Monday, 27th of July 2026

Punjab Bandh: ਜਾਣੋ ਕਿੱਥੇ-ਕਿੱਥੇ ਨਜ਼ਰ ਆ ਰਿਹਾ 'ਪੰਜਾਬ ਬੰਦ' ਦਾ ਅਸਰ! ਜਲੰਧਰ ‘ਚ ਸਕੂਲ-ਕਾਲਜ ਸਣੇ ਦੁਕਾਨਾਂ ਬੰਦ…ਚੱਪੇ-ਚੱਪੇ 'ਤੇ ਪੁਲਿਸ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਸਮਾਜ ਨੇ 27 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਜਲੰਧਰ ਸਮੇਤ ਕਈ ਥਾਵਾਂ ‘ਤੇ ਸਕੂਲ ਬੰਦ ਰਹੇ ਅਤੇ ਕੁਝ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਲਗਾਈਆਂ ਗਈਆਂ। ਸਮਾਜ ਨੇ ਲਾਠੀਚਾਰਜ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਬੰਦ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

Edited By: Lajwinder Kaur | Updated at: July 27th 2026 11:27 AM
Trending News
Punjab Bandh: ਜਾਣੋ ਕਿੱਥੇ-ਕਿੱਥੇ ਨਜ਼ਰ ਆ ਰਿਹਾ 'ਪੰਜਾਬ ਬੰਦ' ਦਾ ਅਸਰ! ਜਲੰਧਰ ‘ਚ ਸਕੂਲ-ਕਾਲਜ ਸਣੇ ਦੁਕਾਨਾਂ ਬੰਦ…ਚੱਪੇ-ਚੱਪੇ 'ਤੇ ਪੁਲਿਸ

Punjab Bandh: ਜਾਣੋ ਕਿੱਥੇ-ਕਿੱਥੇ ਨਜ਼ਰ ਆ ਰਿਹਾ 'ਪੰਜਾਬ ਬੰਦ' ਦਾ ਅਸਰ! ਜਲੰਧਰ ‘ਚ ਸਕੂਲ-ਕਾਲਜ ਸਣੇ ਦੁਕਾਨਾਂ ਬੰਦ…ਚੱਪੇ-ਚੱਪੇ 'ਤੇ ਪੁਲਿਸ

ਕੁਝ ਦਿਨ ਪਹਿਲਾਂ ਬਰਨਾਲੇ ਦੇ ਵਿੱਚ ਧਰਨੇ ਉੱਪਰ ਬੈਠੀਆਂ ਮਹਿਲਾਵਾਂ ਦੇ ਉੱਪਰ ਡੀਐਸਪੀ ਬਰਨਾਲਾ ਵੱਲੋਂ ਲਾਠੀ ਚਾਰਜ ਕੀਤਾ ਗਿਆ ਜਿਸ ਤੋਂ ਬਾਅਦ ਵਾਲਮੀਕੀ ਭਾਈਚਾਰੇ ਅਤੇ ਸਫਾਈ ਕਰਮਚਾਰੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਇਸ ਘਟਨਾ ਤੋਂ ਰੋਹ ਵਿੱਚ ਆਏ ਵੱਖ-ਵੱਖ ਵਾਲਮੀਕਿ ਸੰਗਠਨਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਕਰਦਿਆਂ ਅੱਜ (27 ਜੁਲਾਈ) ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।

ਜਾਣੋ ਕਿੱਥੇ-ਕਿੱਥੇ ਨਜ਼ਰ ਆਇਆ ਬੰਦ ਦਾ ਅਸਰ

ਇਸ ਨੂੰ ਦੇਖਦਿਆਂ ਜਲੰਧਰ ਵਿੱਚ ਕਈ ਸਕੂਲਾਂ ਵਿੱਚ ਛੁੱਟੀ ਕੀਤੀ ਗਈ ਹੈ। ਐੱਮ.ਜੀ.ਐੱਨ. ਸਕੂਲ, ਸੇਠ ਹੁਕਮ ਚੰਦ ਸਕੂਲ, ਇਨੋਸੈਂਟ ਹਾਰਟ ਸਕੂਲ ਅਤੇ ਸ਼ਿਵ ਜੋਤੀ ਸਕੂਲ ਦੇ ਬੱਚਿਆਂ ਨੂੰ ਸਕੂਲ ਬੰਦ ਹੋਣ ਦਾ ਸੁਨੇਹਾ ਆਇਆ ਹੈ, ਜਿਸ ਤੋਂ ਬਾਅਦ ਆਨਲਾਈਨ ਕਲਾਸਾਂ ਲਾ ਕੇ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ।

