Sunday, 11th of January 2026

Chargesheet Filed Against Ex-CM’s Son, ਭੁਪੇਸ਼ ਬਘੇਲ ਦੇ ਪੁੱਤਰ ਖਿਲਾਫ ਚਾਰਜਸ਼ੀਟ ਪੇਸ਼

Reported by: Sukhjinder Singh  |  Edited by: Jitendra Baghel  |  December 23rd 2025 11:55 AM  |  Updated: December 23rd 2025 12:30 PM
Chargesheet Filed Against Ex-CM’s Son, ਭੁਪੇਸ਼ ਬਘੇਲ ਦੇ ਪੁੱਤਰ ਖਿਲਾਫ ਚਾਰਜਸ਼ੀਟ ਪੇਸ਼

Chargesheet Filed Against Ex-CM’s Son, ਭੁਪੇਸ਼ ਬਘੇਲ ਦੇ ਪੁੱਤਰ ਖਿਲਾਫ ਚਾਰਜਸ਼ੀਟ ਪੇਸ਼

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੈਤੰਨਿਆ ਬਘੇਲ ਖਿਲਾਫ ਸੂਬੇ ਦੇ ਬਹੁ-ਕਰੋੜੀ ਸ਼ਰਾਬ ਘੁਟਾਲੇ ਵਿੱਚ ਐਂਟੀ-ਕਰੱਪਸ਼ਨ ਬਿਊਰੋ ਅਤੇ ਆਰਥਿਕ ਅਪਰਾਧ ਸ਼ਾਖਾ ਨੇ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਚਾਰਜਸ਼ੀਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਚੈਤੰਨਿਆ ਨੇ ਇਸ ਘੁਟਾਲੇ ਵਿੱਚੋਂ ਆਪਣੇ ਹਿੱਸੇ ਵਜੋਂ 200 ਕਰੋੜ ਤੋਂ 250 ਕਰੋੜ ਰੁਪਏ ਪ੍ਰਾਪਤ ਕੀਤੇ ਹਨ। 3,800 ਪੰਨਿਆਂ ਦੀ ਚਾਰਜਸ਼ੀਟ ਮੁਤਾਬਕ ਚੈਤੰਨਿਆ ਨੇ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਆਬਕਾਰੀ ਵਿਭਾਗ ਵਿੱਚ ਚੱਲ ਰਹੇ ਵਸੂਲੀ ਰੈਕੇਟ ਵਿੱਚ ਤਾਲਮੇਲ ਕਰਨ ਅਤੇ ਇਸ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਕੇਂਦਰੀ ਭੂਮਿਕਾ ਨਿਭਾਈ ਸੀ।

ਜਾਂਚ ਏਜੰਸੀ ਨੇ ਦੱਸਿਆ ਕਿ ਇਹ ਘੁਟਾਲਾ ਕਰੀਬ 3,000 ਕਰੋੜ ਰੁਪਏ ਤੋਂ ਵੱਧ ਦਾ ਹੈ ਅਤੇ ਚੈਤੰਨਿਆ ਨੇ ਕਥਿਤ ਤੌਰ 'ਤੇ ਆਪਣੇ ਸਾਥੀਆਂ ਅਤੇ ਵੱਖ-ਵੱਖ ਵਪਾਰਕ ਫਰਮਾਂ ਰਾਹੀਂ ਇਸ ਰਕਮ ਨੂੰ ਬੈਂਕਿੰਗ ਚੈਨਲਾਂ ਰਾਹੀਂ ਰੀਅਲ ਅਸਟੇਟ ਪ੍ਰੋਜੈਕਟਾਂ ਵਿੱਚ ਨਿਵੇਸ਼ ਕੀਤਾ। ਇਸ ਮਾਮਲੇ ਵਿੱਚ ED ਪਹਿਲਾਂ ਹੀ ਚੈਤੰਨਿਆ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਜਾਂਚ ਜਾਰੀ ਹੈ, ਜਦੋਂਕਿ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਇਨ੍ਹਾਂ ਕਾਰਵਾਈਆਂ ਨੂੰ ਸਿਆਸੀ ਬਦਲਾਖੋਰੀ ਅਤੇ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਾਰ ਦਿੱਤਾ ਹੈ।