ਹਰਿਆਣਾ ਦੇ ਕੈਬਨਿਟ ਮੰਤਰੀ ਵਿਪੁਲ ਗੋਇਲ ਦੁਬਈ ਪਹੁੰਚੇ, ਅਗਰਵਾਲ ਸਮਾਜ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਕੀਤਾ ਗਿਆ ਨਿੱਘਾ ਸਵਾਗਤ
ਹਰਿਆਣਾ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਵਿਪੁਲ ਗੋਇਲ ਮਹਾਰਾਜਾ ਅਗਰਸੇਨ ਜਯੰਤੀ ਅਤੇ ਉਤਸਵ ਵਿੱਚ ਸ਼ਾਮਲ ਹੋਣ ਲਈ ਦੁਬਈ ਪਹੁੰਚ ਗਏ ਹਨ। ਦੁਬਈ ਏਅਰਪੋਰਟ 'ਤੇ ਪਹੁੰਚਣ 'ਤੇ ਅਗਰਵਾਲ ਸਮਾਜ ਦੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸਮਾਜ ਦੇ ਲੋਕਾਂ ਨੇ ਫੁੱਲਾਂ ਦੇ ਹਾਰ ਪਾ ਕੇ ਅਤੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਮੰਤਰੀ ਸਾਬ੍ਹ ਨੇ ਤਹਿ ਦਿਲੋਂ ਕੀਤਾ ਧੰਨਵਾਦ
ਦੁਬਈ ਏਅਰਪੋਰਟ 'ਤੇ ਮਿਲੇ ਇਸ ਸਨਮਾਨ ਅਤੇ ਪਿਆਰ ਤੋਂ ਖੁਸ਼ ਹੋਏ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਅਗਰਵਾਲ ਸਮਾਜ ਦੇ ਸਾਰੇ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ 'ਤੇ ਆਪਣੇ ਸਮਾਜ ਦੇ ਲੋਕਾਂ ਵੱਲੋਂ ਇਸ ਤਰ੍ਹਾਂ ਦਾ ਪਿਆਰ ਅਤੇ ਸਨਮਾਨ ਮਿਲਣਾ ਬੇਹੱਦ ਖੁਸ਼ੀ ਅਤੇ ਭਾਵੁਕਤਾ ਭਰਿਆ ਅਨੁਭਵ ਹੈ। ਆਪਣੇ ਲੋਕਾਂ ਦਾ ਪਿਆਰ ਅਤੇ ਆਸ਼ੀਰਵਾਦ ਹਮੇਸ਼ਾ ਖਾਸ ਮਹੱਤਵ ਰੱਖਦਾ ਹੈ।
ਅਗਰਵਾਲ ਸਮਾਜ ਬਾਰੇ ਆਖੀ ਆਹ ਗੱਲਾਂ
ਇਸ ਮੌਕੇ ਵਿਪੁਲ ਗੋਇਲ ਨੇ ਕਿਹਾ ਕਿ ਅਗਰਵਾਲ ਸਮਾਜ ਹਮੇਸ਼ਾ ਆਪਣੀ ਸਮਾਜਿਕ ਏਕਤਾ, ਸੇਵਾ ਭਾਵਨਾ, ਉੱਦਮਸ਼ੀਲਤਾ ਅਤੇ ਪਰਉਪਕਾਰ ਦੇ ਕੰਮਾਂ ਲਈ ਜਾਣਿਆ ਜਾਂਦਾ ਹੈ। ਸਮਾਜ ਦੇ ਲੋਕ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ, ਪ੍ਰਤਿਭਾ ਅਤੇ ਸਮਰਪਣ ਨਾਲ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੀ ਭਾਰਤੀ ਸੱਭਿਆਚਾਰ, ਸੰਸਕਾਰਾਂ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਵਿੱਚ ਅਗਰਵਾਲ ਸਮਾਜ ਦੀ ਅਹਿਮ ਭੂਮਿਕਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੁਬਈ ਏਅਰਪੋਰਟ 'ਤੇ ਮਿਲਿਆ ਇਹ ਸਵਾਗਤ ਉਨ੍ਹਾਂ ਲਈ ਹਮੇਸ਼ਾ ਯਾਦਗਾਰ ਰਹੇਗਾ। ਉਨ੍ਹਾਂ ਇਸ ਨਿੱਘੇ ਸਵਾਗਤ ਅਤੇ ਸਨਮਾਨ ਲਈ ਅਗਰਵਾਲ ਸਮਾਜ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਿਆਰ ਅਤੇ ਆਸ਼ੀਰਵਾਦ ਉਨ੍ਹਾਂ ਲਈ ਅਨਮੋਲ ਹੈ।