Thursday, 15th of October 2026

ਪਰਵਿੰਦਰ ਝੋਟਾ ਮਾਮਲੇ 'ਚ ਵੱਡਾ ਐਕਸ਼ਨ! SHO ਬੇਅੰਤ ਕੌਰ ਮੁਅੱਤਲ; DSP 'ਤੇ ਵੀ ਹੋਵੇਗੀ ਸਖ਼ਤ ਕਾਰਵਾਈ

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਾਨਸਾ ਦੇ SSP ਭਾਵਭ ਚੌਧਰੀ ਨੇ ਦੱਸਿਆ ਕਿ ਸਿਟੀ-2 ਦੀ SHO ਬੇਅੰਤ ਕੌਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

Edited By: Lajwinder Kaur | Updated at:
ਪਰਵਿੰਦਰ ਝੋਟਾ ਮਾਮਲੇ 'ਚ ਵੱਡਾ ਐਕਸ਼ਨ! SHO ਬੇਅੰਤ ਕੌਰ ਮੁਅੱਤਲ; DSP 'ਤੇ ਵੀ ਹੋਵੇਗੀ ਸਖ਼ਤ ਕਾਰਵਾਈ

ਪਰਵਿੰਦਰ ਝੋਟਾ ਮਾਮਲੇ 'ਚ ਵੱਡਾ ਐਕਸ਼ਨ! SHO ਬੇਅੰਤ ਕੌਰ ਮੁਅੱਤਲ; DSP 'ਤੇ ਵੀ ਹੋਵੇਗੀ ਸਖ਼ਤ ਕਾਰਵਾਈ

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਾਨਸਾ ਦੇ SSP ਭਾਵਭ ਚੌਧਰੀ ਨੇ ਦੱਸਿਆ ਕਿ ਸਿਟੀ-2 ਦੀ SHO ਬੇਅੰਤ ਕੌਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ DSP ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੇ ਚੱਲਦੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਮੁਅੱਤਲ ਨੂੰ ਲੈ ਕੇ ਹੁਕਮ ਜਾਰੀ

ਸੀਨੀਅਰ ਕਪਤਾਨ ਪੁਲਿਸ (ਐੱਸ.ਐੱਸ.ਪੀ.) ਮਾਨਸਾ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਅਨੁਸਾਰ ਥਾਣਾ ਸਿਟੀ-2 ਮਾਨਸਾ ਦੀ ਮੁੱਖ ਅਫ਼ਸਰ ਮਹਿਲਾ ਇੰਸਪੈਕਟਰ ਬੇਅੰਤ ਕੌਰ (ਨੰਬਰ 16/ਬੀ.ਟੀ.ਏ.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਾਰੀ ਨਿਰਦੇਸ਼ਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੁਅੱਤਲੀ ਦੇ ਸਮੇਂ ਦੌਰਾਨ ਮਹਿਲਾ ਇੰਸਪੈਕਟਰ ਨੂੰ ਪੰਜਾਬ ਸੀ.ਐੱਸ.ਆਰ. (ਭਾਗ ਪਹਿਲਾ, ਹਿੱਸਾ ਪਹਿਲਾ) ਦੇ ਫ਼ਿਕਰਾ ਨੰਬਰ 7.2(2) ਦੇ ਨਿਯਮਾਂ ਅਨੁਸਾਰ ਅੱਧੀ ਤਨਖ਼ਾਹ ਅਤੇ ਨਿਯਮਤ ਭੱਤੇ ਹੀ ਪ੍ਰਾਪਤ ਹੋਣਗੇ। ਇਸ ਦੇ ਨਾਲ ਹੀ ਸਬੰਧਤ ਵਿਭਾਗ ਨੂੰ ਇਹ ਹੁਕਮ ਰਿਕਾਰਡ ਰਜਿਸਟਰ ਵਿੱਚ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

SSP ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਇਨਸਾਫ਼ ਕਮੇਟੀ ਨਾਲ ਗੱਲਬਾਤ ਚੱਲ ਰਹੀ ਹੈ। ਪੁਲਿਸ ਵੱਲੋਂ ਮਾਮਲੇ ਨੂੰ ਸੁਲਝਾਉਣ ਅਤੇ ਕਮੇਟੀ ਨਾਲ ਗੱਲਬਾਤ ਰਾਹੀਂ ਅਗਲੇ ਕਦਮ ਤੈਅ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਝੋਟਾ ਦੇ ਪਿਤਾ ਦੀ ਸਿਹਤ ਵਿਗੜੀ, ਡਾਕਟਰਾਂ ਦੀ ਟੀਮ ਭੇਜੀ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦੀ ਸਿਹਤ ਖ਼ਰਾਬ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਜਾਂਚ ਲਈ ਡਾਕਟਰਾਂ ਦੀ ਟੀਮ ਭੇਜ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀਆਂ ਮੰਗਾਂ ਵਿਚਕਾਰ ਗੱਲਬਾਤ ਜਾਰੀ ਹੈ।

SHO ਬੇਅੰਤ ਕੌਰ ਲਾਈਨ ਹਾਜ਼ਰ

SSP ਮਾਨਸਾ ਭਾਵਭ ਚੌਧਰੀ ਨੇ ਸਪੱਸ਼ਟ ਕੀਤਾ ਕਿ ਸਿਟੀ-2 ਦੀ SHO ਬੇਅੰਤ ਕੌਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ DSP ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਪੁਲਿਸ ਦੀ ਅਗਲੀ ਕਾਰਵਾਈ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਬੰਦ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਹੋ ਰਹੇ ਹਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।