Friday, 17th of July 2026

ਜਲੰਧਰ 'ਚ ਪ੍ਰਧਾਨ ਮੰਤਰੀ ਮੋਦੀ ਦਾ ਅਹਿਮ ਦੌਰਾ: ‘ਸੰਤ ਰਵਿਦਾਸ ਟ੍ਰੇਨ’ ਨੂੰ ਦਿਖਾਈ ਹਰੀ ਝੰਡੀ, ਕਿਸਾਨਾਂ ਵਾਲੀ ਹਰੀ ਪੱਗ ‘ਚ ਨਜ਼ਰ ਆਏ PM ਮੋਦੀ

PM ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਅਤੇ ਚੰਡੀਗੜ੍ਹ ਦੇ ਪੀ.ਜੀ.ਆਈ. (PGI) ਵਿੱਚ 10 ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਜਲੰਧਰ ਦਾ ਦੌਰਾ ਕੀਤਾ। ਜਲੰਧਰ ਵਿੱਚ ਉਨ੍ਹਾਂ ਨੇ ਰਿਮੋਟ ਦਾ ਬਟਨ ਦਬਾ ਕੇ ਜਲੰਧਰ ਕੈਂਟ ਸਮੇਤ ਦੇਸ਼ ਭਰ ਦੇ 75 ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕੀਤਾ ਅਤੇ ਅੰਮ੍ਰਿਤਸਰ-ਵਾਰਾਣਸੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Edited By: Lajwinder Kaur | Updated at: July 17th 2026 05:16 PM
Trending News
ਜਲੰਧਰ 'ਚ ਪ੍ਰਧਾਨ ਮੰਤਰੀ ਮੋਦੀ ਦਾ ਅਹਿਮ ਦੌਰਾ: ‘ਸੰਤ ਰਵਿਦਾਸ ਟ੍ਰੇਨ’ ਨੂੰ ਦਿਖਾਈ ਹਰੀ ਝੰਡੀ, ਕਿਸਾਨਾਂ ਵਾਲੀ ਹਰੀ ਪੱਗ ‘ਚ ਨਜ਼ਰ ਆਏ PM ਮੋਦੀ

ਜਲੰਧਰ 'ਚ ਪ੍ਰਧਾਨ ਮੰਤਰੀ ਮੋਦੀ ਦਾ ਅਹਿਮ ਦੌਰਾ: ‘ਸੰਤ ਰਵਿਦਾਸ ਟ੍ਰੇਨ’ ਨੂੰ ਦਿਖਾਈ ਹਰੀ ਝੰਡੀ, ਕਿਸਾਨਾਂ ਵਾਲੀ ਹਰੀ ਪੱਗ ‘ਚ ਨਜ਼ਰ ਆਏ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਅਤੇ ਚੰਡੀਗੜ੍ਹ ਦੇ ਪੀ.ਜੀ.ਆਈ. (PGI) ਵਿੱਚ 10 ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਜਲੰਧਰ ਦਾ ਦੌਰਾ ਕੀਤਾ। ਜਲੰਧਰ ਵਿੱਚ ਉਨ੍ਹਾਂ ਨੇ ਰਿਮੋਟ ਦਾ ਬਟਨ ਦਬਾ ਕੇ ਜਲੰਧਰ ਕੈਂਟ ਸਮੇਤ ਦੇਸ਼ ਭਰ ਦੇ 75 ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕੀਤਾ ਅਤੇ ਅੰਮ੍ਰਿਤਸਰ-ਵਾਰਾਣਸੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਹਰੀ ਪੱਗ ‘ਚ ਨਜ਼ਰ ਆਏ PM ਮੋਦੀ

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਆਗੂਆਂ ਵਾਲੀ ਹਰੀ ਪੱਗ ਬੰਨ੍ਹ ਕੇ ਜਨਸਭਾ ਨੂੰ ਸੰਬੋਧਨ ਕਰਨ ਲਈ ਪਹੁੰਚੇ। ਇਸ ਪ੍ਰੋਗਰਾਮ ਵਿੱਚ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਉੱਥੇ ਹੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮਾਗਮ ਵਿੱਚ ਨਹੀਂ ਪਹੁੰਚ ਸਕੇ।

ਇਸ ਦੌਰੇ ਨੂੰ ਵਿਕਾਸ ਕਾਰਜਾਂ ਦੇ ਨਾਲ-ਨਾਲ ਪੰਜਾਬ ਦੀ ਰਾਜਨੀਤੀ ਦੇ ਨਜ਼ਰੀਏ ਤੋਂ ਵੀ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਲੰਧਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਨੇ ਡੇਰਾ ਬੱਲਾਂ ਦੇ ਮੁਖੀ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਅਤੇ ਉੱਥੇ ਆਏ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਦੇਸ਼ ਨੂੰ ਕੁੱਲ ₹5,470 ਕਰੋੜ ਦੀਆਂ ਰੇਲਵੇ ਅਤੇ ਸੜਕੀ ਪ੍ਰੋਜੈਕਟਾਂ ਦੀ ਵੱਡੀ ਸੌਗਾਤ ਦਿੱਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਦੌਰੇ ਦੌਰਾਨ ਦੇਸ਼ ਅਤੇ ਪੰਜਾਬ ਵਿੱਚ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ:

