਵਧਾ ਕੇ 1.80 ਲੱਖ ਰੁਪਏ ਕਰ ਦਿੱਤੀ ਜਾਵੇਗੀ। ਇਸ ਨਾਲ ਸੂਬੇ ਦੀਆਂ ਲੱਖਾਂ ਹੋਰ ਔਰਤਾਂ ਇਸ ਸਕੀਮ ਦੇ ਘੇਰੇ ਵਿੱਚ ਆ ਸਕਣਗੀਆਂ।

ਮਹੀਨਾਵਾਰ ਵਿੱਤੀ ਸਹਾਇਤਾ: ਇਸ ਯੋਜਨਾ ਦੇ ਤਹਿਤ ਔਰਤਾਂ ਨੂੰ ₹2100-2100 ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।

ਬਜਟ ਵਿੱਚ ਵੱਡਾ ਵਾਧਾ: ਸਰਕਾਰ ਨੇ ਇਸ ਸਾਲ ਦੇ ਬਜਟ ਵਿੱਚ ਇਸ ਯੋਜਨਾ ਲਈ 6,500 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਹੈ।

ਪਿਛਲੇ ਸਾਲ ਨਾਲ ਤੁਲਨਾ: ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੇ ਬਜਟ ਵਿੱਚ ਇਸ ਯੋਜਨਾ ਲਈ 5,000 ਕਰੋੜ ਰੁਪਏ ਰੱਖੇ ਗਏ ਸਨ, ਜਿਸ ਵਿੱਚ ਹੁਣ 1,500 ਕਰੋੜ ਰੁਪਏ ਦਾ ਭਾਰੀ ਵਾਧਾ ਕੀਤਾ ਗਿਆ ਹੈ। ਇਹ ਕਦਮ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੀਆਂ ਧੀਆਂ ਅਤੇ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।