Sunday, 11th of January 2026

2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 3 ਲੋਕਾਂ ਦੀ ਮੌਤ

Reported by: Ajeet Singh  |  Edited by: Jitendra Baghel  |  January 11th 2026 01:49 PM  |  Updated: January 11th 2026 01:49 PM
2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 3 ਲੋਕਾਂ ਦੀ ਮੌਤ

2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 3 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼: ਏਟਾ ਜ਼ਿਲ੍ਹੇ ਦੇ ਅਵਾਗੜ੍ਹ ਖੇਤਰ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।

ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ 

ਪੁਲਿਸ ਅਧਿਕਾਰੀਆਂ ਮੁਤਾਬਕ, ਸ਼ਨੀਵਾਰ ਦੇਰ ਰਾਤ ਅਵਾਗੜ੍ਹ ਥਾਣਾ ਖੇਤਰ ਅਧੀਨ ਪੈਂਦੇ ਬਰਈ ਕਲਿਆਣਪੁਰ ਮੋੜ ਦੇ ਨੇੜੇ ਦੋ ਮੋਟਰਸਾਈਕਲਾਂ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵੇਂ ਮੋਟਰਸਾਈਕਲਾਂ ਤੇਜ਼ ਰਫ਼ਤਾਰ ਨਾਲ ਆ ਰਹੀਆਂ ਸਨ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਹਾਂ ਵਾਹਨਾਂ ‘ਤੇ ਸਵਾਰ ਚਾਰੋਂ ਲੋਕ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ। 

ਹਾਦਸੇ ਵਿੱਚ 3 ਲੋਕਾਂ ਦੀ ਮੌਤ, ਇੱਕ ਜ਼ਖਮੀ

ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਵਿਅਕਤੀਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਗਿਆਨ ਸਿੰਘ (45), ਪ੍ਰਦੀਪ (30) ਅਤੇ ਗੌਰਵ (28) ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖ਼ਮੀ ਛੋਟੂ (35) ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸ ਦਾ ਇਲਾਜ ਜਾਰੀ ਹੈ।

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ 

ਰਰਾਗੀਰਾਂ ਅਨੁਸਾਰ, ਸੰਘਣੀ ਧੁੰਦ ਹੋਣ ਕਾਰਨ ਮੋੜ ‘ਤੇ ਦਿਖਾਈ ਘੱਟ ਦੇ ਰਿਹਾ ਸੀ, ਜਿਸ ਨਾਲ ਇਹ ਹਾਦਸਾ ਵਾਪਰਿਆ ਗਿਆ। ਪੁਲਿਸ ਨੇ ਤਿੰਨਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਹੈ। ਸ਼ੁਰੂਆਤੀ ਜਾਂਚ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

TAGS