Thursday, 16th of July 2026

ਪ੍ਰਸ਼ਾਸ਼ਨ ਵੱਲੋਂ ਵੱਡਾ ਐਕਸ਼ਨ! ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਇੰਜੀਨੀਅਰ-ਇਨ-ਚੀਫ਼ ਸਸਪੈਂਡ, ਵਿਭਾਗ ‘ਚ ਮੱਚੀ ਹਲਚਲ, ਜਾਣੋ ਪੂਰਾ ਮਾਮਲਾ

Edited By: Lajwinder Kaur | Updated at: April 17th 2026 11:37 AM
Trending News
ਪ੍ਰਸ਼ਾਸ਼ਨ ਵੱਲੋਂ ਵੱਡਾ ਐਕਸ਼ਨ! ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਇੰਜੀਨੀਅਰ-ਇਨ-ਚੀਫ਼ ਸਸਪੈਂਡ, ਵਿਭਾਗ ‘ਚ ਮੱਚੀ ਹਲਚਲ, ਜਾਣੋ ਪੂਰਾ ਮਾਮਲਾ

ਪ੍ਰਸ਼ਾਸ਼ਨ ਵੱਲੋਂ ਵੱਡਾ ਐਕਸ਼ਨ! ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਇੰਜੀਨੀਅਰ-ਇਨ-ਚੀਫ਼ ਸਸਪੈਂਡ, ਵਿਭਾਗ ‘ਚ ਮੱਚੀ ਹਲਚਲ, ਜਾਣੋ ਪੂਰਾ ਮਾਮਲਾ

ਹਰਿਆਣਾ ਸਰਕਾਰ ਦੇ ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਇੰਜੀਨੀਅਰ-ਇਨ-ਚੀਫ਼ (YWS ਨੌਰਥ) ਸਤਬੀਰ ਸਿੰਘ ਕਾਦੀਆਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਕਾਰਨ ਕੀਤੀ ਗਈ ਹੈ। ਮੁਅੱਤਲੀ ਦੌਰਾਨ ਉਨ੍ਹਾਂ ਨੂੰ ਪੰਚਕੂਲਾ ਸਥਿਤ ਹੈੱਡ ਆਫ਼ਿਸ ਨਾਲ ਅਟੈਚ ਕੀਤਾ ਗਿਆ ਹੈ।

ਮਿਲਦਾ ਰਹੇਗਾ ਗੁਜ਼ਾਰਾ ਭੱਤਾ

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਮੁਅੱਤਲੀ ਦੇ ਸਮੇਂ ਦੌਰਾਨ ਸਤਬੀਰ ਸਿੰਘ ਕਾਦੀਆਨ ਨੂੰ ਹਰਿਆਣਾ ਸਿਵਲ ਸੇਵਾਵਾਂ (ਜਨਰਲ) ਨਿਯਮ, 2016 ਦੇ ਤਹਿਤ ਨਿਰਧਾਰਤ ਗੁਜ਼ਾਰਾ ਭੱਤਾ (Subsistence Allowance) ਦਿੱਤਾ ਜਾਵੇਗਾ। ਇਸ ਦੇ ਨਾਲ ਹੀ, ਇਸ ਮਿਆਦ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਪੰਚਕੂਲਾ ਸਥਿਤ ਹੈੱਡ ਆਫ਼ਿਸ ਨਿਰਧਾਰਤ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ 'ਤੇ ਵਧੀਕ ਮੁੱਖ ਸਕੱਤਰ (ਸਿੰਚਾਈ ਅਤੇ ਜਲ ਸਰੋਤ) ਅਨੁਰਾਗ ਅਗਰਵਾਲ, IAS ਦੇ ਹਸਤਾਖਰ ਹਨ ਅਤੇ ਇਹ ਹੁਕਮ 15 ਅਪ੍ਰੈਲ 2026 ਤੋਂ ਪ੍ਰਭਾਵੀ ਮੰਨੇ ਗਏ ਹਨ।

ਮੁਅੱਤਲੀ ਦੇ ਹੁਕਮਾਂ ਦੀ ਕਾਪੀ ਵਿੱਚ ਸਪੱਸ਼ਟ ਕਾਰਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ, ਪਰ ਵਿਭਾਗੀ ਅਤੇ ਪ੍ਰਸ਼ਾਸਨਿਕ ਸੂਤਰਾਂ ਅਨੁਸਾਰ ਇਸ ਕਾਰਵਾਈ ਪਿੱਛੇ ਕੁਝ ਅਹਿਮ ਕਾਰਨ ਮੰਨੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੰਮ ਕਰਨ ਦੇ ਤਰੀਕੇ ਅਤੇ ਪ੍ਰਸ਼ਾਸਨਿਕ ਫੈਸਲਿਆਂ ਨੂੰ ਲੈ ਕੇ ਕਈ ਸ਼ਿਕਾਇਤਾਂ ਸਾਹਮਣੇ ਆਈਆਂ ਸਨ।

ਪ੍ਰੋਜੈਕਟਾਂ ਨੂੰ ਲਾਗੂ ਕਰਨ ਅਤੇ ਵਿੱਤੀ ਪ੍ਰਬੰਧਨ ਨਾਲ ਜੁੜੀਆਂ ਬੇਨਿਯਮੀਆਂ ਦੀ ਮੁੱਢਲੀ ਜਾਂਚ ਚੱਲ ਰਹੀ ਸੀ। ਵਿਭਾਗੀ ਪੱਧਰ 'ਤੇ ਜਵਾਬਦੇਹੀ ਤੈਅ ਕਰਨ ਅਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਲਈ ਮੁਅੱਤਲੀ ਦੀ ਇਹ ਕਾਰਵਾਈ ਕੀਤੀ ਗਈ ਹੈ। ਉੱਚ ਪੱਧਰ 'ਤੇ ਲੰਬਿਤ ਕੁਝ ਮਾਮਲਿਆਂ ਵਿੱਚ ਜਾਂਚ ਪ੍ਰਭਾਵਿਤ ਨਾ ਹੋਵੇ, ਇਸ ਲਈ ਇਹ ਕਦਮ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ।

ਹੁਣ ਸ਼ੁਰੂ ਕੀਤੀ ਜਾਏਗੀ ਵਿਭਾਗੀ ਜਾਂਚ

ਸਰਕਾਰ ਜਲਦੀ ਹੀ ਇਸ ਮਾਮਲੇ ਦੀ ਵਿਭਾਗੀ ਜਾਂਚ ਸ਼ੁਰੂ ਕਰ ਸਕਦੀ ਹੈ। ਜਾਂਚ ਰਿਪੋਰਟ ਦੇ ਆਧਾਰ 'ਤੇ ਅੱਗੇ ਚਾਰਜਸ਼ੀਟ ਜਾਂ ਹੋਰ ਪ੍ਰਸ਼ਾਸਨਿਕ ਕਾਰਵਾਈ ਹੋਣੀ ਸੰਭਵ ਹੈ। ਇਸ ਅਹੁਦੇ 'ਤੇ ਅੰਤਰਿਮ ਵਿਵਸਥਾ ਵਜੋਂ ਕਿਸੇ ਹੋਰ ਸੀਨੀਅਰ ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।

Punjabi Shorts

Latest News