Tuesday, 22nd of September 2026

ਜਲੰਧਰ 'ਚ ਭਿਆਨਕ ਸੜਕ ਹਾਦਸਾ: ਖੜ੍ਹੇ ਟਿੱਪਰ ਨਾਲ ਟਕਰਾਈ ਕਾਰ, ਤਿੰਨ ਨੌਜਵਾਨਾਂ ਦੀ ਮੌਤ

ਜਲੰਧਰ ਦੇ ਮਕਸੂਦਾਂ ਇਲਾਕੇ ਵਿੱਚ ਸਵੇਰੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਖੜ੍ਹੇ ਟਿੱਪਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟਿੱਪਰ ਚਾਲਕ ਹਾਦਸੇ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

Edited By: Lajwinder Kaur | Updated at:
ਜਲੰਧਰ 'ਚ ਭਿਆਨਕ ਸੜਕ ਹਾਦਸਾ: ਖੜ੍ਹੇ ਟਿੱਪਰ ਨਾਲ ਟਕਰਾਈ ਕਾਰ, ਤਿੰਨ ਨੌਜਵਾਨਾਂ ਦੀ ਮੌਤ

ਜਲੰਧਰ 'ਚ ਭਿਆਨਕ ਸੜਕ ਹਾਦਸਾ: ਖੜ੍ਹੇ ਟਿੱਪਰ ਨਾਲ ਟਕਰਾਈ ਕਾਰ, ਤਿੰਨ ਨੌਜਵਾਨਾਂ ਦੀ ਮੌਤ

ਜਲੰਧਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਤੜਕ ਸਵੇਰੇ ਮਕਸੂਦਾਂ ਇਲਾਕੇ ਵਿੱਚ ਬੱਲ ਹਸਪਤਾਲ ਦੇ ਬਾਹਰ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਿੱਪਰ ਦੇ ਪਿੱਛੇ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ  ਉੱਡ ਗਏ ਅਤੇ ਉਹ ਬੁਰੀ ਤਰ੍ਹਾਂ ਨੁਕਸਾਨੀ ਗਈ।

ਹਾਦਸਿਆਂ ਦੀ ਖੌਫਨਾਕ ਤਸਵੀਰਾਂ, 3 ਜਾਣਿਆਂ ਦੀ ਮੌਤ

ਇਸ ਹਾਦਸੇ ਦੌਰਾਨ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਹਾਦਸੇ ਦੀਆਂ ਖੌਫਨਾਕ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਪੁਲਿਸ ਵੱਲੋਂ ਜਾਂਚ ਜਾਰੀ

ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸਵਿਫਟ ਗੱਡੀ ਸੜਕ ਕਿਨਾਰੇ ਖੜ੍ਹੇ ਟਿੱਪਰ ਨਾਲ ਪਿਛਲੀ ਸਾਈਡ ਤੋਂ ਟਕਰਾਈ ਹੈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਨੂੰ ਗੱਡੀ ਦਾ ਨੰਬਰ ਟਰੇਸ ਕਰਕੇ ਜਲਦੀ ਹੀ ਫੜ ਲਿਆ ਜਾਵੇਗਾ।

ਪੁਲਿਸ ਅਨੁਸਾਰ ਗੱਡੀ ਦੇ ਨੰਬਰ ਤੋਂ ਉਸਦਾ ਪਤਾ ਜਲੰਧਰ ਦੇ ਲੰਮਾ ਪਿੰਡ ਇਲਾਕੇ ਦਾ ਸਾਹਮਣੇ ਆਇਆ ਹੈ, ਜਿਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਫਿਲਹਾਲ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।