Wednesday, 30th of September 2026

ਅਮਿਤ ਸ਼ਾਹ ਦਾ ਵੱਡਾ ਦਾਅਵਾ- ‘31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਕਰਾਂਗੇ ਮੁਕਤ’; ਭਾਜਪਾ ਨੂੰ ਇੱਕ ਮੌਕਾ ਦੇਣ ਦੀ ਕੀਤੀ ਅਪੀਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲੰਧਰ ਵਿੱਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਸ਼ਾਹ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਮੁਕਤ ਕਰਨ ਦਾ ਵਾਅਦਾ ਕੀਤਾ ਜਾਂਦਾ ਹੈ।

Edited By: Lajwinder Kaur | Updated at:
ਅਮਿਤ ਸ਼ਾਹ ਦਾ ਵੱਡਾ ਦਾਅਵਾ- ‘31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਕਰਾਂਗੇ ਮੁਕਤ’; ਭਾਜਪਾ ਨੂੰ ਇੱਕ ਮੌਕਾ ਦੇਣ ਦੀ ਕੀਤੀ ਅਪੀਲ

ਅਮਿਤ ਸ਼ਾਹ ਦਾ ਵੱਡਾ ਦਾਅਵਾ- ‘31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਕਰਾਂਗੇ ਮੁਕਤ’; ਭਾਜਪਾ ਨੂੰ ਇੱਕ ਮੌਕਾ ਦੇਣ ਦੀ ਕੀਤੀ ਅਪੀਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲੰਧਰ ਵਿੱਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਸ਼ਾਹ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਮੁਕਤ ਕਰਨ ਦਾ ਵਾਅਦਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ਼ਾਹ ਨੇ ਰੈਲੀ ਦੌਰਾਨ ਕਿਹਾ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਸ਼ਾ ਮੁਕਤ ਪੰਜਾਬ ਦੇ ਮੁੱਦੇ ‘ਤੇ ਚੋਣ ਲੜੇਗੀ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਨੂੰ ਮੌਕਾ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਬਣਨ ‘ਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾਵੇਗਾ।

‘ਪੰਜਾਬ ਦੇ ਨੌਜਵਾਨ ਨੂੰ ਨਸ਼ੇ ਤੋਂ ਮੁਕਤ ਕਰਨਾ ਜ਼ਰੂਰੀ’

ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਉਦੋਂ ਤੱਕ ਪੂਰੀ ਤਰ੍ਹਾਂ ਸੰਭਵ ਨਹੀਂ ਜਦੋਂ ਤੱਕ ਸੂਬੇ ਦਾ ਨੌਜਵਾਨ ਨਸ਼ੇ ਤੋਂ ਮੁਕਤ ਨਹੀਂ ਹੁੰਦਾ। ਉਨ੍ਹਾਂ ਪੰਜਾਬ ਦੀਆਂ ਮਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 31 ਦਸੰਬਰ 2029 ਤੱਕ ਚਿੱਟਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਾਜਪਾ ਵੱਲੋਂ ਵਾਅਦਾ ਕੀਤਾ ਜਾ ਰਿਹਾ ਹੈ।

ਸ਼ਾਹ ਨੇ ਪੰਜਾਬ ਸਰਕਾਰ ‘ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਪੰਜਾਬ ਵਿੱਚ ਮੌਜੂਦਾ ਸਰਕਾਰ ਨੂੰ ਹਟਾ ਕੇ ਭਾਜਪਾ ਨੂੰ ਮੌਕਾ ਦਿੱਤਾ ਜਾਂਦਾ ਹੈ ਤਾਂ ਪਾਰਟੀ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰੇਗੀ।

‘ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਚਿੱਟੇ ਵਿੱਚ ਧੱਕਿਆ’

ਰੈਲੀ ਦੌਰਾਨ ਅਮਿਤ ਸ਼ਾਹ ਨੇ ਆਮ ਆਦਮੀ ਪਾਰਟੀ ‘ਤੇ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਵਿੱਚ ਧੱਕਣ ਦਾ ਦੋਸ਼ ਲਗਾਇਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਨਸ਼ਿਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਨਾਲ ਜੁੜੇ ਕਈ ਸਵਾਲ ਚੁੱਕੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਕਈ ਵਾਅਦਿਆਂ ਦੀ ਸਥਿਤੀ ਸਪੱਸ਼ਟ ਕੀਤੀ ਜਾਣੀ ਚਾਹੀਦੀ ਹੈ। ਸ਼ਾਹ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰਾਂ ‘ਤੇ ਹਰ ਸਾਲ 785 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ 25 ਲੱਖ ਨੌਕਰੀਆਂ, 16 ਹਜ਼ਾਰ ਕਲੀਨਿਕਾਂ, ਮੈਡੀਕਲ ਕਾਲਜਾਂ, ਖਣਨ ਤੋਂ ਆਮਦਨ ਅਤੇ ਫਸਲਾਂ ਲਈ MSP ਨਾਲ ਜੁੜੇ ਵਾਅਦਿਆਂ ਦਾ ਵੀ ਜ਼ਿਕਰ ਕੀਤਾ।

ਭਾਜਪਾ ਨੂੰ ਇੱਕ ਮੌਕਾ ਦੇਣ ਦੀ ਅਪੀਲ

ਅਮਿਤ ਸ਼ਾਹ ਨੇ ਰੈਲੀ ਵਿੱਚ ਕਿਸਾਨਾਂ ਦੇ ਮੁੱਦੇ ਅਤੇ ਰੋਜ਼ਗਾਰ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੰਮ ਕਰੇਗੀ।

ਰੈਲੀ ਦੇ ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਹੈ ਅਤੇ ਹੁਣ ਭਾਜਪਾ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ। ਸ਼ਾਹ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਬਦਲਾਅ ਲਿਆਉਣ ਲਈ ਕੰਮ ਕਰੇਗੀ।