Thursday, 5th of November 2026

ਅਕਾਲੀ ਦਲ ਨੂੰ ਵੱਡਾ ਝਟਕਾ: ਜ਼ਿਲ੍ਹਾ ਯੂਥ ਪ੍ਰਧਾਨ ਨੇ ਛੱਡੀ ਪਾਰਟੀ, 'ਆਪ' 'ਚ ਹੋਏ ਸ਼ਾਮਲ

ਮਾਨਸਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ਨੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਹੈ। ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਮਾਨਸਾ ਵਿੱਚ 'ਆਪ' ਨੂੰ ਹੋਰ ਮਜ਼ਬੂਤੀ ਮਿਲੇਗੀ।

Edited By: Lajwinder Kaur | Updated at:
ਅਕਾਲੀ ਦਲ ਨੂੰ ਵੱਡਾ ਝਟਕਾ: ਜ਼ਿਲ੍ਹਾ ਯੂਥ ਪ੍ਰਧਾਨ ਨੇ ਛੱਡੀ ਪਾਰਟੀ, 'ਆਪ' 'ਚ ਹੋਏ ਸ਼ਾਮਲ

ਅਕਾਲੀ ਦਲ ਨੂੰ ਵੱਡਾ ਝਟਕਾ: ਜ਼ਿਲ੍ਹਾ ਯੂਥ ਪ੍ਰਧਾਨ ਨੇ ਛੱਡੀ ਪਾਰਟੀ, 'ਆਪ' 'ਚ ਹੋਏ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚ ਮਾਨਸਾ ਤੋਂ ਇੱਕ ਵੱਡਾ ਸਿਆਸੀ ਉਲਟਫੇਰ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਦਾ ਦਾਮਨ ਫੜ ਲਿਆ ਹੈ।

ਮੁੱਖ ਮੰਤਰੀ ਦੇ OSD ਨੇ ਕਰਵਾਇਆ ਸ਼ਾਮਲ

ਹਨੀਸ਼ ਬਾਂਸਲ ਨੂੰ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਨੇ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹੇ। ਹਨੀਸ਼ ਬਾਂਸਲ ਸ਼੍ਰੋਮਣੀ ਅਕਾਲੀ ਦਲ ਵਿੱਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਰਹਿ ਚੁੱਕੇ ਹਨ ਅਤੇ ਮਾਨਸਾ ਜ਼ਿਲ੍ਹੇ ਦੀ ਸਿਆਸਤ ਵਿੱਚ ਇੱਕ ਸਰਗਰਮ ਚਿਹਰਾ ਮੰਨੇ ਜਾਂਦੇ ਹਨ।

ਅਕਾਲੀ ਦਲ ਲਈ ਵੱਡਾ ਝਟਕਾ

ਹਨੀਸ਼ ਬਾਂਸਲ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਇਸ ਸ਼ਮੂਲੀਅਤ ਨਾਲ ਮਾਨਸਾ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਸਿਆਸੀ ਅਸਰ ਵੀ ਵੱਡੇ ਪੱਧਰ 'ਤੇ ਦੇਖਣ ਨੂੰ ਮਿਲ ਸਕਦਾ ਹੈ।

'ਆਪ' ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਆਪਣੇ ਸਿਖਰ 'ਤੇ ਪਹੁੰਚ ਗਈਆਂ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਸੂਬੇ ਦੀ ਸਿਆਸਤ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਕਈ ਨਾਮੀ ਆਗੂ ਅਤੇ ਪ੍ਰਮੁੱਖ ਹਸਤੀਆਂ ਲਗਾਤਾਰ 'ਆਮ ਆਦਮੀ ਪਾਰਟੀ' (AAP) ਦਾ ਪੱਲਾ ਫੜ ਰਹੀਆਂ ਹਨ। ਇਸ ਵਧਦੇ ਕਾਫ਼ਲੇ ਨਾਲ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਕਾਫ਼ੀ ਦਿਲਚਸਪ ਬਣਦੀਆਂ ਜਾ ਰਹੀਆਂ ਹਨ।