Thursday, 16th of July 2026

Gurugram Police: ਸਟੰਟਬਾਜ਼ਾਂ ਦੀ ਖੈਰ ਨਹੀਂ! ਹਰਿਆਣਾ ਪੁਲਿਸ ਦਾ ਸਖ਼ਤ ਐਕਸ਼ਨ, ਸਿੱਧਾ ਰੱਦ ਹੋਵੇਗਾ ਲਾਇਸੈਂਸ ਅਤੇ ਗੱਡੀ ਦੀ ਰਜਿਸਟ੍ਰੇਸ਼ਨ

Edited By: Lajwinder Kaur | Updated at: February 26th 2026 03:04 PM
Trending News
Gurugram Police: ਸਟੰਟਬਾਜ਼ਾਂ ਦੀ ਖੈਰ ਨਹੀਂ! ਹਰਿਆਣਾ ਪੁਲਿਸ ਦਾ ਸਖ਼ਤ ਐਕਸ਼ਨ, ਸਿੱਧਾ ਰੱਦ ਹੋਵੇਗਾ ਲਾਇਸੈਂਸ ਅਤੇ ਗੱਡੀ ਦੀ ਰਜਿਸਟ੍ਰੇਸ਼ਨ

Gurugram Police: ਸਟੰਟਬਾਜ਼ਾਂ ਦੀ ਖੈਰ ਨਹੀਂ! ਹਰਿਆਣਾ ਪੁਲਿਸ ਦਾ ਸਖ਼ਤ ਐਕਸ਼ਨ, ਸਿੱਧਾ ਰੱਦ ਹੋਵੇਗਾ ਲਾਇਸੈਂਸ ਅਤੇ ਗੱਡੀ ਦੀ ਰਜਿਸਟ੍ਰੇਸ਼ਨ

ਗੁਰੂਗ੍ਰਾਮ ਪੁਲਿਸ (Gurugram Police) ਸੜਕਾਂ ਉੱਤੇ ਸਟੰਟ ਕਰਨ ਵਾਲਿਆਂ ਨੂੰ ਲੈ ਕੇ ਸਖਤ ਐਕਸ਼ਨ ਕਰਨ ਵਾਲੀ ਹੈ। ਜੀ ਹਾਂ ਜੇਕਰ ਤੁਸੀਂ ਵੀ ਆਪਣੀ ਗੱਡੀ ਜਾਂ ਮੋਟਰਸਾਈਕਲ ਨਾਲ ਸੜਕਾਂ 'ਤੇ ਸਟੰਟ ਕਰਦੇ ਹੋ, ਤਾਂ ਸਾਵਧਾਨ ਹੋ ਜਾਓ। ਗੁਰੂਗ੍ਰਾਮ ਪੁਲਿਸ ਨੇ ਸਟੰਟਬਾਜ਼ਾਂ ਨਾਲ ਸਖ਼ਤੀ ਨਾਲ ਨਿਪਟਣ ਲਈ ਹੁਣ ਬਹੁਤ ਵੱਡਾ ਕਦਮ ਚੁੱਕਿਆ ਹੈ। ਪੁਲਿਸ ਨੇ ਸਾਫ਼ ਕਰ ਦਿੱਤਾ ਹੈ ਕਿ ਹੁਣ ਸਟੰਟ ਕਰਨ ਵਾਲਿਆਂ ਦੇ ਨਾ ਸਿਰਫ਼ ਡਰਾਈਵਿੰਗ ਲਾਇਸੈਂਸ (Driving license) ਰੱਦ ਕੀਤੇ ਜਾਣਗੇ, ਸਗੋਂ ਉਨ੍ਹਾਂ ਦੇ ਵਾਹਨਾਂ ਦੀ ਰਜਿਸਟ੍ਰੇਸ਼ਨ (RC) ਵੀ ਰੱਦ ਕਰ ਦਿੱਤੀ ਜਾਵੇਗੀ।

