Sunday, 26th of July 2026

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ

Edited By: Lajwinder Kaur | Updated at: April 17th 2026 10:06 AM
Trending News
ਕੈਬਨਿਟ ਮੰਤਰੀ  ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਰੇਡ ਕੀਤੀ ਗਈ ਹੈ। ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਈਡੀ ਦੀ ਟੀਮ ਪਹੁੰਚੀ ਅਤੇ ਸੁਰੱਖਿਆ ਦੇ ਮੱਦੇਨਜ਼ਰ ਘਰ ਦੇ ਬਾਹਰ ਕੇਂਦਰੀ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਈਡੀ ਨੇ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਇਲਾਵਾ ਉਨ੍ਹਾਂ ਦੇ ਹੋਰ ਟਿਕਾਣਿਆਂ 'ਤੇ ਵੀ ਦਸਤਕ ਦਿੱਤੀ ਹੈ। ਸੂਤਰਾਂ ਦੇ ਅਨੁਸਾਰ, ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਪੁਰਾਣੇ ਮਾਮਲੇ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਸੱਤ ਵਜੇ ਦੇ ਕਰੀਬ ਕੇਂਦਰੀ ਸੁਰੱਖਿਆ ਬਲਾਂ ਦੀਆਂ ਦੋ ਗੱਡੀਆਂ ਆਈਆਂ ਅਤੇ ਅਫ਼ਸਰ ਅਰੋੜਾ ਦੇ ਘਰ ਦੇ ਅੰਦਰ ਚਲੇ ਗਏ। ਉਸ ਤੋਂ ਬਾਅਦ ਉਨ੍ਹਾਂ ਨੇ ਨਾ ਤਾਂ ਕਿਸੇ ਨੂੰ ਅੰਦਰ ਜਾਣ ਦਿੱਤਾ ਅਤੇ ਨਾ ਹੀ ਕਿਸੇ ਨੂੰ ਬਾਹਰ ਆਉਣ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੰਜੀਵ ਅਰੋੜਾ ਫਿਲਹਾਲ ਘਰ 'ਤੇ ਮੌਜੂਦ ਨਹੀਂ ਹਨ।
ਇਸ ਤੋਂ ਪਹਿਲਾਂ 7 ਅਕਤੂਬਰ 2024 ਨੂੰ ਵੀ ਮਨੀ ਲਾਂਡਰਿੰਗ ਅਤੇ ਜ਼ਮੀਨ ਧੋਖਾਧੜੀ ਦੇ ਮਾਮਲੇ ਵਿੱਚ ਪ੍ਰਵਰਤਨ ਨਿਰਦੇਸ਼ਾਲਿਆ (ED) ਵੱਲੋਂ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ। ਇਹ ਰੇਡ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ ਅਤੇ ਦਫ਼ਤਰ ਸਮੇਤ ਕਈ ਥਾਵਾਂ 'ਤੇ ਪਈ ਸੀ। ਇਸ ਦੇ ਨਾਲ ਹੀ ਗੁਰੂਗ੍ਰਾਮ, ਜਲੰਧਰ ਅਤੇ ਦਿੱਲੀ ਵਿੱਚ ਵੀ ਉਨ੍ਹਾਂ ਨਾਲ ਜੁੜੇ ਕੰਪਲੈਕਸਾਂ 'ਤੇ ਕਾਰਵਾਈ ਹੋਈ ਸੀ।
ਉਨ੍ਹਾਂ 'ਤੇ ਦੋਸ਼ ਸੀ ਕਿ ਉਦਯੋਗਿਕ ਵਰਤੋਂ ਲਈ ਮਿਲੀ ਜ਼ਮੀਨ ਨੂੰ ਕਥਿਤ ਤੌਰ 'ਤੇ ਰਿਹਾਇਸ਼ੀ ਪ੍ਰੋਜੈਕਟਾਂ ਲਈ ਵਰਤਿਆ ਗਿਆ ਸੀ। ਉਸ ਸਮੇਂ ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ।
AAP ਦੇ ਰਾਜ ਸਭਾ ਮੈਂਬਰ 'ਤੇ ਵੀ ਹੋ ਚੁੱਕੀ ਹੈ ਰੇਡ
ਦੋ ਦਿਨ ਪਹਿਲਾਂ ਹੀ ਆਮ ਅਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਦੇ 10 ਟਿਕਾਣਿਆਂ 'ਤੇ ਈਡੀ (ED) ਨੇ ਛਾਪੇਮਾਰੀ ਕੀਤੀ ਸੀ। ਈਡੀ ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ 7:30 ਵਜੇ ਜਲੰਧਰ, ਫਗਵਾੜਾ ਅਤੇ ਗੁਰੂਗ੍ਰਾਮ ਸਥਿਤ ਘਰ, ਲਵਲੀ ਸਵੀਟਸ, ਲਵਲੀ ਆਟੋਜ਼ ਅਤੇ ਐਲ.ਪੀ.ਯੂ. ਕੈਂਪਸ ਵਿੱਚ ਇੱਕੋ ਸਮੇਂ ਦਸਤਕ ਦਿੱਤੀ ਸੀ।
Punjabi Shorts

Latest News