Sunday, 5th of July 2026

ਸਕੂਲੀ ਬੱਚਿਆਂ ਲਈ ਵੱਡੀ ਰਾਹਤ: ਹਰਿਆਣਾ 'ਚ 25 ਮਈ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ

Edited By: Lajwinder Kaur | Updated at: May 21st 2026 02:43 PM
Trending News
ਸਕੂਲੀ ਬੱਚਿਆਂ ਲਈ ਵੱਡੀ ਰਾਹਤ: ਹਰਿਆਣਾ 'ਚ 25 ਮਈ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ

ਸਕੂਲੀ ਬੱਚਿਆਂ ਲਈ ਵੱਡੀ ਰਾਹਤ: ਹਰਿਆਣਾ 'ਚ 25 ਮਈ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ

ਹਰਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੂਬੇ ਦੇ ਸਕੂਲੀ ਬੱਚਿਆਂ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਹਰਿਆਣਾ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਲੂ (Heatwave) ਦੇ ਕਹਿਰ ਨੂੰ ਦੇਖਦੇ ਹੋਏ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਇੱਕ ਉੱਚ ਪੱਧਰੀ ਬੈਠਕ ਵਿੱਚ ਇਹ ਵੱਡਾ ਫ਼ੈਸਲਾ ਲਿਆ ਗਿਆ। ਸਰਕਾਰੀ ਹੁਕਮਾਂ ਮੁਤਾਬਕ, ਹਰਿਆਣਾ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 25 ਮਈ ਤੋਂ ਲੈ ਕੇ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਆਮ ਤੌਰ 'ਤੇ ਇਹ ਛੁੱਟੀਆਂ 1 ਜੂਨ ਤੋਂ ਸ਼ੁਰੂ ਹੁੰਦੀਆਂ ਹਨ, ਪਰ ਮੌਸਮ ਵਿਭਾਗ ਦੇ ਔਰੈਂਜ ਅਲਰਟ ਅਤੇ ਵਧਦੇ ਤਾਪਮਾਨ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਲਈ ਇਹ ਫ਼ੈਸਲਾ ਕਰੀਬ ਇੱਕ ਹਫ਼ਤਾ ਪਹਿਲਾਂ ਹੀ ਲੈ ਲਿਆ ਹੈ।

ਭਿਅੰਕਰ ਗਰਮੀ ਕਾਰਨ 5 ਦਿਨਾਂ ਦਾ ਅਲਰਟ, ਸਕੂਲਾਂ ਵਿੱਚ ਹੋਈਆਂ ਛੁੱਟੀਆਂ

ਸੂਬੇ ਵਿੱਚ ਪੈ ਰਹੀ ਭਿਅੰਕਰ ਗਰਮੀ ਦੇ ਚੱਲਦਿਆਂ ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਲਈ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਕਹਿਰ ਨੂੰ ਮੁੱਖ ਰੱਖਦਿਆਂ ਹੁਣ ਸਕੂਲਾਂ ਵਿੱਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ ਛੁੱਟੀਆਂ ਦੇ ਇਸ ਫ਼ੈਸਲੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਅਤੇ ਅਹਿਮ ਬੈਠਕ ਬੁਲਾਈ ਗਈ ਸੀ, ਜਿਸ ਵਿੱਚ ਬੱਚਿਆਂ ਨੂੰ ਇਸ ਅੱਗ ਉਗਲਦੀ ਗਰਮੀ ਤੋਂ ਬਚਾਉਣ ਲਈ ਤੁਰੰਤ ਪ੍ਰਭਾਵ ਨਾਲ ਸਕੂਲ ਬੰਦ ਕਰਨ ਦਾ ਨਿਰਦੇਸ਼ ਦਿੱਤਾ ਗਿਆ।

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਨਵਾਂ ਫ਼ਰਮਾਨ: ਕਲਾਸ 'ਚ ਮੋਬਾਈਲ ਵਰਤਣ 'ਤੇ ਲੱਗੀ ਪਾਬੰਦੀ