75 ਅੰਮ੍ਰਿਤ ਸਟੇਸ਼ਨਾਂ ਦਾ ਵਰਚੁਅਲ ਉਦਘਾਟਨ

ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ 75 ਅੰਮ੍ਰਿਤ ਸਟੇਸ਼ਨਾਂ ਦਾ ਵਰਚੁਅਲ ਉਦਘਾਟਨ ਕੀਤਾ। ਇਸ ਪ੍ਰੋਜੈਕਟ ਤਹਿਤ ਪੰਜਾਬ ਨੂੰ 4 ਅਤਿ-ਆਧੁਨਿਕ ਰੇਲਵੇ ਸਟੇਸ਼ਨਾਂ ਦੀ ਸੌਗਾਤ ਮਿਲੀ ਹੈ, ਜਿਨ੍ਹਾਂ ਨਾਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ 'ਸੰਤ ਰਵਿਦਾਸ ਟ੍ਰੇਨ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਿਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਨਵੀਂ ਰੇਲ ਗੱਡੀ: ਉਨ੍ਹਾਂ ਨੇ ਅੰਮ੍ਰਿਤਸਰ ਤੋਂ ਵਾਰਾਣਸੀ ਵਿਚਕਾਰ ਚੱਲਣ ਵਾਲੀ ਨਵੀਂ 'ਸ੍ਰੀ ਸੰਤ ਰਵਿਦਾਸ ਐਕਸਪ੍ਰੈਸ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਸੜਕੀ ਪ੍ਰੋਜੈਕਟ: ਪ੍ਰਧਾਨ ਮੰਤਰੀ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦੇ 30.9 ਕਿਲੋਮੀਟਰ ਲੰਬੇ 'ਪੈਕੇਜ-6' ਦਾ ਵਰਚੁਅਲ ਉਦਘਾਟਨ ਕੀਤਾ। ਇਸ ਤੋਂ ਇਲਾਵਾ, ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 25.2 ਕਿਲੋਮੀਟਰ ਲੰਬੇ ਛੇ-ਲੇਨ ਵਾਲੇ ਗ੍ਰੀਨਫੀਲਡ ਦੱਖਣੀ ਲੁਧਿਆਣਾ ਬਾਈਪਾਸ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਭਾਜਪਾ ਆਗੂਆਂ ਦੀ ਮੌਜੂਦਗੀ

ਜਲੰਧਰ ਵਿਖੇ ਆਯੋਜਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਾਗਮ ਵਿੱਚ ਪੰਜਾਬ ਦੇ ਕਈ ਵੱਡੇ ਸਿਆਸੀ ਆਗੂ ਅਤੇ ਪ੍ਰਭਾਵਸ਼ਾਲੀ ਸ਼ਖ਼ਸੀਅਤਾਂ ਸ਼ਾਮਲ ਹੋਈਆਂ। ਇਸ ਪ੍ਰੋਗਰਾਮ ਦੇ ਮੰਚ 'ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਜਿਨ੍ਹਾਂ ਵਿੱਚ ਕੇਵਲ ਸਿੰਘ ਢਿੱਲੋਂ, ਤਰੁਣ ਚੁੱਘ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਮੌਜੂਦ ਸਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪਰਨੀਤ ਕੌਰ, ਰਾਜ ਸਭਾ ਮੈਂਬਰ ਹਰਭਜਨ ਸਿੰਘ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਸਮਾਗਮ ਦੌਰਾਨ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਮੰਚ ਸੰਭਾਲਦਿਆਂ ਸੱਦਾ ਦਿੱਤਾ ਕਿ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਲਿਜਾਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸੇ ਦੌਰਾਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਨਾਲ ਲਗਾਅ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਪ੍ਰਧਾਨ ਮੰਤਰੀ ਮੋਦੀ ਦੀ ਕਰਮ ਭੂਮੀ ਰਿਹਾ ਹੈ, ਜਿੱਥੇ ਉਨ੍ਹਾਂ ਨੇ ਆਪਣੇ ਜੀਵਨ ਦੇ 6 ਮਹੱਤਵਪੂਰਨ ਸਾਲ ਬਿਤਾਏ ਹਨ।

Punjabi Shorts

Latest News