ਵਾਲਮੀਕਿ ਸਮਾਜ ਦੇ ਪ੍ਰਤੀਨਿਧੀਆਂ ਨੇ ਆਮ ਜਨਤਾ, ਵਪਾਰਕ ਸੰਗਠਨਾਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਨੂੰ ਲਾਮਬੰਦ ਹੋ ਕੇ ਇਸ ਬੰਦ ਦਾ ਸਮਰਥਨ ਕਰਨ ਅਤੇ ਉਨ੍ਹਾਂ ਦੇ ਸੰਘਰਸ਼ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਜ਼ਾਰ, ਵਪਾਰਕ ਅਦਾਰੇ ਅਤੇ ਆਵਾਜਾਈ ਬੰਦ ਰਹਿ ਸਕਦੀ ਹੈ। ਹਾਲਾਂਕਿ, ਕਿਸੇ ਵੀ ਐਸੋਸੀਏਸ਼ਨ ਨੇ ਹਾਲੇ ਤੱਕ ਆਪਣੀ ਤਰਫ਼ੋਂ ਬੰਦ ਦੇ ਸਮਰਥਨ ਦੀ ਪੁਸ਼ਟੀ ਨਹੀਂ ਕੀਤੀ ਹੈ।

ਜ਼ਿਕਰਯੋਗ ਹੈ ਕਿ 22 ਜੁਲਾਈ ਨੂੰ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਬਰਨਾਲਾ ਦੇ ਡੀ.ਐੱਸ.ਪੀ. ਨੂੰ ਮੁਅੱਤਲ ਕਰ ਦਿੱਤਾ ਹੈ, ਪਰ ਫਿਰ ਵੀ ਵਾਲਮੀਕਿ ਸਮਾਜ ਦਾ ਗੁੱਸਾ ਸ਼ਾਂਤ ਨਹੀਂ ਹੋਇਆ ਅਤੇ ਉਨ੍ਹਾਂ ਨੇ ਹੁਣ 2 ਨਵੀਆਂ ਮੰਗਾਂ ਵੀ ਰੱਖੀਆਂ ਹਨ।

ਸਕੂਲਾਂ ਵੱਲੋਂ ਮਾਪਿਆਂ ਨੂੰ ਇਹ ਸੁਨੇਹਾ ਭੇਜਿਆ ਗਿਆ...

ਵਾਲਮੀਕਿ ਸਮਾਜ ਦੀਆਂ 2 ਮੁੱਖ ਮੰਗਾਂ:

ਵਾਲਮੀਕਿ ਸਮਾਜ ਦੇ ਆਗੂਆਂ ਦਾ ਕਹਿਣਾ ਹੈ ਕਿ ਬਰਨਾਲਾ ਦੀ ਘਟਨਾ ਤੋਂ ਬਾਅਦ ਤੋਂ ਹੀ ਪੂਰੇ ਭਾਈਚਾਰੇ ਵਿੱਚ ਡੂੰਘਾ ਰੋਹ ਅਤੇ ਨਾਰਾਜ਼ਗੀ ਹੈ। ਸਮਾਜ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੇ ਸਾਹਮਣੇ ਪੂਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੀ ਮੰਗ ਹੈ ਕਿ ਨਿਹੱਥੇ ਪ੍ਰਦਰਸ਼ਨਕਾਰੀਆਂ ‘ਤੇ ਤਾਕਤ ਦੀ ਵਰਤੋਂ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਸਫ਼ਾਈ ਕਰਮਚਾਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਇਨਸਾਫ਼ ਦਿਵਾਇਆ ਜਾਵੇ।

ਸ਼ਾਂਤੀ ਬਣਾਈ ਰੱਖਣ ਅਤੇ ਲੋਕਤੰਤਰੀ ਪ੍ਰਦਰਸ਼ਨ ਦੀ ਅਪੀਲ

ਪੰਜਾਬ ਬੰਦ ਦੇ ਮੱਦੇਨਜ਼ਰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨਾਂ ਅਤੇ ਸ਼ਾਂਤਮਈ ਰੈਲੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਪ੍ਰਦਰਸ਼ਨ ਦੇ ਆਯੋਜਕਾਂ ਨੇ ਸਾਰੇ ਸਮਰਥਕਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਅੰਦੋਲਨ ਦੌਰਾਨ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਲੋਕਤੰਤਰੀ ਤਰੀਕਾ ਅਪਣਾਇਆ ਜਾਵੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪ੍ਰਦਰਸ਼ਨ ਦਾ ਮਕਸਦ ਆਪਣੀ ਆਵਾਜ਼ ਉਠਾਉਣਾ ਹੈ, ਇਸ ਲਈ ਕਾਨੂੰਨ-ਵਿਵਸਥਾ ਬਣਾਏ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ ਅਤੇ ਆਮ ਜਨਤਾ ਨੂੰ ਬੇਲੋੜੀ ਪ੍ਰੇਸ਼ਾਨੀ ਨਾ ਹੋਣ ਦਿੱਤੀ ਜਾਵੇ।

Punjabi Shorts

Latest News