ਸਿੱਖਿਆ ਵਿਭਾਗ ਦੀ ਇਸ ਅਹਿਮ ਬੈਠਕ ਵਿੱਚ ਫ਼ੈਸਲਾ ਲਿਆ ਗਿਆ ਹੈ ਕਿ ਆਉਣ ਵਾਲੀ 25 ਮਈ ਤੋਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ ਅਤੇ 30 ਜੂਨ ਨੂੰ ਸਕੂਲ ਦੁਬਾਰਾ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ, ਬੈਠਕ ਦੌਰਾਨ ਇੱਕ ਹੋਰ ਵੱਡਾ ਅਤੇ ਸਖ਼ਤ ਫ਼ੈਸਲਾ ਲਿਆ ਗਿਆ ਹੈ। ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਐਲਾਨ ਕੀਤਾ ਹੈ ਕਿ ਹੁਣ ਤੋਂ ਸਰਕਾਰੀ ਸਕੂਲਾਂ ਦਾ ਕੋਈ ਵੀ ਅਧਿਆਪਕ ਜਮਾਤ (ਕਲਾਸ) ਦੇ ਅੰਦਰ ਪੜ੍ਹਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਹੀਂ ਕਰ ਸਕੇਗਾ, ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਅਤੇ ਸਕੂਲਾਂ ਵਿੱਚ ਅਨੁਸ਼ਾਸਨ ਬਣਿਆ ਰਹੇ।

ਹੋਰਨਾਂ ਸੂਬਿਆਂ ਅਤੇ ਚੰਡੀਗੜ੍ਹ ਵਿੱਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਹਰਿਆਣਾ ਤੋਂ ਇਲਾਵਾ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਭਾਰੀ ਗਰਮੀ ਕਾਰਨ ਸਕੂਲ ਬੰਦ ਕਰ ਦਿੱਤੇ ਗਏ ਹਨ। ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 11 ਮਈ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ, ਜੋ ਹੁਣ ਸਿੱਧੇ 1 ਜੁਲਾਈ ਨੂੰ ਖੁੱਲ੍ਹਣਗੇ, ਜਦਕਿ ਪ੍ਰਾਈਵੇਟ ਸਕੂਲਾਂ ਵਿੱਚ ਵੀ 20 ਮਈ ਤੱਕ ਛੁੱਟੀਆਂ ਸ਼ੁਰੂ ਹੋ ਚੁੱਕੀਆਂ ਹਨ। ਰਾਜਸਥਾਨ ਸਰਕਾਰ ਨੇ 17 ਮਈ ਤੋਂ 20 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ, ਪਰ ਇਸ ਵਾਰ ਛੁੱਟੀਆਂ ਦੇ ਦਿਨ ਘਟਾਏ ਜਾਣ ਕਾਰਨ ਮਾਪੇ ਜੂਨ ਵਿੱਚ ਸਕੂਲ ਖੋਲ੍ਹਣ ਦਾ ਵਿਰੋਧ ਕਰ ਰਹੇ ਹਨ।

ਦੂਜੇ ਪਾਸੇ, ਚੰਡੀਗੜ੍ਹ ਵਿੱਚ ਵੀ ਵਧਦੀ ਗਰਮੀ ਦੇ ਮੱਦੇਨਜ਼ਰ 23 ਮਈ ਤੋਂ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਐਡਵਾਇਜ਼ਰੀ ਜਾਰੀ ਕਰਕੇ ਲੋਕਾਂ ਨੂੰ ਸਖ਼ਤ ਧੁੱਪ ਵਿੱਚ ਬਾਹਰ ਨਾ ਨਿਕਲਣ, ਭਾਰੀ ਸਰੀਰਕ ਕੰਮ ਨਾ ਕਰਨ ਅਤੇ ਬੱਚਿਆਂ, ਬਜ਼ੁਰਗਾਂ ਤੇ ਬੀਮਾਰ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

ਜੇਕਰ ਗੱਲ ਕਰੀਏ ਪੰਜਾਬ ਸੂਬੇ ਦੀ ਤਾਂ ਇੱਥੇ ਵੀ ਜਲਦ ਹੀ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। ਮਾਪੇ ਵੱਲੋਂ ਵੀ ਸੂਬਾ ਸਰਕਾਰ ਨੂੰ ਇਹੀ ਮੰਗ ਕੀਤੀ ਜਾ ਰਹੀ ਹੈ ਕਿ ਗਰਮੀ ਨੂੰ ਦੇਖਦੇ ਹੋਏ ਜਲਦੀ ਛੁੱਟੀਆਂ ਦਾ ਐਲਾਨ ਕੀਤਾ ਜਾਏ। 

Punjabi Shorts

Latest News