Monday, 5th of October 2026

ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਘਟਨਾ! ਘੇਰ ਕੇ ਨੌਜਵਾਨ ਨੂੰ ਮਾਰੀ ਗੋਲੀ, ਤੜਪ-ਤੜਪ ਕੇ ਤੋੜਿਆ ਦਮ...

ਲੁਧਿਆਣਾ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਸ਼ਰੇਆਮ ਨੌਜਵਾਨ ਨੂੰ ਘੇਰ ਕੇ ਗੋਲੀ ਮਾਰੀ ਗਈ ਹੈ। ਜਿਸ ਕਰਕੇ ਸੋਨੂੰ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ।

Edited By: Lajwinder Kaur | Updated at:
ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਘਟਨਾ! ਘੇਰ ਕੇ ਨੌਜਵਾਨ ਨੂੰ ਮਾਰੀ ਗੋਲੀ, ਤੜਪ-ਤੜਪ ਕੇ ਤੋੜਿਆ ਦਮ...

ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਘਟਨਾ! ਘੇਰ ਕੇ ਨੌਜਵਾਨ ਨੂੰ ਮਾਰੀ ਗੋਲੀ, ਤੜਪ-ਤੜਪ ਕੇ ਤੋੜਿਆ ਦਮ...

ਲੁਧਿਆਣਾ ਦੇ ਥਾਣਾ ਕੋਤਵਾਲੀ ਅਧੀਨ ਪੈਂਦੇ ਘੰਟਾ ਘਰ ਚੌਂਕ ਨੇੜੇ ਸੋਮਵਾਰ ਦੇਰ ਰਾਤ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਬੱਸ ਸਟੈਂਡ ਦੇ ਨੇੜੇ ਮਾਮੂਲੀ ਜਿਹੇ ਵਿਵਾਦ ਤੋਂ ਬਾਅਦ ਕਾਰ ਸਵਾਰ ਬਦਮਾਸ਼ਾਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਛਾਣ ਸੋਨੂੰ ਵਜੋਂ ਹੋਈ ਹੈ, ਜੋ ਕਿ ਐਕਟੀਵਾ 'ਤੇ ਸਵਾਰ ਸੀ ਅਤੇ ਨਾਲ ਉਸਦੇ ਇੱਕ ਹੋਰ ਦੋਸਤ ਸੀ।

ਜਨਮਦਿਨ ਦੀ ਪਾਰਟੀ ਤੋਂ ਪਰਤਦਿਆਂ ਹੋਇਆ ਵਿਵਾਦ

ਪ੍ਰਾਪਤ ਜਾਣਕਾਰੀ ਅਨੁਸਾਰ, ਸੋਮਵਾਰ ਦੇਰ ਰਾਤ ਸੋਨੂੰ ਕਿਸੇ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਘਰ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਸਥਾਨਕ ਬੱਸ ਸਟੈਂਡ ਦੇ ਕੋਲ ਪਹੁੰਚਿਆ, ਤਾਂ ਕਿਸੇ ਗੱਲ ਨੂੰ ਲੈ ਕੇ ਉਸ ਦੀ ਕਾਰ ਸਵਾਰ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ।

ਬਹਿਸ ਵਧੀ ਅਤੇ ਕੱਢ ਲਈ ਪਿਸਤੌਲ

ਦੇਖਦਿਆਂ ਹੀ ਦੇਖਦਿਆਂ ਮਾਮਲਾ ਇੰਨਾ ਵਧ ਗਿਆ ਕਿ ਮਾਮੂਲੀ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ। ਇਸੇ ਦੌਰਾਨ ਕਾਰ ਸਵਾਰ ਬਦਮਾਸ਼ਾਂ ਵਿੱਚੋਂ ਇੱਕ ਨੇ ਆਪਣੀ ਪਿਸਤੌਲ ਕੱਢੀ ਅਤੇ ਸੋਨੂੰ 'ਤੇ ਸਿੱਧਾ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਸੋਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ 'ਤੇ ਡਿੱਗ ਪਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਆਪਣੀ ਕਾਰ ਵਿੱਚ ਬੈਠ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਹਸਪਤਾਲ ਵਿੱਚ ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ। ਉਨ੍ਹਾਂ ਨੇ ਖ਼ੂਨ ਨਾਲ ਲਥਪਥ ਸੋਨੂੰ ਨੂੰ ਚੁੱਕਿਆ ਅਤੇ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ। ਪਰ ਜ਼ਖ਼ਮੀ ਦੀ ਹਾਲਤ ਇੰਨੀ ਗੰਭੀਰ ਸੀ ਕਿ ਹਸਪਤਾਲ ਪਹੁੰਚਣ ਤੱਕ ਬਹੁਤ ਦੇਰ ਹੋ ਚੁੱਕੀ ਸੀ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।