AAP ਦੀਆਂ ਵਧੀਆਂ ਮੁਸ਼ਕਲਾਂ, ਇੱਕ ਹੋਰ ਆਗੂ ‘ਤੇ ਪਹਿਲਾਂ ED ਦਾ ਛਾਪਾ ਫਿਰ ਗ੍ਰਿਫਤਾਰੀ, ਪਾਰਟੀ ‘ਚ ਹਲਚਲ, ਸਿਸੋਦੀਆ ਤੇ ਆਤਿਸ਼ੀ ਨੇ ਭਾਜਪਾ 'ਤੇ ਸਾਧਿਆ ਤਿੱਖਾ ਨਿਸ਼ਾਨਾ
ਆਮ ਆਦਮੀ ਪਾਰਟੀ (AAP) ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ 'ਤੇ ਸ਼ਿਕੰਜਾ ਕੱਸਣ ਤੋਂ ਬਾਅਦ ਹੁਣ ਪਾਰਟੀ ਦੇ ਇੱਕ ਹੋਰ ਸੀਨੀਅਰ ਆਗੂ ਖ਼ਿਲਾਫ਼ ਕੇਂਦਰੀ ਏਜੰਸੀ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 100 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਬੈਂਕ ਧੋਖਾਧੜੀ ਮਾਮਲੇ ਵਿੱਚ 'ਆਪ' ਨੇਤਾ ਅਤੇ ਗੋਆ ਦੇ ਸਹਿ-ਇੰਚਾਰਜ ਦੀਪਕ ਸਿੰਗਲਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੋਮਵਾਰ ਸਵੇਰੇ ਈਡੀ ਦੀਆਂ ਟੀਮਾਂ ਵੱਲੋਂ ਦਿੱਲੀ ਅਤੇ ਗੋਆ ਸਮੇਤ ਉਨ੍ਹਾਂ ਦੇ ਕਈ ਟਿਕਾਣਿਆਂ 'ਤੇ ਇੱਕੋ ਵੇਲੇ ਛਾਪੇਮਾਰੀ ਕੀਤੀ ਗਈ। ਜਿਸ ਤੋਂ ਬਾਅਦ ਦੀਪਕ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੂਰਬੀ ਦਿੱਲੀ ਸਥਿਤ ਰਿਹਾਇਸ਼ 'ਤੇ ਪੈਰਾਮਿਲਟਰੀ ਫੋਰਸ ਤਾਇਨਾਤ
ਪੂਰਬੀ ਦਿੱਲੀ ਦੇ ਸਵਾਸਥ ਵਿਹਾਰ ਸਥਿਤ ਦੀਪਕ ਸਿੰਗਲਾ ਦੀ ਰਿਹਾਇਸ਼ 'ਤੇ ਈਡੀ (ED) ਦੀ ਕਾਰਵਾਈ ਲਗਾਤਾਰ ਜਾਰੀ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮੌਕੇ 'ਤੇ ਅਰਧ-ਸੈਨਿਕ ਬਲਾਂ (Paramilitary Forces) ਨੂੰ ਤਾਇਨਾਤ ਕੀਤਾ ਗਿਆ ਸੀ ਅਤੇ ਘਰ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਅਧਿਕਾਰੀਆਂ ਦੀ ਟੀਮ ਅੰਦਰ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਜਿਸ ਤੋਂ ਬਾਅਦ ED ਨੇ ਆਮ ਆਦਮੀ ਪਾਰਟੀ (AAP) ਦੇ ਆਗੂ ਦੀਪਕ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੋਮਵਾਰ ਸਵੇਰੇ ਤੋਂ ਹੀ ਦਿੱਲੀ ਅਤੇ ਗੋਆ ਸਮੇਤ ਕਰੀਬ ਸੱਤ ਥਾਵਾਂ ‘ਤੇ ED ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ। ਇਹ ਕਾਰਵਾਈ ਪ੍ਰਿਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਤਹਿਤ ਕੀਤੀ ਗਈ।
ਚੰਡੀਗੜ੍ਹ ਜ਼ੋਨ ਵਿੱਚ ਦਰਜ ਹੈ ਮਾਮਲਾ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਇਹ ਮਾਮਲਾ ਈਡੀ (ED) ਦੇ ਚੰਡੀਗੜ੍ਹ ਜ਼ੋਨ ਵਿੱਚ ਦਰਜ ਕੀਤਾ ਗਿਆ ਸੀ। ਏਜੰਸੀ ਵੱਲੋਂ ਕਈ ਮਹੀਨਿਆਂ ਤੱਕ ਬੈਂਕਿੰਗ ਲੈਣ-ਦੇਣ, ਕੰਪਨੀਆਂ ਅਤੇ ਵਿੱਤੀ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਹੁਣ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਵੱਲੋਂ ਕਥਿਤ ਵਿੱਤੀ ਗੜਬੜੀਆਂ ਅਤੇ ਪੈਸੇ ਦੇ ਲੈਣ-ਦੇਣ ਦੀਆਂ ਪਰਤਾਂ ਫਰੋਲੀਆਂ ਜਾ ਰਹੀਆਂ ਹਨ।
