Sunday, 27th of September 2026

ਸਰਬਸੰਮਤੀ ਨਾਲ ਚੁਣਿਆ ਗਿਆ ਦੋਰਾਹਾ ਨਗਰ ਕੌਂਸਲ ਦਾ ਪ੍ਰਧਾਨ; ਜਾਣੋ ਕਿਹੜੇ ‘ਆਪ’ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

Edited By: Lajwinder Kaur | Updated at:
ਸਰਬਸੰਮਤੀ ਨਾਲ ਚੁਣਿਆ ਗਿਆ ਦੋਰਾਹਾ ਨਗਰ ਕੌਂਸਲ ਦਾ ਪ੍ਰਧਾਨ; ਜਾਣੋ ਕਿਹੜੇ ‘ਆਪ’ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਸਰਬਸੰਮਤੀ ਨਾਲ ਚੁਣਿਆ ਗਿਆ ਦੋਰਾਹਾ ਨਗਰ ਕੌਂਸਲ ਦਾ ਪ੍ਰਧਾਨ; ਜਾਣੋ ਕਿਹੜੇ ‘ਆਪ’ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਵਿੱਚ ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਲਈ ਇੱਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਪਾਇਲ ਪ੍ਰੀਤਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਬੁਲਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

ਪ੍ਰਧਾਨ ਦੇ ਲਈ ਇਸ ਚਿਹਰੇ 'ਤੇ ਲੱਗੀ ਮੋਹਰ

ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਅਨਮੋਲ ਸ਼ਰਮਾ ਐਨੀ ਨੂੰ ਨਗਰ ਕੌਂਸਲ ਦੋਰਾਹਾ ਦਾ ਪ੍ਰਧਾਨ ਸਰਬ ਸੰਮਤੀ ਨਾਲ ਚੁਣਿਆ ਗਿਆ। ਇਸੇ ਤਰ੍ਹਾਂ ਕਵਲਜੀਤ ਸਿੰਘ ਬਿੱਟੂ ਨੂੰ ਨਗਰ ਕੌਂਸਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

ਮੰਤਰੀ ਸਾਬ੍ਹ ਵੱਲੋਂ ਕੀਤਾ ਗਿਆ ਸਵਾਗਤ

ਇਸ ਮੌਕੇ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਵਿਧਾਇਕ ਗਿਆਸਪੁਰਾ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਦੋਰਾਹਾ ਨਗਰ ਕੌਂਸਲ ਦੀ ਪ੍ਰਧਾਨਗੀ 'ਆਪ' ਕੋਲ ਆਈ ਹੈ। ਨਵੇਂ ਬਣੇ ਪ੍ਰਧਾਨ ਐਨੀ ਸ਼ਰਮਾ ਨੇ ਵਿਧਾਇਕ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪੂਰੀ ਇਮਾਨਦਾਰੀ ਨਾਲ ਨੇਪਰੇ ਚਾੜ੍ਹਨਗੇ।

ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਮਜ਼ਬੂਤ ਪਕੜ ਬਣਾਈ ਹੈ। ਪਾਰਟੀ ਇਸ ਜਿੱਤ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਵੱਡੇ ਆਧਾਰ ਵਜੋਂ ਦੇਖ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹੈ। ਇਸੇ ਲੜੀ ਤਹਿਤ ਜਲਦ ਹੀ ਸੂਬੇ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 1000 ਅਤੇ 1500 ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ, ਜੋ ਪਾਰਟੀ ਦੀਆਂ ਪ੍ਰਮੁੱਖ ਲੋਕ-ਪੱਖੀ ਨੀਤੀਆਂ ਵਿੱਚੋਂ ਇੱਕ ਹੈ।