Thursday, 19th of November 2026

21 ਨਵੰਬਰ ਨੂੰ ਸਕੂਲ-ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...

ਜਲੰਧਰ ਦੇ ਵਿਦਿਆਰਥੀਆਂ ਅਤੇ ਸਕੂਲ-ਕਾਲਜਾਂ ਦੇ ਸਟਾਫ਼ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

Edited By: Lajwinder Kaur | Updated at:

ਦੁਪਹਿਰ 12 ਵਜੇ ਤੋਂ ਬਾਅਦ ਰਹੇਗੀ ਛੁੱਟੀ

ਜਾਣਕਾਰੀ ਅਨੁਸਾਰ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ 21 ਨਵੰਬਰ ਨੂੰ ਜਲੰਧਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ। ਇਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਇਸ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਦੁਪਹਿਰ 12 ਵਜੇ ਤੋਂ ਬਾਅਦ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।

ਸਕੂਲਾਂ ਅਤੇ ਕਾਲਜਾਂ ਦੇ ਸਟਾਫ਼ ਨੂੰ ਵੀ ਮਿਲੇਗੀ ਛੁੱਟੀ

ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ਼ ਨੂੰ ਵੀ ਅੱਧੇ ਦਿਨ ਦੀ ਛੁੱਟੀ ਰਹੇਗੀ।

ਨਗਰ ਕੀਰਤਨ ਦੌਰਾਨ ਸ਼ਹਿਰ ਵਿੱਚ ਸੰਗਤ ਦੀ ਵੱਡੀ ਆਮਦ ਕਾਰਨ ਆਵਾਜਾਈ ਅਤੇ ਹੋਰ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।