ਈਡੀ ਦੀ ਕਾਰਵਾਈ 'ਤੇ ਭੜਕੀ ਆਮ ਆਦਮੀ ਪਾਰਟੀ; ਭਾਜਪਾ ਨੂੰ ਘੇਰਿਆ
ਈਡੀ (ED) ਦੀ ਇਸ ਕਾਰਵਾਈ ਨੂੰ ਲੈ ਕੇ ਮਨੀਸ਼ ਸਿਸੋਦੀਆ, ਆਤਿਸ਼ੀ ਅਤੇ ਸੌਰਭ ਭਾਰਦਵਾਜ ਸਮੇਤ 'ਆਪ' ਦੇ ਹੋਰਨਾਂ ਪ੍ਰਮੁੱਖ ਆਗੂਆਂ ਨੇ ਕੇਂਦਰ ਸਰਕਾਰ ਅਤੇ ਭਾਜਪਾ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ।
1. ਪੀਐਮ ਮੋਦੀ ਵਿਰੋਧੀਆਂ ਨੂੰ ਚੋਣਾਂ ਜਿੱਤਣ ਤੋਂ ਰੋਕ ਰਹੇ ਹਨ: ਮਨੀਸ਼ ਸਿਸੋਦੀਆ
'ਆਪ' ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ 'ਐਕਸ' (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਪਾ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਲਿਖਿਆ: "ED, CBI ਅਤੇ ਚੋਣ ਕਮਿਸ਼ਨ ਵਰਗੀਆਂ ਸੰਸਥਾਵਾਂ ਨੂੰ ਆਪਣੇ ਗੁੰਡਿਆਂ ਵਾਂਗ ਵਰਤ ਕੇ ਪੀਐਮ ਮੋਦੀ ਵਿਰੋਧੀ ਨੇਤਾਵਾਂ ਨੂੰ ਚੋਣਾਂ ਜਿੱਤਣ ਤੋਂ ਤਾਂ ਰੋਕ ਸਕਦੇ ਹਨ, ਪਰ ਉਹ ਦੇਸ਼ ਦੀ ਅਰਥਵਿਵਸਥਾ ਜਾਂ ਰੁਪਏ ਦੀ ਡਿੱਗਦੀ ਕੀਮਤ ਨੂੰ ਨਹੀਂ ਸੰਭਾਲ ਸਕਦੇ।"
ED CBI और चुनाव आयोग जैसी संस्थाओं को अपने पर्सनल गुंडों की तरह इस्तेमाल करके मोदी जी विपक्ष के नेताओं को चुनाव जीतने से रोक सकते हैं ..लेकिन देश की अर्थव्यव्स्था को, रुपए की गिरती इज्जत को नहीं संभाल सकते। https://t.co/YwS0lR85Ri
— Manish Sisodia (@msisodia) May 18, 2026
दीपक सिंगला को इसलिए गिरफ्तार नहीं किया कि उसने कोई ग़लत काम किया है। बल्कि इसलिए गिरफ़्तार किया है क्योंकि वो बीजेपी के ख़िलाफ़ काम कर रहा था और उसने बीजेपी में शामिल होने से मना कर दिया। दीपक बहादुर है और देश के लिए लड़ रहा है। https://t.co/rxt5IzL2hw
— Arvind Kejriwal (@ArvindKejriwal) May 18, 2026
2. ਈਡੀ ਰਾਹੀਂ ਟੀਐਮਸੀ ਦੇ ਸੰਗਠਨ ਦਾ ਡਾਟਾ ਚੋਰੀ ਕੀਤਾ ਗਿਆ: ਆਤਿਸ਼ੀ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਬੰਗਾਲ ਚੋਣਾਂ ਦਾ ਹਵਾਲਾ ਦਿੰਦੇ ਹੋਏ ਕਿਹਾ, "ਪੂਰੇ ਦੇਸ਼ ਨੇ ਦੇਖਿਆ ਹੈ ਕਿ ਕਿਸ ਤਰ੍ਹਾਂ ਬੰਗਾਲ ਦੀਆਂ ਚੋਣਾਂ ਵਿੱਚ ਭਾਜਪਾ ਨੇ ਟੀਐਮਸੀ ਖ਼ਿਲਾਫ਼ ਈਡੀ (ED) ਦੀ ਵਰਤੋਂ ਕੀਤੀ।" ਉਨ੍ਹਾਂ ਨੇ ਦਾਅਵਾ ਕੀਤਾ ਕਿ ਈਡੀ ਰਾਹੀਂ ਟੀਐਮਸੀ ਦੇ ਸੰਗਠਨ ਦਾ ਸਾਰਾ ਡਾਟਾ ਚੋਰੀ ਕਰ ਲਿਆ ਗਿਆ ਸੀ। ਚੋਣਾਂ ਤੋਂ ਪਹਿਲਾਂ ਕੁਝ ਲੋਕਾਂ ਨੂੰ ਜੇਲ੍ਹ ਭੇਜਿਆ ਗਿਆ, ਜਦਕਿ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਉਨ੍ਹਾਂ ਨੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- "ਅੱਜ ਸਾਡੇ ਦੇਸ਼ ਵਿੱਚ NEET ਦਾ ਪੇਪਰ ਲੀਕ ਹੋ ਰਿਹਾ ਹੈ, ਪੈਟਰੋਲ-ਡੀਜ਼ਲ-CNG ਦੀਆਂ ਕੀਮਤਾਂ ਰੋਜ਼ ਵਧ ਰਹੀਆਂ ਹਨ ਅਤੇ ਰੁਪਿਆ ਡਾਲਰ ਦੇ ਮੁਕਾਬਲੇ ਲਗਾਤਾਰ ਡਿੱਗ ਰਿਹਾ ਹੈ। ਪਰ ਮੋਦੀ ਜੀ ਕੋਲ ਸਿਰਫ਼ ਇੱਕ ਹੀ ਕੰਮ ਹੈ - ਵਿਰੋਧੀ ਧਿਰ ਦੇ ਨੇਤਾਵਾਂ 'ਤੇ ਝੂਠੇ ਕੇਸ ਦਰਜ ਕਰਨਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ।
ਅੱਜ ਈਡੀ (ED) ਨੇ 'ਆਪ' ਆਗੂ ਦੀਪਕ ਸਿੰਗਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਕਿਉਂਕਿ ਉਹ ਗੋਆ ਵਿੱਚ ਭਾਜਪਾ ਖ਼ਿਲਾਫ਼ ਲੜਨ ਲਈ ਇੱਕ ਸੰਗਠਨ ਤਿਆਰ ਕਰ ਰਹੇ ਸਨ।
ਮੋਦੀ ਜੀ: ਤੁਸੀਂ ਚਾਹੇ ਸਾਡੀ ਪਾਰਟੀ ਦੇ ਕਿੰਨੇ ਵੀ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਵੋ, ਪਰ ਅਸੀਂ ਦੇਸ਼ ਦੇ ਭਲੇ ਲਈ ਲਗਾਤਾਰ ਕੰਮ ਕਰਦੇ ਰਹਾਂਗੇ।"
आज हमारे देश में NEET का पेपर लीक हो रहा है, पेट्रोल-डीज़ल-CNG के दाम रोज़ बढ़ रहे हैं, रुपया डॉलर के सामने गिरता जा रहा। लेकिन मोदी जी को सिर्फ़ एक काम है - विपक्ष के नेताओं पर झूठे केस लगाना और उन्हें गिरफ़्तार करना। आज ED ने आप नेता दीपक सिंगला को गिरफ्तार किया है। क्योंकि… https://t.co/jxuFRpGW7H
— Atishi (@AtishiAAP) May 18, 2026
3. 'ਆਪ' ਆਗੂਆਂ ਨੂੰ ਲਗਾਤਾਰ ਬਣਾਇਆ ਜਾ ਰਿਹਾ ਨਿਸ਼ਾਨਾ: ਸੌਰਭ ਭਾਰਦਵਾਜ
ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਵੀ ਸੋਸ਼ਲ ਮੀਡੀਆ ਰਾਹੀਂ ਈਡੀ ਦੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਗੋਆ ਦੇ ਸਹਿ-ਇੰਚਾਰਜ ਦੀਪਕ ਸਿੰਗਲਾ ਦੇ ਦਿੱਲੀ ਅਤੇ ਗੋਆ ਸਥਿਤ ਟਿਕਾਣਿਆਂ 'ਤੇ ਰੇਡ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਲਗਾਤਾਰ ਈਡੀ, ਸੀਬੀਆਈ ਅਤੇ ਏਸੀਬੀ ਵਰਗੀਆਂ ਕੇਂਦਰੀ ਏਜੰਸੀਆਂ ਜ਼ਰੀਏ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Today Goa Co-incharge of AAP Mr Deepak Singla has been raided by ED at multiple locations in Delhi & Goa. AAP leaders are constantly being hounded by ED, CBI, ACB etc.
— Saurabh Bharadwaj (@Saurabh_MLAgk) May 18, 2026