ਪੁਲਿਸ ਦੀ ਚੇਤਾਵਨੀ

ਗੁਰੂਗ੍ਰਾਮ ਪੁਲਿਸ ਅਨੁਸਾਰ, ਸੜਕਾਂ 'ਤੇ ਆਪਣੀ ਅਤੇ ਦੂਜਿਆਂ ਦੀ ਜਾਨ ਖ਼ਤਰੇ ਵਿੱਚ ਪਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਵੀਡੀਓ ਰਾਹੀਂ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਘਰ ਸਿੱਧਾ ਨੋਟਿਸ ਅਤੇ ਕਾਰਵਾਈ ਭੇਜੀ ਜਾ ਰਹੀ ਹੈ।

ਬਾਈਕ ਸਟੰਟ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ

ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ, ਜਿਸ ਵਿੱਚ ਗੁਰੂਗ੍ਰਾਮ ਦੇ ਮਸ਼ਹੂਰ ਐਂਬੀਐਂਸ ਮਾਲ (Ambience Mall) ਦੇ ਨੇੜੇ ਕੁਝ ਬਾਈਕ ਸਵਾਰ ਨੌਜਵਾਨਾਂ ਵੱਲੋਂ ਖ਼ਤਰਨਾਕ ਸਟੰਟਬਾਜ਼ੀ ਕੀਤੀ ਜਾ ਰਹੀ ਸੀ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਆਮ ਲੋਕਾਂ ਵਿੱਚ ਸੜਕੀ ਸੁਰੱਖਿਆ ਨੂੰ ਲੈ ਕੇ ਡਰ ਦਾ ਮਾਹੌਲ ਸੀ, ਉੱਥੇ ਹੀ ਪੁਲਿਸ ਨੇ ਵੀ ਇਸ ਦਾ ਗੰਭੀਰ ਨੋਟਿਸ ਲਿਆ ਹੈ। ਗੁਰੂਗ੍ਰਾਮ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਡੀਐਲਐਫ ਫੇਜ਼-3 (DLF Phase-3) ਥਾਣੇ ਵਿੱਚ ਸਬੰਧਤ ਸਟੰਟਬਾਜ਼ਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਬੁਲਾਰੇ ਅਨੁਸਾਰ, ਇਨ੍ਹਾਂ ਸਟੰਟਬਾਜ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਇਸ ਵਾਰ ਕਾਰਵਾਈ ਸਿਰਫ਼ ਚਲਾਨ ਜਾਂ ਜੁਰਮਾਨੇ ਤੱਕ ਸੀਮਤ ਨਹੀਂ ਹੋਵੇਗੀ। ਪੁਲਿਸ ਵਿਭਾਗ ਵੱਲੋਂ ਸਬੰਧਤ ਅਥਾਰਟੀ ਨੂੰ ਇਨ੍ਹਾਂ ਸਟੰਟਬਾਜ਼ਾਂ ਦੇ ਵਾਹਨਾਂ ਦੀ ਰਜਿਸਟ੍ਰੇਸ਼ਨ (RC) ਪੱਕੇ ਤੌਰ 'ਤੇ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ, ਸੜਕਾਂ 'ਤੇ ਅਰਾਜਕਤਾ ਫੈਲਾਉਣ ਵਾਲੇ ਇਨ੍ਹਾਂ ਵਿਅਕਤੀਆਂ ਦੇ ਡਰਾਈਵਿੰਗ ਲਾਇਸੈਂਸ ਵੀ ਰੱਦ ਕੀਤੇ ਜਾਣਗੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਜਾਨਲੇਵਾ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਪੁਲਿਸ ਦਾ ਮੰਨਣਾ ਹੈ ਕਿ ਅਜਿਹੀ ਸਖ਼ਤ ਕਾਰਵਾਈ ਨਾਲ ਹੀ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋਣ ਲਈ ਆਪਣੀ ਅਤੇ ਦੂਜਿਆਂ ਦੀ ਜਾਨ ਖ਼ਤਰੇ ਵਿੱਚ ਪਾਉਣ ਵਾਲੇ ਨੌਜਵਾਨਾਂ ਨੂੰ ਨੱਥ ਪਾਈ ਜਾ ਸਕਦੀ ਹੈ।

Punjabi Shorts

Latest News