Thursday, 16th of July 2026

ਕਾਂਗਰਸ ਦਾ ਵੱਡਾ ਐਕਸ਼ਨ! ਪੰਜ ਵਿਧਾਇਕ ਪਾਰਟੀ 'ਚੋਂ ਮੁਅੱਤਲ, ਜਾਣੋ ਪੂਰਾ ਮਾਮਲਾ

Edited By: Lajwinder Kaur | Updated at: April 16th 2026 04:41 PM
Trending News
ਕਾਂਗਰਸ ਦਾ ਵੱਡਾ ਐਕਸ਼ਨ! ਪੰਜ ਵਿਧਾਇਕ ਪਾਰਟੀ 'ਚੋਂ ਮੁਅੱਤਲ, ਜਾਣੋ ਪੂਰਾ ਮਾਮਲਾ

ਕਾਂਗਰਸ ਦਾ ਵੱਡਾ ਐਕਸ਼ਨ! ਪੰਜ ਵਿਧਾਇਕ ਪਾਰਟੀ 'ਚੋਂ ਮੁਅੱਤਲ, ਜਾਣੋ ਪੂਰਾ ਮਾਮਲਾ

ਹਰਿਆਣਾ ਕਾਂਗਰਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ, ਪਾਰਟੀ ਅਨੁਸ਼ਾਸਨ ਨੂੰ ਲੈ ਕੇ ਇੱਕ ਵੱਡਾ ਫੈਸਲਾ ਸਾਹਮਣੇ ਆਇਆ ਹੈ। ਪਾਰਟੀ ਨੇ ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ ਕਰਨ ਵਾਲੇ ਪੰਜ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਪਾਰਟੀ ਦੇ ਅੰਦਰ ਅਨੁਸ਼ਾਸਨ ਨੂੰ ਬਣਾਈ ਰੱਖਣ ਲਈ ਕੀਤੀ ਗਈ ਹੈ। ਕਾਂਗਰਸ ਦੇ ਇਸ ਸਖ਼ਤ ਫੈਸਲੇ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ।

ਇਹ ਵਾਲੇ ਆਗੂਆਂ ‘ਤੇ ਡਿੱਗੀ ਗਾਜ਼

ਭਾਰਤੀ ਰਾਸ਼ਟਰੀ ਕਾਂਗਰਸ ਨੇ ਜਥੇਬੰਦਕ ਅਨੁਸ਼ਾਸਨ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦਿਆਂ ਹਰਿਆਣਾ ਦੇ ਪੰਜ ਵਿਧਾਇਕਾਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਓ ਨਰਿੰਦਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਾਇਣਗੜ੍ਹ ਤੋਂ ਸ਼ੈਲੀ ਚੌਧਰੀ, ਸਢੌਰਾ ਤੋਂ ਰੇਣੂ ਬਾਲਾ, ਰਤੀਆ ਤੋਂ ਸਰਦਾਰ ਜਰਨੈਲ ਸਿੰਘ, ਪੁਨਹਾਨਾ ਤੋਂ ਮੁਹੰਮਦ ਇਲਿਆਸ ਅਤੇ ਹਥੀਨ ਤੋਂ ਮੁਹੰਮਦ ਇਜ਼ਰਾਈਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕੀਤਾ ਗਿਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਪ੍ਰਦੇਸ਼ ਅਨੁਸ਼ਾਸਨੀ ਕਮੇਟੀ ਦੀ ਸਿਫ਼ਾਰਸ਼ ਅਤੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਵਾਨਗੀ ਤੋਂ ਬਾਅਦ ਕੀਤੀ ਗਈ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦੱਸਿਆ ਕਿ ਸਬੰਧਤ ਵਿਧਾਇਕਾਂ ਨੇ ਹਾਲ ਹੀ ਵਿੱਚ ਹੋਈਆਂ ਰਾਜ ਸਭਾ ਚੋਣਾਂ ਦੌਰਾਨ ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਵਿਰੁੱਧ ਵੋਟ ਪਾ ਕੇ ਗੰਭੀਰ ਅਨੁਸ਼ਾਸਨਹੀਣਤਾ ਦਿਖਾਈ ਸੀ, ਜੋ ਪਾਰਟੀ ਦੀ ਮਰਿਆਦਾ ਦੇ ਉਲਟ ਹੈ।

ਰਾਓ ਨਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਸਭ ਤੋਂ ਉੱਪਰ ਹੈ ਅਤੇ ਕਿਸੇ ਵੀ ਪੱਧਰ 'ਤੇ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਫੈਸਲਾ ਸਾਰੇ ਆਗੂਆਂ ਅਤੇ ਵਰਕਰਾਂ ਲਈ ਇੱਕ ਸਪੱਸ਼ਟ ਸੁਨੇਹਾ ਹੈ ਕਿ ਪਾਰਟੀ ਦੇ ਸਮੂਹਿਕ ਫੈਸਲਿਆਂ ਅਤੇ ਅਧਿਕਾਰਤ ਰੁਖ ਦੇ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ 'ਤੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

Punjabi Shorts

Latest News