Saturday, 4th of July 2026

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ! 10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਰੰਗੇ ਹੱਥੀਂ ਕੀਤਾ ਕਾਬੂ

Edited By: Lajwinder Kaur | Updated at: April 03rd 2026 03:15 PM
Trending News
ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ! 10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ! 10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਈ ਵਿਭਾਗਾਂ ਦੇ ਭ੍ਰਿਸ਼ਟ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰਕੇ ਨੱਥ ਪਈ ਹੈ। ਨਵਾਂ ਮਾਮਲਾ ਬਿਜਲੀ ਬੋਰਡ ਤੋਂ ਹੈ, ਜਿੱਥੇ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਾਣੋ ਪੂਰਾ ਮਾਮਲਾ!

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਦਸ ਹਜ਼ਾਰ ਦੀ ਰਿਸ਼ਵਤ ਸਣੇ ਕੀਤਾ ਕਾਬੂ

ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjabi Shorts

Latest News